
ਦਿੜ੍ਹਬਾ, 21 ਸਤੰਬਰ (ਬਿਊਰੋ) : ਪਿੰਡ ਰੋਗਲਾ ਅੰਦਰ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਦੋ ਧਿਰਾਂ ’ਚ ਜੰਮ ਕੇ ਲੜਾਈ ਹੋਈ। ਇਸ ਲੜਾਈ ’ਚ ਪਿੰਡ ਰੋਗਲਾ ਦੇ ਕਬੱਡੀ ਖਿਡਾਰੀ ਨੌਜਵਾਨ ਜਸਕਰਨ ਸਿੰਘ ਦੇ ਡੂੰਘੀਆਂ ਸੱਟਾਂ ਲੱਗਣ ਨਾਲ ਜ਼ਖ਼ਮੀ ਹੋ ਗਿਆ ਸੀ। ਉਸ ਨੂੰ ਤੁਰੰਤ ਕੌਹਰੀਆਂ ਹਸਪਤਾਲ ਦਾਖ਼ਲ ਕਰਵਾਇਆ ਗਿਆ ਅਤੇ ਉਸ ਤੋਂ ਬਾਅਦ ਉਸ ਨੂੰ ਸੰਗਰੂਰ ਰੈਫਰ ਕੀਤਾ ਗਿਆ।
ਗੰਭੀਰ ਸੱਟਾਂ ਲੱਗਣ ਕਾਰਨ ਕਬੱਡੀ ਖਿਡਾਰੀ ਜਸਕਰਨ ਸਿੰਘ ਨੂੰ ਸੰਗਰੂਰ ਦੇ ਹਸਪਤਾਲ ’ਚ ਲਿਆਂਦਾ ਗਿਆ ਪਰ ਉੱਥੇ ਡਾਕਟਰਾਂ ਵਲੋਂ ਪਟਿਆਲਾ ਤੇ ਫਿਰ ਪੀ.ਜੀ.ਆਈ. ਲਿਜਾਣ ਲਈ ਰੈਫਰ ਕੀਤਾ ਗਿਆ, ਜਿਸ ਦੀ ਪੀ.ਜੀ.ਆ.ਈ. ਜਾਂਦੇ ਸਮੇਂ ਰਸਤੇ ’ਚ ਹੀ ਮੌਤ ਹੋ ਗਈ। ਇਹ ਨੌਜਵਾਨ ਕਬੱਡੀ ਦਾ ਸਿਤਾਰਾ ਮੰਨਿਆ ਜਾਂਦਾ ਸੀ, ਜਿਸ ਨੂੰ ਇੱਕ ਮਾਮੂਲੀ ਝਗੜੇ ਦੇ ਕਾਰਨ ਮੌਤ ਦੇ ਘਾਟ ਉਤਾਰ ਦਿੱਤਾ ਗਿਆ।
ਪੁਲਿਸ ਇਸ ਮਾਮਲੇ ਦੀ ਪੂਰੀ ਜਾਂਚ ਕਰ ਰਹੀ ਹੈ।। ਐੱਸ. ਐੱਚ. ਓ. ਥਾਣਾ ਦਿੜ੍ਹਬਾ ਦਵਿੰਦਰ ਸਿੰਘ ਨਾਲ ਗੱਲਬਾਤ ਹੋਈ ਤਾਂ ਉਨ੍ਹਾਂ ਨੇ ਕਿਹਾ ਕਿ ਪੁਲਿਸ ਨੇ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।










