
ਅੰਮ੍ਰਿਤਸਰ, 21 ਅਗਸਤ (ਕੰਵਲਜੀਤ ਸਿੰਘ ਲਾਡੀ) : ਭਾਰਤੀ ਜਨਤਾ ਪਾਰਟੀ ਦੇ ਨਵੇਂ ਬਣੇ ਜਿਲਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਹਰਦੀਪ ਸਿੰਘ ਗਿੱਲ ਅਤੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਮੀਆਂਵਿੰਡ ਨੇ ਅੱਜ ਗੁਰਦੁਆਰਾ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਬਾਬਾ ਬਕਾਲਾ ਵਿਖੇ ਮੱਥਾ ਟੇਕਿਆ ਅਤੇ ਹਰਦੀਪ ਸਿੰਘ ਗਿੱਲ ਨੂੰ ਨਵੀਂ ਜਿੰਮੇਵਾਰੀ ਮਿਲਣ ‘ਤੇ ਅਕਾਲ ਪੁਰਖ ਦਾ ਧੰਨਵਾਦ ਕੀਤਾ। ਇਸ ਮੌਕੇ ਗਿੱਲ ਅਤੇ ਮੰਨਾ ਨੇ ਪੰਜਾਬ ਤੇ ਪਾਰਟੀ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ।
ਹਰਦੀਪ ਸਿੰਘ ਗਿੱਲ ਕਿਹਾ ਕਿ ਉਹਨਾਂ ਨੂੰ ਜਿਹੜੀ ਨਵੀਂ ਜਿੰਮੇਵਾਰੀ ਮਿਲੀ ਹੈ, ਉਸ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਉਹਨਾਂ ਨੇ ਜਿੰਮੇਵਾਰੀ ਲਈ ਪਾਰਟੀ ਦੇ ਰਾਸ਼ਟਰੀ ਜੇ.ਪੀ. ਨੱਡਾ, ਪੰਜਾਬ ਪ੍ਰਧਾਨ ਸੁਨੀਲ ਜਾਖੜ, ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ, ਸੰਗਠਨ ਮੰਤਰੀ ਸ੍ਰੀਨਿਵਾਸਲੂ, ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਸਣੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਹੈ। ਇਸ ਮੌਕੇ ਮਨਜੀਤ ਸਿੰਘ ਮੰਨਾ ਨੇ ਪਾਰਟੀ ਦੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਜਿਲੇ ਵਿੱਚ ਪਾਰਟੀ ਦੀ ਮਜਬੂਤੀ ਲਈ ਹਰਦੀਪ ਸਿੰਘ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣਗੇ।
ਉਹਨਾਂ ਕਿਹਾ ਕਿ ਪੰਜਾਬ ਦੇ ਹਾਲਾਤ ਜੰਗਲ ਤੋਂ ਵੀ ਬਦਤਰ ਬਣੇ ਹੋਏ ਹਨ। ਭਾਰਤੀ ਜਨਤਾ ਪਾਰਟੀ ਹੀ ਪੰਜਾਬ ਨੂੰ ਖੁਸ਼ਹਾਲੀ ਦੀ ਰਸਤੇ ‘ਤੇ ਲਿਆ ਸਕਦੀ ਹੈ। ਆਮ ਆਦਮੀ ਪਾਰਟੀ ਤੇ ਕਾਂਗਰਸ ਦੋਵੇਂ ਹੀ ਇੱਕ ਸਿੱਕੇ ਦੇ ਦੋ ਪਹਿਲੂ ਹਨ। ਇਸ ਮੌਕੇ ‘ਤੇ ਹੋਰਨਾਂ ਤੋਂ ਇਲਾਵਾ ਰਾਜੇਸ਼ ਟਾਂਗਰੀ, ਕਰਮ ਸਿੰਘ, ਕੇਵਲ ਸਿੰਘ, ਨਰਿੰਦਰ ਸਿੰਘ, ਮਨਜੀਤ ਸਿੰਘ ਸੰਧੂ, ਜੋਗਾ ਸਿੰਘ, ਗੁਰਮੁਖ ਸਿੰਘ (ਸਾਰੇ ਸਰਕਲ ਪ੍ਰਧਾਨ,) ਜਸਮਿੱਤਰ ਸਿੰਘ ਮਜੀਠਾ, ਬਿਕਰਮਜੀਤ ਸਿੰਘ ਫੌਜੀ, ਬਲਕਾਰ ਸਿੰਘ ਬੱਬੂ ਨਾਨਕ ਸਿੰਘ, ਭਗਵੰਤ ਸਿੰਘ ਹੀਰਾ, ਜੈਮਲ ਸਿੰਘ, ਸੁਰਜੀਤ ਸਿੰਘ ਬਾਲੀਆਂ, ਰਣਧੀਰ ਸਿੰਘ, ਸੁਖਦੇਵ ਸਿੰਘ ਜਾਣੀਆਂ, ਗੁਰਪ੍ਰੀਤ ਸਿੰਘ ਗੋਪੀ, ਸੁਖਵਿੰਦਰ ਸਿੰਘ ਰੂਬੀ, ਸੁਖਵਿੰਦਰ ਸਿੰਘ ਜੰਡਿਆਲਾ,
ਗੁਰਬਖਸ਼ ਸਿੰਘ ਗੋਪੀ, ਸਮਿੱਤਰ ਸਿੰਘ ਰਾਣਾ, ਗੁਰਮੇਲ ਸਿੰਘ, ਬਲਦੇਵ ਸਿੰਘ ਮਿਹਰਬਾਨਪੁਰਾ, ਪਰਮਜੀਤ ਸਿੰਘ, ਬਹਾਦਰ ਸਿੰਘ, ਸੁਰਜੀਤ ਸਿੰਘ ਰਾਪੁਰ, ਲਾਡੀ ਨੰਬਰਦਾਰ, ਰਾਜਵੀਰ ਸਿੰਘ , ਸੁਖਦੇਵ ਸਿੰਘ, ਪਰਮਜੀਤ ਸਿੰਘ, ਚਮਨਦੀਪ ਸਿੰਘ ਰਜਧਾਨ, ਦੀਪਕ ਕੁਮਾਰ, ਅੰਗਰੇਜ਼ ਸਿੰਘ ਵਡਾਲਾ, ਬਲਵਿੰਦਰ ਸਿੰਘ ਪੱਡਾ, ਅਰੂੜ ਸਿੰਘ, ਪਰਗਟ ਸਿੰਘ, ਸੁਖਪਾਲ ਸਿੰਘ, ਹਰਜੋਤ ਸਿੰਘ ਮਹਿਤਾ ਤੋਂ ਵੱਡੀ ਗਿਣਤੀ ਵਿੱਚ ਵੱਖ-ਵੱਖ ਪਿੰਡਾਂ ਦੇ ਪੰਚ ਸਰਪੰਚ, ਭਾਜਪਾ ਵਰਕਰ ਅਹੁਦੇਦਾਰ ਹਾਜ਼ਰ ਸਨ। ਇਸ ਤੋਂ ਪਹਿਲਾਂ ਰਈਆ ਪੁੱਜਣ ‘ਤੇ ਹਰਦੀਪ ਸਿੰਘ ਗਿੱਲ ਤੇ ਮਨਜੀਤ ਸਿੰਘ ਮੰਨਾ ਦਾ ਪਾਰਟੀ ਵਰਕਰਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।