ताज़ा खबरपंजाबराजनीति

ਕਾਂਗਰਸ ਨੂੰ ਵੱਡਾ ਝਟਕਾ, ਕਾਂਗਰਸੀ MLA ਬਾਜਵਾ, MLA ਲਾਡੀ ‘ਤੇ ਸਾਬਕਾ ਕਿ੍ਰਕਟਰ ਭਾਜਪਾ ‘ਚ ਸ਼ਾਮਲ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। ਦਰਅਸਲ ਹਲਕਾ ਕਾਦੀਆ ਤੋਂ ਵਿਧਾਇਕ ਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੇ ਭਰਾ ਵਿਧਾਇਕ ਫਤਿਹਜੰਗ ਬਾਜਵਾ ਤੇ ਇਸ ਦੇ ਨਾਲ ਬਲਵਿੰਦਰ ਲਾਡੀ ਸਣੇ ਕਈ ਵੱਡੇ ਆਗੂ ਬੀਜੇਪੀ ‘ਚ ਸ਼ਾਮਲ ਹੋਏ ਹਨ।

ਅਕਾਲੀ ਦਲ ਦੇ ਸਾਬਕਾ ਵਿਧਾਇਕ ਗੁਰਤੇਜ ਸਿੰਘ ਵੀ ਭਾਜਪਾ ਵਿਚ ਸ਼ਾਮਲ ਹੋ ਗਏ ਹਨ।

ਉਹ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਦਿਨੇਸ਼ ਮੋਗੀਆ, ਰਾਜਦੇਵ ਖ਼ਾਲਸਾ ਵੀ ਭਾਜਪਾ ਵਿਚ ਸ਼ਾਮਲ ਹੋਏ ਹਨ। ਇਹ ਸਾਰੇ ਭਾਜਪਾ ਦੇ ਦਿੱਲੀ ਦਫ਼ਤਰ ਪੁੱਜੇ ਸਨ, ਜਿਥੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ ਗਿਆ।

ਪੰਜਾਬ ਭਾਜਪਾ ਦੇ ਇੰਚਾਰਜ ਤੇ ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਨੇ ਦਿੱਲੀ ਵਿਖੇ ਫਤਿਹਜੰਗ ਸਿੰਘ ਬਾਜਵਾ ਨੂੰ ਭਾਜਪਾ ਵਿਚ ਸ਼ਾਮਲ ਕਰਵਾਇਆ। ਮਾਝਾ ਖੇਤਰ ਵਿਚ ਕਾਂਗਰਸ ਨੂੰ ਭਾਜਪਾ ਨੇ ਵੱਡਾ ਝਟਕਾ ਦਿੱਤਾ ਹੈ।

Show More

Related Articles

Leave a Reply

Your email address will not be published. Required fields are marked *

Back to top button