
ਜੰਡਿਆਲਾ ਗੁਰੂ, 25 ਸਤੰਬਰ (ਕੰਵਲਜੀਤ ਸਿੰਘ ਲਾਡੀ) : ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਤੇ ਐਸ ਐਸ ਪੀ ਮਨਿੰਦਰ ਸਿੰਘ ਅੰਮ੍ਰਿਤਸਰ ਦਿਹਾਤੀ ਦੇ ਦਿਸ਼ਾ ਨਿਰਦੇਸ਼ ਹੇਠ ਡੀ ਐਸ ਪੀ ਜੰਡਿਆਲਾ ਗੁਰੂ ਰਵਿੰਦਰ ਸਿੰਘ ਦੀ ਅਗਵਾਈ ਹੇਠ ਅੱਜ ਚੰਡਿਆਲਾ ਗੁਰੂ ਪੁਲਿਸ ਨੂੰ ਮਿਲੀ ਬਹੁਤ ਵੱਡੀ ਕਾਮਯਾਬੀ ਦੋ ਕਿਲੋ ਹੀਰੋਇਨ ਸਮੇਤ ਕੀਤੇ ਦੋ ਦੋਸ਼ੀ ਗ੍ਰਫਤਾਰ ਡੀ ਐਸ ਪੀ ਰਵਿੰਦਰ ਸਿੰਘ ਨੇ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਯੁੱਧ ਨਸ਼ੇ ਵਿਰੁੱਧ ਸਰਕਾਰ ਵਲੋਂ ਚਲਾਈ ਗਈ ਮੁਹਿੰਮ ਦੇ ਤਹਿਤ ਥਾਣਾ ਜੰਡਿਆਲਾ ਗੁਰੂ ਦੇ ਐਸ ਐੱਚ ਓ ਇੰਸਪੈਕਟਰ ਮੁਖਤਿਆਰ ਸਿੰਘ ਨੇ ਦੇਵੀਦਾਸ ਪੂਰਾ ਤੋਂ ਮੇਹਰਬਾਨ ਪੂਰਾ ਲਿੰਕ ਸੜਕ ਤੇ ਨਾਕਾ ਲਗਾਇਆ ਹੋਇਆ ਸੀ ਤੇ ਮੁਖ਼ਬਰਾਂ
ਵਲੋ ਮਿਲੀ ਗੁੱਪਤ ਜਾਣਕਾਰੀ ਅਨੁਸਾਰ ਦੋ ਐਕਟਿਵਾ ਸਵਾਰਾਂ ਨੂੰ ਚੈਕਿੰਗ ਲਈ ਰੋਕਿਆ ਗਿਆ ਤੇ ਉਹਨਾਂ ਦੀ ਤਲਾਸ਼ੀ ਲਈ ਗਈ ਤਾਂ ਓਹਨਾਂ ਕੋਲੋ ਦੋ ਕਿਲੋ ਹੀਰੋਇਨ ਬਰਾਮਦ ਕੀਤੀ ਗਈ ਤੇ ਦੋਸ਼ੀਆਂ ਦੀ ਪਛਾਣ ਸਤਨਾਮ ਸਿੰਘ ਮਿੰਟੂ ਵਾਸੀ,ਸੇਖੂਪੁਰਾ ਮੁਹੱਲਾ ਜੰਡਿਆਲਾ ਗੁਰੂ ਅਤੇ ਦੂਸਰੇ ਦੀ ਪਛਾਣ ਜਗਮੀਤ ਸਿੰਘ ਵਾਸੀ ਰਾਜਿੰਦਰ ਨਗਰ ਮਕਬੂਲ ਪੂਰਾ ਅੰਮ੍ਰਿਤਸਰ ਵਜੋਂ ਹੋਈ ਹੈ।ਓਹਨਾਂ ਦੋਵਾਂ ਕੋਲੋਂ ਲਗਭਗ 2 ਕਿਲੋ ਹੀਰੋਇਨ ਬਰਾਮਦ ਕੀਤੀ ਗਈ ਹੈ।ਇਹਨਾਂ ਦੋਸ਼ੀਆਂ ਵਿਰੁੱਧ ਕੇਸ ਐਨ ਡੀ ਪੀ ਐਸ ਦੇ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਗਈ ਤੇ ਮਾਨਯੋਗ ਅਦਾਲਤ ਵਿੱਚ ਪੇਸ਼ ਕਰ ਇਹਨਾਂ ਦਾ ਰਿਮਾਂਡ ਲੈ ਕੇ ਹੋਰ ਵੀ ਕਿਸ ਕਿਸ ਨਾਲ ਲਿੰਕ ਹਨ ਉਹਨਾਂ ਨੂੰ ਖੰਗਾਲ ਕੇ ਬਣਦੀ ਕਾਰਵਾਈ ਕੀਤੀ ਜਾਏਗੀ