ताज़ा खबरपंजाब

ਲੋਕ ਗਾਇਕ ਸੁਰਿੰਦਰ ਛਿੰਦਾ ਦੀ ਹਾਲਤ ਨਾਜ਼ੁਕ, ਲੁਧਿਆਣਾ ਹਸਪਤਾਲ ਵਿੱਚ ਹਨ ਦਾਖਲ

ਲੁਧਿਆਣਾ, 11 ਜੁਲਾਈ (ਬਿਊਰੋ) : ਲੋਕ ਗਾਇਕ ਸੁਰਿੰਦਰ ਛਿੰਦਾ ਦੀ ਹਾਲਤ ਨਾਜ਼ੁਕ ਹੈ, ਉਹ ਲੁਧਿਆਣਾ ਦੇ ਮਾਡਲ ਟਾਊਨ ਵਿਖੇ ਸਥਿਤ ਦੀਪ ਹਸਪਤਾਲ ਵਿੱਚ ਵੈਂਟੀਲੇਟਰ ‘ਤੇ ਹਨ। ਇਹ ਜਾਣਕਾਰੀ ਉਨ੍ਹਾਂ ਦੇ ਨਜ਼ਦੀਕੀ ਮਿੱਤਰ ਤੇ ਪੰਜਾਬ ਭਾਜਪਾ ਦੇ ਕਾਰਜਕਾਰਨੀ ਮੈਂਬਰ ਅਮਰਜੀਤ ਸਿੰਘ ਟਿੱਕਾ ਨੇ ਦਿੱਤੀ। ਟਿੱਕਾ ਨੇ ਕਿਹਾ ਕਿ ਛਿੰਦਾ ਨੇ ਕੁੱਝ ਦਿਨ ਪਹਿਲਾਂ ਲੁਧਿਆਣਾ ਦੇ ਔਰੀਸਨ ਹਸਪਤਾਲ ਤੋਂ ਛੋਟਾ ਜਿਹਾ ਆਪ੍ਰੇਸ਼ਨ ਕਰਵਾਇਆ ਸੀ। ਜਿਸ ਤੋਂ ਬਾਅਦ ਉਨ੍ਹਾਂ ਦੇ ਕਿਸੇ ਕਾਰਣ ਇੰਨਫੈਕਸ਼ਨ ਹੋ ਗਿਆ। ਹਾਲਤ ਠੀਕ ਨਾ ਹੋਣ ਕਰਕੇ ਛਿੰਦਾ ਨੂੰ ਦੀਪ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ, ਜਿੱਥੇ ਉਹ ਵੈਟੀਲੇਟਰ ਤੇ ਹਨ। ਉਨ੍ਹਾਂ ਕਿਹਾ ਕਿ ਛਿੰਦਾ ਦਾ ਲੋਕ ਸਭਾ ਮੈਂਬਰ ਤੇ ਰਾਜ ਗਾਇਕ ਹੰਸ ਰਾਜ ਹੰਸ ਵੀ ਹਾਲ ਜਾਨਣ ਆਏ ਸਨ।

Show More

Related Articles

Leave a Reply

Your email address will not be published. Required fields are marked *

Back to top button