ताज़ा खबरपंजाब

CIA ਸਟਾਫ ਦੇ ਮੁਲਾਜ਼ਮ ਹੋਣ ਦੀ ਝੂਠੀ ਪਹਿਚਾਣ ਦੱਸ ਕੇ ਘਰ ਦੀ ਤਲਾਸ਼ੀ ਲੈਣ ਵਾਲਾ ਵਿਅਕਤੀ ਕਾਬੂ

ਜਲੰਧਰ 06 ਸਤੰਬਰ (ਹਰਜਿੰਦਰ ਸਿੰਘ) : ਸ਼੍ਰੀ ਆਤਿਸ਼ ਭਾਟੀਆ PPS, ACP West Jalandhar ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਥਾਣਾ ਭਾਰਗੋ ਕੈਂਪ ਨੂੰ ਇਤਲਾਹ ਪ੍ਰਾਪਤ ਹੋਈ ਸੀ ਕਿ ਕੁਝ ਅਣਪਛਾਤੇ ਵਿਅਕਤੀ ਆਪਣੇ ਆਪ ਨੂੰ CIA ਸਟਾਫ ਦੇ ਮੁਲਾਜ਼ਮ ਦੱਸ ਕੇ ਇੱਕ ਘਰ ਦੀ ਤਲਾਸ਼ੀ ਲੈ ਰਹੇ ਹਨ।

ਇਤਲਾਹ ਮਿਲਦੇ ਹੀ ਥਾਣਾ ਭਾਰਗੋ ਕੈਂਪ ਦੀ ਪੁਲਿਸ ਪਾਰਟੀ ਵੱਲੋਂ ਤੁਰੰਤ ਮੌਕੇ ’ਤੇ ਪਹੁੰਚ ਕੇ ਕਾਰਵਾਈ ਕੀਤੀ ਗਈ। ਪੁਲਿਸ ਪਾਰਟੀ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਮੌਕੇ ਤੋਂ ਇੱਕ ਵਿਅਕਤੀ ਨੂੰ ਕਾਬੂ ਕਰ ਲਿਆ।

ਮੁੱਢਲੀ ਪੁੱਛਗਿੱਛ ਦੌਰਾਨ ਕਾਬੂ ਕੀਤੇ ਵਿਅਕਤੀ ਦੀ ਪਹਿਚਾਣ ਕਰਨ ਕੁੰਦਰਾ, ਵਾਸੀ ਬਸਤੀ ਗੁਜ਼ਾਂ, ਜਲੰਧਰ ਵਜੋਂ ਹੋਈ ਹੈ। ਪੁਲਿਸ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਕਾਬੂ ਕੀਤੇ ਵਿਅਕਤੀ ਖ਼ਿਲਾਫ਼ ਪਹਿਲਾਂ ਵੀ NDPS Act ਅਧੀਨ ਮਾਮਲਾ ਦਰਜ ਹੈ।

ਪੁਲਿਸ ਅਨੁਸਾਰ, ਉਕਤ ਵਿਅਕਤੀ ਵੱਲੋਂ ਆਪਣੀ ਝੂਠੀ ਪਹਿਚਾਣ ਦੱਸ ਕੇ ਇੱਕ ਘਰ ਦੀ ਤਲਾਸ਼ੀ ਲੈਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਪੁਲਿਸ ਵੱਲੋਂ ਵਿਅਕਤੀ ਨੂੰ ਕਾਬੂ ਕਰਕੇ ਉਸਦੇ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ ਅਤੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ।

ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਜੇਕਰ ਕੋਈ ਵਿਅਕਤੀ ਪੁਲਿਸ ਜਾਂ ਕਿਸੇ ਸਰਕਾਰੀ ਵਿਭਾਗ ਦਾ ਮੁਲਾਜ਼ਮ ਬਣ ਕੇ ਸ਼ੱਕੀ ਤਰੀਕੇ ਨਾਲ ਕਾਰਵਾਈ ਕਰਦਾ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ।

Show More

Related Articles

Leave a Reply

Your email address will not be published. Required fields are marked *

Back to top button