
ਜੰਡਿਆਲਾ ਗੁਰੂ, 28 ਜੁਲਾਈ (ਕੰਵਲਜੀਤ ਸਿੰਘ ਲਾਡੀ) : ਅੱਜ ਜੰਡਿਆਲਾ ਗੁਰੂ ਦੇ ਪਿੰਡ ਅਮਰਕੋਟ ਦੇ ਯੂਥ ਵਿੰਗ ਦੇ ਜਰਨਲ ਸਕੱਤਰ ਨਵਤੇਜ ਸਿੰਘ ਨੇ ਆਪਣੇ ਸਾਥੀਆ ਸਮੇਤ ਪੰਜਾਬ ਦੇ ਹਰਦਿਲ ਅਜੀਜ ਨੇਤਾ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸੰਸਦ ਰਤਨ ਐਵਾਰਡ ਮਿਲਣ ਤੇ ਓਹਨਾ ਦੇ ਗ੍ਰਹਿ ਵਿਖੇ ਦਿੱਤੀ ਵਧਾਈ,
ਚੰਨੀ ਨੇ ਨਵਤੇਜ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਜਲਦੀ ਹੀ ਉਹਨਾਂ ਦੇ ਪਿੰਡ ਅਮਰਕੋਟ ਪਹੁੰਚ ਕੇ ਪੰਚਾਂ ਸਰਪੰਚਾਂ ਨਾਲ ਮੀਟਿੰਗ ਕਰਨਗੇ। ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਨਵਤੇਜ ਸਿੰਘ ਅਮਰਕੋਟ ਤੇ ਉਨ੍ਹਾਂ ਦੇ ਸਾਥੀਆਂ ਨੇ ਸਾਬਕਾ ਮੁੱਖ ਮੰਤਰੀ ਪੰਜਾਬ ਅਤੇ ਜਲੰਧਰ ਤੋਂ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਜੀ ਨੂੰ ਸੰਸਦ ਰਤਨ’ ਐਵਾਰਡ ਮਿਲਣ ਤੇ ਵਧਾਈਆਂ ਦਿੱਤੀਆਂ। ਇਸ ਮੌਕੇ ਤੇ ਚਰਨਜੀਤ ਸਿੰਘ ਚੰਨੀ ਤੇ ਨਵਤੇਜ ਸਿੰਘ ਅਮਰਕੋਟ ਨੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਵਿਚਾਰ ਵਟਾਂਦਰਾ ਵੀ ਕੀਤਾ।
ਇਸ ਮੌਕੇ ਤੇ ਨਵਤੇਜ ਸਿੰਘ ਅਮਰਕੋਟ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗੱਲਬਾਤ ਦੌਰਾਨ ਚੰਨੀ ਨੇ ਉਹਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਜਲਦੀ ਹੀ ਪਿੰਡ ਅਮਰਕੋਟ ਨਵਤੇਜ ਸਿੰਘ ਦੇ ਗ੍ਰਹਿ ਵਿਖੇ ਪਹੁੰਚ ਕੇ ਇਲਾਕੇ ਦੇ ਸਰਪੰਚਾਂ, ਪੰਚਾਂ, ਬਲਾਕ ਸੰਮਤੀ ਮੈਂਬਰਾਂ, ਜ਼ਿਲਾ ਪ੍ਰੀਸ਼ਦ ਮੈਂਬਰਾਂ ਤੇ ਹੋਰ ਪਾਰਟੀ ਆਗੂਆਂ ਨਾਲ ਮੀਟਿੰਗ ਕਰਨਗੇ। ਇਸ ਮੌਕੇ ਤੇ ਕੈਪਟਨ ਭੁਪਿੰਦਰ ਸਿੰਘ, ਬਲਰਾਜ ਸਿੰਘ, ਭਾਈ ਅਮਰੀਕ, ਸੁਖਬੀਰ ਸਿੰਘ, ਸੁਖਪ੍ਰੀਤ ਸਿੰਘ, ਦਿਲਬਾਗ ਸਿੰਘ, ਅਮਰਦੀਪ ਸਿੰਘ, ਅਮਰੀਕ ਸਿੰਘ ਆਦਿ ਹਾਜ਼ਰ ਸਨ।