ताज़ा खबरपंजाब

ਸਰਦਾਰ ਤੇਜਿੰਦਰ ਸਿੰਘ ਸਰਬਸੰਮਤੀ ਨਾਲ ਕਰਮਚਾਰੀ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਚੁਣੇ ਗਏ

ਲੁਧਿਆਣਾ 26 ਮਾਰਚ (ਬਿਊਰੋ) : ਅੱਜ ਬੱਚਤ ਭਵਨ, ਲੁਧਿਆਣਾ ਵਿਖੇ ਡੀ.ਸੀ. ਦਫ਼ਤਰ ਕਰਮਚਾਰੀ ਐਸੋਸੀਏਸ਼ਨ, ਪੰਜਾਬ ਦੇ ਜਿਲ੍ਹਾ ਪ੍ਰਧਾਨ ਅਤੇ ਜਨਰਲ ਸਕੱਤਰ ਸਾਹਿਬਾਨ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਸ਼ਾਮਲ ਹੋਏ ਜ਼ਿਲ੍ਹਿਆਂ ਦੇ ਜਿਲ੍ਹਾ ਅਹੁਦੇਦਾਰ ਸਾਹਿਬਾਨ ਵੱਲੋਂ ਏਕੇ ਦਾ ਸਬੂਤ ਦਿੰਦੇ ਹੋਏ ਸਰਬਸੰਮਤੀ ਨਾਲ ਸਰਦਾਰ ਤੇਜਿੰਦਰ ਸਿੰਘ ਨੂੰ ਸੂਬਾ ਪ੍ਰਧਾਨ, ਸ਼੍ਰੀਮਤੀ ਗੁਰਿੰਦਰ ਕੌਰ ਨੂੰ ਸੂਬਾ ਜਨਰਲ ਸਕੱਤਰ, ਸ੍ਰੀ ਸਤੀਸ਼ ਬਹਿਲ ਨੂੰ ਸੂਬਾ ਸੀਨੀਅਰ ਮੀਤ ਪ੍ਰਧਾਨ ਅਤੇ ਸ੍ਰੀ ਨਰਿੰਦਰ ਸਿੰਘ ਚੀਮਾ ਨੂੰ ਸੂਬਾ ਮੀਤ ਪ੍ਰਧਾਨ ਚੁਣਿਆ ਗਿਆ।

ਨਵੇਂ ਚੁਣੇ ਗਏ ਸੂਬਾ ਪ੍ਰਧਾਨ ਸਰਦਾਰ ਤੇਜਿੰਦਰ ਸਿੰਘ ਅਤੇ ਬਾਕੀ ਅਹੁਦੇਦਾਰ ਸਾਹਿਬਾਨ ਵੱਲੋਂ ਕਿਹਾ ਗਿਆ ਕਿ ਉਹ ਬਾਕੀ ਬਾਡੀ ਦਾ ਵਿਸਥਾਰ ਜਲਦੀ ਹੀ ਕਰਨਗੇ। ਉਹਨਾਂ ਇਹ ਵੀ ਕਿਹਾ ਕਿ ਉਹ ਇਸ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਜਮਾਤ ਦੇ ਹਿੱਤਾਂ ਦੀ ਪੂਰਤੀ ਲਈ ਹਮੇਸ਼ਾਂ ਵਚਨਬੱਧ ਰਹਿਣਗੇ।

Show More

Related Articles

Leave a Reply

Your email address will not be published. Required fields are marked *

Back to top button