Uncategorized

ਵਿਧਾਇਕ ਟੋਂਗ ਨੇ ਹਰ ਪੀੜਤ ਪਰਿਵਾਰ ਨੂੰ ਮਾਲੀ ਸਹਾਇਤਾ ਦੇਣ ਦਾ 4 ਲੱਖ ਰੁਪਏ ਦਾ ਸੌਂਪਿਆ ਚੈੱਕ

ਭਾਰੀ ਬਾਰਿਸ਼ ਨਾਲ ਮਕਾਨ ਦੀ ਛੱਤ ਡਿੱਗਣ ਤੇ ਬੱਚੀ ਦੀ ਹੋਈ ਸੀ ਮੌਤ ਪਰਿਵਾਰਕ ਮੈਂਬਰ ਹੋਏ ਸਨ ਜਖਮੀ

ਬਾਬਾ ਬਕਾਲਾ ਸਾਹਿਬ 06 ਸਤੰਬਰ (ਸੁਖਵਿੰਦਰ ਬਾਵਾ ) : ਭਾਰੀ ਬਾਰਿਸ਼ ਦੌਰਾਨ ਹਲਕਾ ਬਾਬਾ ਬਕਾਲਾ ਦੇ ਅਧੀਨ ਪੈਂਦੇ ਪਿੰਡ ਸਠਿਆਲਾ ਵਿਖੇ ਰਾਜਵਿੰਦਰ ਸਿੰਘ ਦੇ ਘਰ ਦੀ ਛੱਤ ਡਿੱਗਣ 12 ਸਾਲ ਦੀ ਇਕ ਬੱਚੀ ਦੀ ਮੌਤ ਹੋ ਗਈ ਸੀ ਅਤੇ ਬਾਕੀ ਪਰਿਵਾਰਕ ਮੈਂਬਰ ਜਖਮੀ ਹੋ ਗਏ ਸਨ ਦੇ ਪਰਿਵਾਰ ਦੀ ਮਾਲੀ ਸਹਾਇਤਾ ਕਰਨ ਲਈ ਹਲਕਾ ਵਿਧਾਇਕ ਬਾਬਾ ਬਕਾਲਾ ਸਰਦਾਰ ਦਲਬੀਰ ਸਿੰਘ ਟੌਗ ਨੇ ਪਰਿਵਾਰ ਨੂੰ 4 ਲੱਖ ਰੁਪਏ ਦਾ ਚੈੱਕ ਸੌਂਪਿਆ ਅਤੇ ਕਿਹਾ ਕਿ ਇਸ ਨਾਲ ਪਰਿਵਾਰ ਦਾ ਘਾਟਾ ਤਾ ਪੂਰਾ ਨਹੀਂ ਹੋ ਸਕਦਾ ਪਰ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਪੀੜਿਤ ਪਰਿਵਾਰ ਦੀ ਸਹਾਇਤਾ ਲਈ ਇਹ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਮੌਕੇ ਉਹਨਾਂ ਦੇ ਨਾਲ ਐਸਡੀਐਮ ਬਾਬਾ ਬਕਾਲਾ ਸਰਦਾਰ ਅਮਨਦੀਪ ਸਿੰਘ ਵੀ ਮੌਜੂਦ ਸਨ।

ਵਿਧਾਇਕ ਹਲਕਾ ਬਾਬਾ ਬਕਾਲਾ ਸ੍ਰ ਦਲਬੀਰ ਸਿੰਘ ਟੌਂਗ ਪੀੜਤ ਪਰਿਵਾਰ ਨੂੰ ਚਾਰ ਲੱਖ ਰੁਪਏ ਦਾ ਚੈੱਕ ਸੌਂਪਦੇ ਹੋਏ। ਨਾਲ ਨਜ਼ਰ ਆ ਰਹੇ ਹਨ ਐਸਡੀਐਮ ਬਾਬਾ ਬਕਾਲਾ ਸਰਦਾਰ ਅਮਨਦੀਪ ਸਿੰਘ।

ਸ੍ਰ ਟੌਗ ਨੇ ਕਿਹਾ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਹੜ੍ਹ ਨਾਲ ਹੋਏ ਨੁਕਸਾਨ ਦੀ ਪਲ ਪਲ ਦੀ ਰਿਪੋਰਟ ਲੈ ਰਹੇ ਹਨ ਅਤੇ ਸਾਡੀ ਸਰਕਾਰ ਦੀ ਪੂਰੀ ਕੋਸ਼ਿਸ਼ ਹੈ ਕਿ ਇਨ੍ਹਾਂ ਪੀੜਤ ਪਰਿਵਾਰਾਂ ਦੀ ਹਰ ਸੰਭਵ ਮਦਦ ਕੀਤੀ ਜਾ ਸਕੇ ਅਤੇ ਮੈਂ ਪਰਮਾਤਮਾ ਅਗੇ ਅਰਦਾਸ ਕਰਦਾ ਹਾਂ ਕਿ ਜਲਦ ਹੀ ਸਾਰੇ ਹਾਲਾਤ ਠੀਕ ਹੋ ਜਾਣਗੇ। ਉਨਾਂ ਪਾਰਟੀ ਦੇ ਅਹੁਦੇਦਾਰਾਂ ਅਤੇ ਵਲੰਟੀਅਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆਉਣ। ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਨੇ ਹੜ੍ਹ ਦੀ ਮਾਰ ਹੇਠ ਆਏ ਲੋਕਾਂ ਨੂੰ ਬਚਾਉਣ ਅਤੇ ਉਨਾਂ ਤੱਕ ਰਾਸ਼ਨ ਪਹੁੰਚਾਉਣ ਲਈ ਸਰਕਾਰ ਦਾ ਹੈਲੀਕਾਪਟਰ ਲੋਕ ਸੇਵਾ ਵਿੱਚ ਲਗਾ ਦਿੱਤਾ ਹੈ। ਉਨਾਂ ਕਿਹਾ ਕਿ ਸਾਡੇ ਲਈ ਇਕ-ਇਕ ਜਾਣ ਕੀਮਤੀ ਹੈ ਅਤੇ ਅਸੀਂ ਇਸ ਮੁਸ਼ਕਿਲ ਘੜੀ ਵਿੱਚ ਲੋਕਾਂ ਦੇ ਨਾਲ ਖੜੇ ਹਾਂ। ਵਿਧਾਇਕ ਟੌਂਗ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਬਾਰਿਸ਼ ਦੇ ਮੱਦੇ ਨਜਰ ਸੁਚੇਤ ਰਹਿਣ ਅਤੇ ਨੀਵੀਆਂ ਥਾਂਵਾਂ ਤੇ ਬਿਲਕੁਲ ਨਾ ਜਾਣ। ਉਨ੍ਹਾਂ ਕਿਹਾ ਕਿ ਇਹ ਇਕ ਕੁਦਰਤੀ ਆਫਤ ਹੈ ਪਰ ਸਾਡੀ ਸਰਕਾਰ ਇਸ ਕੁਦਰਤੀ ਆਫਤ ਨਾਲ ਨਜਿੱਠਣ ਲਈ ਹਰ ਤਰ੍ਹਾਂ ਦੇ ਪ੍ਰਬੰਧ ਕਰ ਰਹੀ ਹੈ ਅਤੇ ਹੜ੍ਹ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ।

Related Articles

Leave a Reply

Your email address will not be published. Required fields are marked *

Back to top button