ताज़ा खबरपंजाब

ਮੁੱਖ ਮੰਤਰੀ ਮਾਨ ਦੀ ਅਗਵਾਈ ਵਿੱਚ ਸਰਬਜੋਤ ਸਿੰਘ ਸਾਬੀ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਿਲ

ਮੁਕੇਰੀਆਂ, 01 ਜੁਲਾਈ (ਬਿਊਰੋ) : ਅੱਜ ਪੰਜਾਬ ਦੀ ਸਿਆਸਤ ਵਿੱਚ ਇੱਕ ਮਹੱਤਵਪੂਰਨ ਘਟਨਾਕ੍ਰਮ ਦੇਖਣ ਨੂੰ ਮਿਲਿਆ, ਜਦੋਂ ਹਲਕਾ ਮੁਕੇਰੀਆਂ ਤੋਂ ਰਾਜਨੀਤਕ ਕਾਰਜਕਰਤਾ ਸਰਬਜੋਤ ਸਿੰਘ ਸਾਬੀ ਆਪਣੇ ਕਈ ਸਮਰਥਕਾਂ ਦੇ ਨਾਲ ਮੁੱਖਮੰਤਰੀ ਭਗਵਾਨ ਸਿੰਘ ਮਾਨ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋਏ। ਪਾਰਟੀ ਵਿੱਚ ਸ਼ਾਮਲ ਹੋਣ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਰੇ ਸਾਥੀਆਂ ਦਾ ਗਰਮਜੋਸ਼ੀ ਦਾ ਸੁਆਗਤ ਕਰਦੇ ਹੋਏ ਵਿਸ਼ਵਾਸ ਪ੍ਰਗਟ ਕੀਤਾ ਕਿ ਉਨ੍ਹਾਂ ਦੇ ਜੁੜਨੇ ਨਾਲ ਮੁਕੇਰੀਆਂ ਨੇ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਜਨਸੇਵਾ, ਪਾਰਦਰਸ਼ੀ ਰਾਜ ਅਤੇ ਵਿਕਾਸ ਦੀ ਰਾਜਨੀਤੀ ਦੇ ਲਈ ਪ੍ਰਤੀਬਧ ਹੈ ਅਤੇ ਦੇ ਹਰ ਵਰਗ ਦੇ ਲੋਕਾਂ ਨੂੰ ਨਾਲ ਲੈ ਕੇ ਪੰਜਾਬ ਨੂੰ ਤਰੱਕੀ ਦੇ ਰਾਹ ਤੇ ਅੱਗੇ ਵਧਾਉਣ ਲਈ ਕੰਮ ਕਰ ਰਹੀ ਹੈ।

ਇਸ ਮੌਕੇ ‘ਤੇ ਸਰਬਜੋਤ ਸਿੰਘ ਸਾਬੀ ਨੇ ਕਿਹਾ ਕਿ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਦੀਆਂ ਜਨਹਿਤ ਨਿਤੀਆਂ ,ਸਿੱਖਿਆ, ਸਿਹਤ ਅਤੇ ਹੋਰ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਹਨ। ਉਨ੍ਹਾਂ ਨੇ ਵਿਸ਼ਵਾਸ ਦਿਵਾਇਆ ਕਿ ਪਾਰਟੀ ਦੇ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਦੇ ਨਾਲ-ਨਾਲ ਸੰਗਠਨ ਦੇ ਮਜ਼ਬੂਤੀ ਲਈ ਕੰਮ ਕਰਨਗੇ।

ਉਨ੍ਹਾਂ ਦੇ ਨਾਲ ਪਾਰਟੀ ਚ ਸਰਪੰਚ ਅਨਿਲ ਠਾਕੁਰ, ਬੇਅੰਤ ਸਿੰਘ ਰੰਧਾਵਾ,ਪੂਨਮ ਰੱਤੂ, ਸਰਪੰਚ ਤਜਿੰਦਰ ਪਾਲ ਸਿੰਘ, ਰਾਜੇਸ਼ ਰੱਤੂ, ਸਰਪੰਚ ਲਖਵੀਰ ਸਿੰਘ ਅਤੇ ਸ਼ੇਰ ਸਿੰਘ ਆਦਿ ਸ਼ਾਮਲ ਹੋਏ ਹਨ । ਸਿਆਸੀ ਜਾਣਕਾਰਾਂ ਦਾ ਮੰਨਣਾ ਹੈ ਕਿ ਸਰਬਜੋਤ ਸਿੰਘ ਸਾਬੀ ਅਤੇ ਉਨ੍ਹਾਂ ਦੇ ਸਮਰਥਕਾਂ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਮੁਕੇਰੀਆਂ ਦੇ ਖੇਤਰ ਵਿੱਚ ਪਾਰਟੀ ਦਾ ਸੰਗਠਨ ਅਤੇ ਮਜ਼ਬੂਤ ਹੋਵੇਗਾ।

ਜ਼ਿਕਰਯੋਗ ਹੈ ਕਿ ਸਰਬਜੋਤ ਸਿੰਘ ਸਾਬੀ ਨੇ ਆਪਣਾ ਰਾਜਨੀਤਿਕ ਸਫਰ ਸ਼੍ਰੋਮਣੀ ਅਕਾਲੀ ਦਲ ਤੋਂ ਸ਼ੂਰੂ ਕੀਤਾ। ਸ਼੍ਰੋਮਣੀ ਅਕਾਲੀ ਦਲ ਨੇ ਸਰਬਜੋਤ ਸਿੰਘ ਸਾਬੀ ਦੇ ਰਾਜਨੀਤਕ ਅਕਸ ਨੂੰ ਲੋਕਾਂ ਵਿੱਚ ਇੱਕ ਪਹਿਚਾਣ ਦਿੱਤੀ ਪਰ ਫਿਰ ਵੀ ਸਰਬਜੋਤ ਸਾਬੀ ਨੇ ਕੁਝ ਸਮਾਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਛੱਡ ਕੇ ਆਪਣੇ ਸਮਰਥਕਾਂ ਦੀ ਸਹਾਲ ਤੇ ਕਾਂਗਰਸ ਦਾ ਪੱਲਾ ਫੜਿਆ ਸੀ।ਜਿਸ ਦਾ ਉਨ੍ਹਾਂ ਵਲੋਂ ਕਾਫੀ ਵੱਡੇ ਪੱਥਰ ਤੇ ਪ੍ਰਦਰਸ਼ਨ ਕੀਤਾ ਗਿਆ ਸੀ। ਪਰ ਅੱਜ ਫਿਰ ਅਚਾਨਕ ਉਨਾਂ ਨੇ ਇੱਕਵਾਰ ਫਿਰ ਪਲਟੀ ਮਾਰਦਿਆਂ ਕਾਂਗਰਸ ਨੂੰ ਛੱਡ ਕੇ ਆਮ ਆਦਮੀ ਦਾ ਪੱਲਾ ਫੜਿਆ ਹੈ । ਹੁਣ ਦੇਖਣਾ ਇਹ ਹੋਵੇਗਾ ਕਿ ਉਹ ਆਮ ਆਦਮੀ ਪਾਰਟੀ ਦਾ ਕਿੰਨਾ ਸਮਾਂ ਸਾਥ ਨਿਭਾ ਪਾਉਂਦੇ ਹਨ।

ਵੱਖ-ਵੱਖ ਸਿਆਸੀ ਜਾਣਕਾਰਾਂ ਇਹ ਵੀ ਮਨਣਾ ਹੈ ਕਿ ਵਾਰ ਵਾਰ ਪਾਰਟੀਆਂ ਬਦਲਣ ਨਾਲ ਲੋਕਾਂ ਦਾ ਵਿਸ਼ਵਾਸ ਟੁੱਟਦਾ ਹੈ ਜਿਸ ਦਾ ਉਨ੍ਹਾਂ ਨੂੰ ਰਾਜਨਿਤ ਸਫਰ ‘ਚ ਨੁਕਸਾਨ ਵੀ ਝੱਲਣਾ ਪੈ ਸਕਦਾ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਉਨਾਂ ਨੂੰ ਰਾਜਨਿਤ ਸਫਰ ਵਿਚ ਇਸਦਾ ਨੁਕਸਾਨ ਹੁੰਦਾ ਹੈ ਜਾ ਫਾਇਦਾ ਇਹ ਆਉਣ ਵਾਲਾ ਸਮਾਂ ਹੀ ਦੱਸੇਗਾ।

Show More

Related Articles

Leave a Reply

Your email address will not be published. Required fields are marked *

Back to top button