ताज़ा खबरपंजाब

4 ਸਾਲਾ ਬੱਚੇ ਦੇ ਗੁੰਮ ਹੋਣ ਦੀ ਸੂਚਨਾ ’ਤੇ ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਤੁਰੰਤ ਕਾਰਵਾਈ, ਬੱਚਾ ਸੁਰੱਖਿਅਤ ਲੱਭ ਕੇ ਪਰਿਵਾਰ ਦੇ ਹਵਾਲੇ ਕੀਤਾ

ਜਲੰਧਰ, 17 ਸਤੰਬਰ (ਕਬੀਰ ਸੌਂਧੀ) : ਸ਼੍ਰੀ ਆਤਿਸ਼ ਭਾਟੀਆ, ਏ.ਸੀ.ਪੀ ਵੈਸਟ ਜਲੰਧਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਮਿਤੀ 17 ਸਤੰਬਰ 2026 ਨੂੰ ਕਰੀਬ ਦੁਪਹਿਰ 2:00 ਵਜੇ ਥਾਣਾ ਬਸਤੀ ਬਾਵਾ ਖੇਲ ਦੇ ਅਧੀਨ ਆਉਂਦੇ ਇਲਾਕੇ ਵਿੱਚੋਂ ਇੱਕ 4 ਸਾਲਾ ਬੱਚੇ ਦੇ ਗੁੰਮ ਹੋਣ ਸਬੰਧੀ ਸੂਚਨਾ ਪ੍ਰਾਪਤ ਹੋਈ।

ਸੂਚਨਾ ਮਿਲਦੇ ਹੀ ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਪੁਲਿਸ ਕਾਰਵਾਈ ਅਤੇ ਜਾਂਚ ਸ਼ੁਰੂ ਕੀਤੀ ਗਈ। ਮੁੱਢਲੀ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਦੋ ਐਕਟੀਵਾ ਸਵਾਰ ਵਿਅਕਤੀ ਬੱਚੇ ਨੂੰ ਆਪਣੇ ਨਾਲ ਲੈ ਕੇ ਗਏ ਸਨ। ਇਸ ਸਬੰਧੀ ਥਾਣਾ ਬਸਤੀ ਬਾਵਾ ਖੇਲ ਵਿਖੇ ਮੁਕੱਦਮਾ ਦਰਜ ਕਰਕੇ ਜਾਂਚ ਅਮਲ ਵਿੱਚ ਲਿਆਂਦੀ ਗਈ।

ਪੁਲਿਸ ਟੀਮਾਂ ਵੱਲੋਂ ਬੱਚੇ ਦੀ ਭਾਲ ਲਈ ਤੁਰੰਤ ਵੱਖ-ਵੱਖ ਪਹਿਲੂਆਂ ’ਤੇ ਕੰਮ ਕਰਦਿਆਂ ਇਲਾਕੇ ਵਿੱਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਨੂੰ ਬਾਰੀਕੀ ਨਾਲ ਚੈੱਕ ਕੀਤਾ ਗਿਆ ਅਤੇ ਉਪਲਬਧ ਜਾਣਕਾਰੀ ਦੇ ਆਧਾਰ ’ਤੇ ਬੱਚੇ ਦੀ ਭਾਲ ਲਈ ਯਤਨ ਤੇਜ਼ ਕੀਤੇ ਗਏ।

ਪੁਲਿਸ ਦੀ ਤੁਰੰਤ ਕਾਰਵਾਈ ਦੇ ਨਾਲ-ਨਾਲ ਆਮ ਲੋਕਾਂ, ਪਰਿਵਾਰਕ ਮੈਂਬਰਾਂ ਅਤੇ ਵੱਖ-ਵੱਖ ਮਾਧਿਅਮਾਂ ਰਾਹੀਂ ਮਿਲੇ ਸਹਿਯੋਗ ਸਦਕਾ ਬੱਚੇ ਨੂੰ ਸੁਰੱਖਿਅਤ ਲੱਭ ਲਿਆ ਗਿਆ। ਬੱਚੇ ਦੀ ਲੋੜੀਂਦੀ ਕਾਰਵਾਈ ਉਪਰੰਤ ਉਸਨੂੰ ਉਸਦੇ ਪਰਿਵਾਰ/ਵਾਰਸਾਂ ਦੇ ਹਵਾਲੇ ਕਰ ਦਿੱਤਾ ਗਿਆ।

ਕਮਿਸ਼ਨਰੇਟ ਪੁਲਿਸ ਜਲੰਧਰ ਇਸ ਮਾਮਲੇ ਵਿੱਚ ਬੱਚੇ ਦੀ ਭਾਲ ਲਈ ਸਹਿਯੋਗ ਕਰਨ ਵਾਲੇ ਆਮ ਲੋਕਾਂ, ਪਰਿਵਾਰਕ ਮੈਂਬਰਾਂ, ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਸਾਂਝੀ ਕਰਨ ਵਾਲੇ ਵਿਅਕਤੀਆਂ ਅਤੇ ਖ਼ਬਰਾਂ/ਮੀਡੀਆ ਰਾਹੀਂ ਸਹਿਯੋਗ ਦੇਣ ਵਾਲੇ ਸਾਰੇ ਸਾਥੀਆਂ ਦਾ ਦਿਲੋਂ ਧੰਨਵਾਦ ਕਰਦੀ ਹੈ।

ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਕਿਸੇ ਵੀ ਬੱਚੇ ਦੇ ਗੁੰਮ ਹੋਣ ਜਾਂ ਕਿਸੇ ਸ਼ੱਕੀ ਗਤੀਵਿਧੀ ਸਬੰਧੀ ਜਾਣਕਾਰੀ ਮਿਲਣ ’ਤੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ ਅਤੇ ਜਾਂਚ ਵਿੱਚ ਪੁਲਿਸ ਦਾ ਸਹਿਯੋਗ ਕਰਨ।

Show More

Related Articles

Leave a Reply

Your email address will not be published. Required fields are marked *

Back to top button