
ਜੰਡਿਆਲਾ ਗੁਰੂ, 12 ਅਗਸਤ (ਕੰਵਲਜੀਤ ਸਿੰਘ ਲਾਡੀ) : ਸੀਨੀਅਰ ਕਪਤਾਨ ਪੁਲਿਸ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ ਅਤੇ ਡੀ.ਐਸ.ਪੀ. ਜੰਡਿਆਲਾ ਰਵਿੰਦਰ ਸਿੰਘ ਦੀ ਅਗਵਾਈ ਹੇਠ ਥਾਣਾ ਪੁਲਿਸ ਨੇ ਨਸ਼ਿਆਂ ਖਿਲਾਫ ਵੱਡੀ ਕਾਰਵਾਈ ਕਰਦਿਆਂ 33 ਗ੍ਰਾਮ ਹੈਰੋਇਨ, 3600 ਰੁਪਏ ਡਰੱਗ ਮਨੀ, ਇੱਕ ਇਲੈਕਟ੍ਰੌਨਿਕ ਕੰਡਾ ਅਤੇ ਇੱਕ ਮੋਟਰਸਾਈਕਲ ਸਮੇਤ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ।ਗ੍ਰਿਫਤਾਰ ਸ਼ਖਸਾਂ ਦੀ ਪਹਿਚਾਣ ਮਹੇਸ਼ ਕੁਮਾਰ ਉਰਫ ਸ਼ੁਭਮ ਉਰਫ ਮੱਠੀ ਪੁੱਤਰ ਵਿਜੈ ਕੁਮਾਰ ਵਾਸੀ ਬਾਲਮੀਕ ਮੁਹੱਲਾ ਜੰਡਿਆਲਾ ਗੁਰੂ ਅਤੇ ਵਿਸ਼ਾਲ ਸਿੰਘ ਉਰਫ ਕਾਲੂ ਪੁੱਤਰ ਸੋਨੂੰ ਵਾਸੀ ਬਾਗਵਾਲਾ ਖੂਹ ਜੰਡਿਆਲਾ ਗੁਰੂ ਵਜੋਂ ਹੋਈ ਹੈ।
ਡੀ.ਐਸ.ਪੀ. ਰਵਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਜੰਡਿਆਲਾ ਦੀ ਇੱਕ ਪੁਲਿਸ ਪਾਰਟੀ ਵੱਲੋਂ ਗਸ਼ਤ ਦੌਰਾਨ ਪੁਲ ਸੂਆ ਨਵੀਂ ਅਬਾਦੀ ਨੇੜੇ ਸ਼ੱਕੀ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਰੋਕ ਕੇ ਤਲਾਸ਼ੀ ਲਈ, ਜਿਥੋਂ ਹੈਰੋਇਨ, ਨਕਦੀ, ਕੰਡਾ ਅਤੇ ਸਪਲੈਂਡਰ ਮੋਟਰਸਾਈਕਲ ਬਰਾਮਦ ਕੀਤੇ ਗਏ।
ਪੁੱਛਗਿਛ ਦੌਰਾਨ ਦੋਸ਼ੀਆਂ ਦੇ ਇਕ ਹੋਰ ਸਾਥੀ ਅਜੂ ਪੁੱਤਰ ਰੋਸ਼ਨ ਲਾਲ ਵਾਸੀ ਬਾਗਵਾਲਾ ਖੂਹ ਜੰਡਿਆਲਾ ਗੁਰੂ ਬਾਰੇ ਵੀ ਜਾਣਕਾਰੀ ਮਿਲੀ।ਉਕਤ ਦੋਸ਼ੀਆਂ ਖਿਲਾਫ ਥਾਣਾ ਜੰਡਿਆਲਾ ਵਿਖੇ ਮੁਕੱਦਮਾ ਨੰਬਰ 187 ਧਾਰਾ 21, 27-ਏ, 29-61-85 ਐਨ.ਡੀ.ਪੀ.ਐਸ ਐਕਟ ਤਹਿਤ ਦਰਜ ਕਰਕੇ ਤਫਤੀਸ਼ ਜਾਰੀ ਹੈ। ਪੁਲਿਸ ਵੱਲੋਂ ਦੋਸ਼ੀਆਂ ਦੇ ਫਾਰਵਰਡ ਅਤੇ ਬੈਕਵਰਡ ਲਿੰਕਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹੋਰ ਜਿਹੜੇ ਵੀ ਲੋਕ ਇਸ ਕਾਰੋਬਾਰ ਨਾਲ ਜੁੜੇ ਮਿਲਣਗੇ, ਉਨ੍ਹਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।