ताज़ा खबरपंजाब

ਸਕਰੈਪ ਦੇ ਗੋਦਾਮ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ

ਕਪੂਰਥਲਾ, 30 ਮਾਰਚ (ਬਿਊਰੋ) : ਸ਼ਹਿਰ ਦੇ ਮੁਹੱਲਾ ਸ਼ਹਿਰੀਆਂ ਇਲਾਕੇ ਵਿੱਚ ਅੱਜ ਸਵੇਰੇ ਇੱਕ ਸਕਰੈਪ ਦੇ ਗੋਦਾਮ ਵਿੱਚ ਅਚਾਨਕ ਅੱਗ ਲੱਗਣ ਦੀ ਘਟਨਾ ਵਾਪਰੀ, ਜਿਸ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਅਨੁਮਾਨ ਹੈ। ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਬਚਾਅ ਕਾਰਜ ਚਲਾ ਕੇ 2 ਘੰਟੇ ‘ਚ ਅੱਗ ‘ਤੇ ਕਾਬੂ ਪਾਇਆ। ਫਾਇਰ ਅਫਸਰ ਰਵਿੰਦਰ ਕੁਮਾਰ ਦੱਸਿਆ ਕਿ ਅੱਗ ਤੇ ਕਾਬੂ ਪਾ ਲਿਆ ਗਿਆ ਹੈ।

ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਕਰੀਬ ਸਾਢੇ ਸੱਤ ਵਜੇ ਮੁਹੱਲਾ ਸ਼ਹਿਰੀਆਂ ਵਿੱਚ ਘਰ ਦੇ ਪਿੱਛੇ ਬਣੇ ਸਕਰੈਪ ਦੇ ਗੋਦਾਮ ਵਿੱਚ ਅਚਾਨਕ ਅੱਗ ਲੱਗ ਗਈ। ਇਸ ਨੂੰ ਦੇਖ ਕੇ ਲੋਕਾਂ ਨੇ ਗੋਦਾਮ ਦੇ ਮਾਲਕ ਗੌਰਵ ਨਾਹਰ (ਗੋਲਡੀ) ਅਤੇ ਫਾਇਰ ਬ੍ਰਿਗੇਡ ਨੂੰ ਫੋਨ ‘ਤੇ ਸੂਚਨਾ ਦਿੱਤੀ। ਜਿਸ ਤੋਂ ਬਾਅਦ ਫਾਇਰ ਅਫ਼ਸਰ ਰਵਿੰਦਰ ਕੁਮਾਰ ਅਤੇ ਗੁਰਪ੍ਰੀਤ ਸਿੰਘ ਅਤੇ ਸੁਰਿੰਦਰ ਕੁਮਾਰ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਅੱਗ ‘ਤੇ ਕਾਬੂ ਪਾਉਣ ਲਈ 3 ਫਾਇਰ ਇੰਜਣਾਂ ਨਾਲ ਬਚਾਅ ਕਾਰਜ ਸ਼ੁਰੂ ਕੀਤਾ। ਸਕਰੈਪ ਦੇ ਗੋਦਾਮ ‘ਚ ਲੱਗੀ ਭਿਆਨਕ ਅੱਗ ‘ਤੇ ਕਾਬੂ ਪਾਉਣ ‘ਚ ਕਰੀਬ 2 ਘੰਟੇ ਦਾ ਸਮਾਂ ਲੱਗਾ।

ਗੋਦਾਮ ਦੇ ਮਾਲਕ ਗੋਲਡੀ ਅਨੁਸਾਰ ਜਦੋਂ ਉਹ ਸਵੇਰੇ 4 ਵਜੇ ਜਾਗਿਆ ਤਾਂ ਸਭ ਕੁਝ ਠੀਕ ਸੀ ਪਰ ਸਵੇਰੇ ਕਰੀਬ 7.30 ਵਜੇ ਲੋਕਾਂ ਨੇ ਉਸ ਨੂੰ ਦੱਸਿਆ ਕਿ ਗੋਦਾਮ ਨੂੰ ਅੱਗ ਲੱਗੀ ਹੋਈ ਹੈ। ਉਨ੍ਹਾਂ ਫਾਇਰ ਬ੍ਰਿਗੇਡ ਦੀ ਟੀਮ ਸਮੇਤ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਉਸਨੇ ਇਹ ਵੀ ਦੱਸਿਆ ਕਿ ਉਸਦੇ ਗੋਦਾਮ ਵਿੱਚ ਪਿਆ ਲੱਖਾਂ ਰੁਪਏ ਦਾ ਸਮਾਨ ਸੜ ਕੇ ਸੁਆਹ ਹੋ ਗਿਆ ਹੈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਅਤੇ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।

Show More

Related Articles

Leave a Reply

Your email address will not be published. Required fields are marked *

Back to top button