ताज़ा खबरपंजाब

ਥਾਣਾ ਭਾਰਗੋ ਕੈਂਪ ਦੀ ਪੁਲਸ ਨੇ ਨਸ਼ੀਲੇ ਪਦਾਰਥਾਂ ਸਮੇਤ ਮੁਲਜ਼ਮ ਨੂੰ ਕੀਤਾ ਕਾਬੂ

ਜਲੰਧਰ, 15 ਸਤੰਬਰ (ਕਬੀਰ ਸੌਂਧੀ) : ਥਾਣਾ ਭਾਰਗੋ ਕੈਂਪ ਦੀ ਪੁਲਸ ਨੇ ਨਸ਼ੀਲੇ ਪਦਾਰਥਾਂ ਸਮੇਤ ਮੁਲਜ਼ਮ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਅਨੁਸਾਰ ਐਸਪੀ ਵੈਸਟ ਸਰਫਰਾਜ਼ ਆਲਮ ਨੇ ਦੱਸਿਆ ਕਿ ਥਾਣਾ ਸਦਰ ਦੇ ਇੰਚਾਰਜ ਗਗਨਦੀਪ ਸਿੰਘ ਸੇਖੋਂ ਨੇ ਪੁਲੀਸ ਪਾਰਟੀ ਸਮੇਤ ਵਡਾਲਾ ਚੌਕ ਵਿੱਚ ਨਾਕਾਬੰਦੀ ਕੀਤੀ ਹੋਈ ਸੀ। ਇਸੇ ਦੌਰਾਨ ਹਰਪਾਲ ਸਿੰਘ ਉਰਫ਼ ਪਾਲਾ ਪੁੱਤਰ ਦੀਵਾਨ ਸਿੰਘ ਵਾਸੀ ਬੁਜੇਵਾਲ ਕਪੂਰਥਲਾ,ਵਾਸੀ ਰਸਤਾ ਮੁਹੱਲਾ ਨੂੰ ਸ਼ੱਕ ਦੇ ਆਧਾਰ ‘ਤੇ ਚੈਕਿੰਗ ਲਈ ਰੋਕਿਆ ਅਤੇ ਤਲਾਸ਼ੀ ਲੈਣ ‘ਤੇ ਉਸ ਦੇ ਕਬਜ਼ੇ ‘ਚੋਂ 260 ਗ੍ਰਾਮ ਨਸ਼ੀਲਾ ਪਾਊਡਰ, 15 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁੱਛਗਿੱਛ ਦੌਰਾਨ ਮੁਲਜ਼ਮ ਨੇ ਮੰਨਿਆ ਕਿ ਉਹ ਕਿਸ ਤੋਂ ਨਸ਼ਾ ਲੈ ਕੇ ਆਉਂਦਾ ਸੀ। ਪੁਲਸ ਨੇ ਦੱਸਿਆ ਕਿ ਨਸ਼ਾ ਤਸਕਰ ਨੂੰ ਵੀ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ।

Related Articles

Leave a Reply

Your email address will not be published. Required fields are marked *

Back to top button