
ਜੰਡਿਆਲਾ ਗੁਰੂ, 06 ਅਗਸਤ (ਕੰਵਲਜੀਤ ਸਿੰਘ ਲਾਡੀ) : ਭਾਜਪਾ ਕੰਮ ਕਰਨ ਵਾਲੇ ਮਿਹਨਤੀ ਵਰਕਰਾਂ ਦਾ ਹਮੇਸ਼ਾ ਸਤਿਕਾਰ ਕਰਦੀ ਰਹੀ ਹੈ ਅਤੇ ਪਾਰਟੀ ਨੂੰ ਸਮਰਪਿਤ ਕਾਰਜਕਰਤਾਵਾਂ ਨੂੰ ਕੰਮ ਦੇ ਆਧਾਰ ‘ਤੇ ਜਿੰਮੇਵਾਰੀ ਸੌਂਪਦੀ ਹੈ। ਇਹ ਪ੍ਰਗਟਾਵਾ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੀਤਾ।
ਭਾਰਤੀ ਜਨਤਾ ਪਾਰਟੀ ਜਿਲ੍ਹਾ ਦਿਹਾਤੀ ਦੇ ਨਵੇਂ ਬਣੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿੱਲ ਅਤੇ ਭਾਜਪਾ ਦੇ ਸੀਨੀਅਰ ਆਗੂ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਮੀਆਂਵਿੰਡ ਨੇ ਨਵੀਂ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਦਾ ਧੰਨਵਾਦ ਕੀਤਾ ਅਤੇ ਉਨਾਂ ਨੂੰ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਸਨਮਾਨਿਤ ਕੀਤਾ।
ਹਰਦੀਪ ਸਿੰਘ ਗਿੱਲ ਨੇ ਵਿਸ਼ਵਾਸ ਦਵਾਇਆ ਕਿ ਉਹ ਪਾਰਟੀ ਦੀਆਂ ਭਾਵਨਾਵਾਂ ‘ਤੇ ਖਰੇ ਉਤਰਨਗੇ ਅਤੇ ਪਿੰਡਾਂ ਵਿੱਚ ਪਾਰਟੀ ਦੇ ਆਧਾਰ ਨੂੰ ਹੋਰ ਮਜਬੂਤ ਕਰਨ ਲਈ ਦਿਨ ਰਾਤ ਇੱਕ ਕਰਨਗੇ। ਅਸ਼ਵਨੀ ਸ਼ਰਮਾ ਨੇ ਪਾਰਟੀ ਸੰਗਠਨ ਨੂੰ ਮਜਬੂਤ ਕਰਨ ਲਈ ਹਰਦੀਪ ਸਿੰਘ ਗਿੱਲ ਨੂੰ ਦਿਸ਼ਾ ਨਿਰਦੇਸ਼ ਵੀ ਦਿੱਤੇ।
ਹਰਦੀਪ ਸਿੰਘ ਗਿੱਲ ਨੇ ਨਿਯੁਕਤੀ ਲਈ ਕੇਂਦਰੀ ਤੇ ਪੰਜਾਬ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਮਨਜੀਤ ਸਿੰਘ ਮੰਨਾ ਮੀਆਂਵਿੰਡ ਨੇ ਪਾਰਟੀ ਨੂੰ ਵਿਸ਼ਵਾਸ਼ ਦਵਾਇਆ ਕਿ ਉਹ ਪਹਿਲਾਂ ਦੀ ਤਰ੍ਹਾਂ ਹੀ ਹਰਦੀਪ ਸਿੰਘ ਗਿੱਲ ਨੂੰ ਪੂਰਨ ਸਹਿਯੋਗ ਦੇਣਗੇ। ਇਸ ਮੌਕੇ ਮੰਡਲ ਪ੍ਰਧਾਨ ਰਾਜੇਸ਼ ਟਾਂਗਰੀ ਤੇ ਬਲਵਿੰਦਰ ਪੱਡਾ ਵੀ ਹਾਜ਼ਰ ਸਨ।