
ਅੰਮਿ੍ਤਸਰ, 14 ਅਗਸਤ (ਕੰਵਲਜੀਤ ਸਿੰਘ ਲਾਡੀ) : ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਨਵੇਂ ਚੁਣੇ ਗਏ ਪ੍ਰਧਾਨ ਹਰਦੀਪ ਸਿੰਘ ਗਿੱਲ ਵੱਲੋ ਅੱਜ ਸੰਤ ਬਾਬਾ ਸੱਜਣ ਸਿੰਘ ਬੇਰ ਸਾਹਿਬ ਵਾਲਿਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਗਿਆ। ਇਸ ਸਮੇਂ ਸੰਤ ਬਾਬਾ ਸੱਜਣ ਸਿੰਘ ਵੱਲੋਂ ਪ੍ਰਧਾਨ ਹਰਦੀਪ ਸਿੰਘ ਗਿੱਲ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੰਦੇ ਹੋਏ ਸਨਮਾਨਿਤ ਵੀ ਕੀਤਾ ਗਿਆ ਇਸ ਮੌਕੇ ਸੰਤ ਬਾਬਾ ਸੱਜਣ ਸਿੰਘ ਨੇ ਕਿਹਾ ਕਿ ਹਰਦੀਪ ਸਿੰਘ ਗਿੱਲ ਪਿਛਲੇ ਲੰਬੇ ਸਮੇਂ ਤੋਂ ਲੋਕਾਂ ਦੀ ਸੇਵਾ ਕਰਦਾ ਆ ਰਿਹਾ ਹੈ ਅਤੇ ਸਾਨੂੰ ਪੂਰਾ ਵਿਸ਼ਵਾਸ਼ ਹੈ ਕਿ ਹਰਦੀਪ ਸਿੰਘ ਗਿੱਲ ਨੂੰ ਜਿਹੜੀ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ ਉਹ ਇਸ ਨੂੰ ਪੂਰੀ ਤਨਦੇਹੀ ਅਤੇ ਲਗਨ ਨਾਲ ਨਿਭਾਉਂਦੇ ਹੋਏ ਇਲਾਕੇ ਦੀ ਅੱਗੇ ਨਾਲੋਂ ਵੀ ਵੱਧ ਚੜ ਕੇ ਸੇਵਾ ਕਰਨਗੇ। ਇਸ ਸਮੇਂ ਹਰਦੀਪ ਸਿੰਘ ਗਿੱਲ ਵੱਲੋਂ ਸੰਤ ਬਾਬਾ ਸੱਜਣ ਸਿੰਘ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਗਿਆ ਕਿ ਧਾਰਮਿਕ ਤੇ ਸਮਾਜਿਕ ਖੇਤਰ ਵਿੱਚ ਹਲਕਾ ਜੰਡਿਆਲਾ ਗੁਰੂ ਇਲਾਕੇ ਵਿਚ ਪੂਰੀ ਤਨਦੇਹੀ ਨਾਲ ਹਰ ਫਰਜ਼ ਨਿਭਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜਿੱਥੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਜਾਵੇਗਾ ਉੱਥੇ ਹੀ ਪਾਰਟੀ ਵਰਕਰਾਂ ਦੇ ਮਨ ਦੀ ਗੱਲ ਹਾਈਕਮਾਂਡ ਤੱਕ ਪਹੁੰਚਾਈ ਜਾਵੇਗੀ ਤਾਂ ਜੋ ਸੰਗਠਨ ਵਿੱਚ ਤਾਲਮੇਲ ਬਿਠਾ ਕੇ ਅੱਗੇ ਵਧਿਆ ਜਾਵੇ।
ਜਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿੱਲ ਨੂੰ ਸਨਮਾਨਿਤ ਕਰਦੇ ਹੋਏ ਸੰਤ ਬਾਬਾ ਸੱਜਣ ਸਿੰਘ ਬੇਰ ਸਾਹਿਬ ਵਾਲੇ ਨਾਲ ਹਨ ਮਨਜੀਤ ਸਿੰਘ ਸੰਧੂ, ਬਲਜਿੰਦਰ ਸਿੰਘ ਰਸੂਲਪੁਰ ਅਤੇ ਹੋਰ।
ਹਰਦੀਪ ਸਿੰਘ ਗਿੱਲ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਵਿਸ਼ਵ ਸ਼ਕਤੀ ਬਣਨ ਵੱਲ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ ਅਤੇ ਹੁਣ ਸਮੇਂ ਦੀ ਜਰੂਰਤ ਹੈ ਕਿ ਪੰਜਾਬ ਵਿੱਚ ਵੀ ਆਉਣ ਵਾਲੇ ਸਮੇਂ ਦੌਰਾਨ ਭਾਜਪਾ ਦੀ ਸਰਕਾਰ ਬਣੇ ਤਾਂ ਜੋ ਦੂਜੇ ਸੂਬਿਆਂ ਦੀ ਤਰ੍ਹਾਂ ਪੰਜਾਬ ਦੇ ਵਿਕਾਸ ਨੂੰ ਵੀ ਤੇਜ਼ ਗਤੀ ਮਿਲ ਸਕੇ। ਭਾਜਪਾ ਦੀ ਸਰਕਾਰ ਨੇ ਸਿੱਖੀ ਨੂੰ ਪ੍ਰਫੁੱਲਤ ਕਰਨ ਲਈ ਕਈ ਉਪਰਾਲੇ ਕੀਤੇ। ਕਰਤਾਰਪੁਰ ਲਾਂਘਾ, ਵੀਰ ਬਾਲ ਦਿਵਸ, 84 ਦੰਗਿਆਂ ਦੇ ਦੋਸ਼ੀਆਂ ਨੂੰ ਸਜਾਵਾਂ ਦੇਣਾ, ਸਿੱਖ ਇਤਿਹਾਸ ਨੂੰ ਸਿਲੇਬਸ ਵਿੱਚ ਸ਼ਾਮਿਲ ਕਰਨਾ ਅਤੇ ਕਈ ਅਜਿਹੀਆਂ ਉਦਾਹਰਨਾਂ ਹਨ ਜਿਹੜੀਆਂ ਪਿਛਲੀਆਂ ਸਰਕਾਰਾਂ ਦੌਰਾਨ ਨਹੀਂ ਹੋ ਸਕੀਆਂ। ਇਸ ਮੌਕੇ ਸਰਕਲ ਪ੍ਰਧਾਨ ਮਨਜੀਤ ਸਿੰਘ ਸੰਧੂ , ਸਾਬਕਾ ਸਰਪੰਚ ਬਲਜਿੰਦਰ ਸਿੰਘ ਰਸੂਲਪੁਰ, ਸਤਬੀਰ ਸਿੰਘ ਸਾਬਕਾ ਫੌਜੀ ਵੀ ਹਾਜ਼ਰ ਸਨ।