
ਜੰਡਿਆਲਾ ਗੁਰੂ, 22 ਸਤੰਬਰ (ਕੰਵਲਜੀਤ ਸਿੰਘ ਲਾਡੀ) : ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵੱਖ- ਵੱਖ ਪਿੰਡਾਂ ਵਿੱਚ ਭਾਰਤੀ ਜਨਤਾ ਪਾਰਟੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਵਸ ਨੂੰ ਸਮਰਪਿਤ ਸੇਵਾ ਪਖਵਾੜਾ ਤਹਿਤ ਗਰੀਬ,ਅੰਗਹੀਣ ਅਤੇ ਵਿਧਵਾ ਮਹਿਲਾਵਾਂ ਨੂੰ ਰਾਸ਼ਨ ਅਤੇ ਹੋਰ ਸਮਗਰੀ ਵੰਡੀ ਗਈ। ਭਾਰਤੀ ਜਨਤਾ ਪਾਰਟੀ ਦੇ ਜ਼ਿਲਾ ਅੰਮ੍ਰਿਤਸਰ ਦਿਹਾਤੀ ਪ੍ਰਧਾਨ ਅਤੇ ਹਲਕਾ ਜੰਡਿਆਲਾ ਗੁਰੂ ਦੇ ਇੰਚਾਰਜ ਹਰਦੀਪ ਸਿੰਘ ਗਿੱਲ ਵੱਲੋਂ ਵੱਖ ਵੱਖ ਪਿੰਡਾਂ ਵਿੱਚ ਗਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਸਮੱਗਰੀ ਭੇਟ ਕੀਤੀ ਗਈ। ਇਸ ਮੌਕੇ ‘ਤੇ ਹਰਦੀਪ ਸਿੰਘ ਗਿੱਲ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਹੀ ਗਰੀਬ ਵਰਗ ਦੇ ਹਿੱਤਾਂ ਦਾ ਧਿਆਨ ਰੱਖਦੀ ਆਈ ਹੈ ਗਰੀਬਾਂ ਨੂੰ ਮੁਫਤ ਸਿਲੰਡਰ, 5 ਲੱਖ ਵਾਲਾ ਬੀਮਾ ਕਾਰਡ, ਹਰ ਮਹੀਨੇ ਮੁਫਤ ਅਨਾਜ, ਗਰੀਬ ਕਿਸਾਨਾਂ ਨੂੰ ਹਰ ਤੀਜੇ ਮਹੀਨੇ ਆਰਥਿਕ ਸਹਾਇਤਾ ਮੋਦੀ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਹੈ।
ਪਿੰਡ ਰਸੂਲਪੁਰ ਵਿਖੇ ਲੋੜਵੰਦ ਮਹਿਲਾਵਾਂ ਨੂੰ ਰਾਸ਼ਨ ਅਤੇ ਹੋਰ ਸਮੱਗਰੀ ਭੇਟ ਕਰਦੇ ਹੋਏ ਭਾਜਪਾ ਦੇ ਹਲਕਾ ਜੰਡਿਆਲਾ ਗੁਰੂ ਦੇ ਇੰਚਾਰਜ ਹਰਦੀਪ ਸਿੰਘ ਗਿੱਲ ਨਾਲ ਬਲਜਿੰਦਰ ਸਿੰਘ, ਹਰਦੀਪ ਸਿੰਘ, ਜਗਰੂਪ ਸਿੰਘ ਤੇ ਹੋਰ।
ਦਿੱਲੀ ਅਤੇ ਹਰਿਆਣਾ ਵਿੱਚ ਭਾਜਪਾ ਦੀਆਂ ਸਰਕਾਰਾਂ ਨੇ ਗਰੀਬ ਮਹਿਲਾਵਾਂ ਨੂੰ 2100-2100 ਰੁਪਏ ਸਰਕਾਰ ਬਣਦਿਆਂ ਹੀ ਦੇਣ ਦਾ ਫੈਸਲਾ ਕੀਤਾ ਪਰ ਪੰਜਾਬ ਸਰਕਾਰ 1000 ਦੇਣ ਦਾ ਵਾਅਦਾ ਉੱਥੇ ਦੀ ਉੱਥੇ ਹੈ। ਉਹਨਾਂ ਆਖਿਆ ਕਿ ਕੋਈ ਵੀ ਸੂਬਾ ਕੇਂਦਰ ਦੀ ਸਹਾਇਤਾ ਬਿਨਾਂ ਨਹੀਂ ਚੱਲ ਸਕਦਾ। ਪੰਜਾਬ ਦਾ ਵਿਕਾਸ ਸਿਰਫ ਭਾਜਪਾ ਹੀ ਕਰ ਸਕਦੀ ਹੈ। ਹਰਦੀਪ ਗਿੱਲ ਨੇ ਕਿਹਾ ਕਿ ਹੜਾਂ ਤੇ ਬਰਸਾਤਾਂ ਦੌਰਾਨ ਔਖੀ ਘੜੀ ਵਿੱਚ ਭਾਜਪਾ ਦੇ ਵਰਕਰ ਹੀ ਪਿੰਡ ਪਿੰਡ ਅਤੇ ਘਰ ਘਰ ਜਾ ਕੇ ਲੋਕਾਂ ਦੀ ਮਦਦ ਕਰ ਰਹੇ ਹਨ ਜਦ ਕਿ ਦੂਜੀਆਂ ਸਿਆਸੀ ਪਾਰਟੀਆਂ ਸਿਰਫ ਵੋਟਾਂ ਦੌਰਾਨ ਹੀ ਨਜ਼ਰ ਆਉਂਦੀਆਂ ਹਨ। ਉਹਨਾਂ ਕਿਹਾ ਹਲਕਾ ਜੰਡਿਆਲਾ ਵਿੱਚ ਭਾਜਪਾ ਦੇ ਵਰਕਰਾਂ ਨੇ ਪਿੰਡ ਪਿੰਡ ਜਾ ਕੇ ਬਰਸਾਤ ਦੌਰਾਨ ਲੋਕਾਂ ਦੀ ਸਾਰ ਲਈ ਅਤੇ ਉਨਾਂ ਦੀ ਦੁੱਖ ਤਕਲੀਫ ਨੂੰ ਘੱਟ ਕਰਨ ਦੀ ਕੋਸ਼ਿਸ਼ ਕੀਤੀ। ਉਹਨਾਂ ਕਿਹਾ ਕਿ ਹਲਕੇ ਦਾ ਲੋਕ ਮੌਕਾਪ੍ਰਸਤ ਆਗੂਆਂ ਦੀ ਪਛਾਣ ਕਰਨ। ਇਸ ਮੌਕੇ ‘ਤੇ ਹੋਰਨਾਂ ਬਲਜਿੰਦਰ ਸਿੰਘ, ਹਰਦੀਪ ਸਿੰਘ, ਜਗਰੂਪ ਸਿੰਘ ਵਡਾਲੀ, ਸਰਬਜੀਤ ਸਿੰਘ, ਨਿਸ਼ਾਨ ਸਿੰਘ, ਗੁਲਜਾਰ ਸਿੰਘ ਤੋਂ ਇਲਾਵਾ ਹੋਰ ਵੀ ਭਾਜਪਾ ਵਰਕਰ ਹਾਜ਼ਰ ਸਨ।