ताज़ा खबरपंजाब

ਜੀ.ਐਸ.ਟੀ ਘਟਾ ਕੇ ਮੋਦੀ ਸਰਕਾਰ ਨੇ ਵਪਾਰੀਆਂ ਤੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ : ਕਾਹਲੋਂ, ਗਿੱਲ

ਜੰਡਿਆਲਾ ਗੁਰੂ, 25 ਸਤੰਬਰ (ਕੰਵਲਜੀਤ ਸਿੰਘ ਲਾਡੀ) : ਜੀ.ਐਸ.ਟੀ ਵਿਚ ਕਟੌਤੀ ਕੇਂਦਰ ਦੀ ਮੋਦੀ ਸਰਕਾਰ ਦਾ ਇਤਿਹਾਸਿਕ ਫੈਸਲਾ ਹੈ ਅਤੇ ਇਸ ਨਾਲ ਮੱਧ, ਗਰੀਬ ਅਤੇ ਵਪਾਰੀ ਵਰਗ ਨੂੰ ਵੱਡੀ ਰਾਹਤ ਮਿਲੀ ਹੈ ਹੈ। ਇਹ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਰਵੀਕਰਨ ਸਿੰਘ ਕਾਹਲੋਂ ਨੇ ਅੱਜ ਜੰਡਿਆਲਾ ਗੁਰੂ ਵਿਖੇ ਭਾਰਤੀ ਜਨਤਾ ਪਾਰਟੀ ਦੇ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਪ੍ਰਧਾਨ ਹਰਦੀਪ ਸਿੰਘ ਗਿੱਲ ਵੱਲੋਂ ਰੱਖੀ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ। ਭਾਜਪਾ ਵੱਲੋਂ ਹਰ ਜ਼ਿਲ੍ਹਾ ਪੱਧਰ ‘ਤੇ ਪ੍ਰੈਸ ਕਾਨਫਰੰਸਾਂ ਕਰਕੇ ਜੀ.ਐਸ.ਟੀ ਸੁਧਾਰਾਂ ਬਾਰੇ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਜੰਡਿਆਲਾ ਗੁਰੂ ਪੁੱਜੇ ਰਵੀਕਰਨ ਕਾਹਲੋਂ ਅਤੇ ਬਾਬਾ ਬਕਾਲਾ ਤੋਂ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਮੀਆਂਵਿੰਡ ਨੇ ਆਖਿਆ ਕਿ ਵਪਾਰੀ ਵਰਗ ਦੇ ਨਾਲ ਨਾਲ ਕਿਸਾਨਾਂ ਨੂੰ ਵੀ ਇਸ ਦਾ ਕਾਫੀ ਲਾਭ ਮਿਲਿਆ ਹੈ। ਟਰੈਕਟਰ ਟਾਇਰਾਂ ਅਤੇ ਖੇਤੀਬਾੜੀ ਦੇ ਸੰਦਾਂ ‘ਤੇ ਜੀਐਸਟੀ 5% ਕਰ ਦਿੱਤੀ ਗਈ ਹੈ ਇਸੇ ਤਰ੍ਹਾਂ ਕਾਰਾਂ, ਮੋਟਰਸਾਈਕਲ ਅਤੇ ਆਟੋ ‘ਤੇ ਵੀ ਜੀਐਸਟੀ ਕਰ ਘਟਾ ਦਿੱਤਾ ਗਿਆ ਹੈ।

ਪ੍ਰੈੱਸ ਕਾਨਫਰੰਸ ਦੌਰਾਨ ਭਾਜਪਾ ਆਗੂ ਰਵੀਕਰਨ ਸਿੰਘ ਕਾਹਲੋਂ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿੱਲ, ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ, ਅਜੇ ਵੀਰਪਾਲ ਰੰਧਾਵਾ ਤੇ ਹੋਰ।

ਉਹਨਾਂ ਇਸ ਨੂੰ ਮੋਦੀ ਸਰਕਾਰ ਦਾ ਦਿਵਾਲੀ ‘ਤੇ ਦੇਸ਼ ਵਾਸੀਆਂ ਨੂੰ ਦਿੱਤਾ ਤੋਹਫਾ ਦੱਸਦਿਆਂ ਆਖਿਆ ਕਿ ਇਹ ਭਾਰਤ ਨੂੰ ਆਤਮ ਨਿਰਭਰ ਬਣਾਉਣ ਵੱਲ ਕੇਂਦਰ ਦਾ ਉਪਰਾਲਾ ਹੈ ਜਿਸ ਨਾਲ ਸਵਦੇਸ਼ੀ ਨੂੰ ਬੜਾਵਾ ਮਿਲੇਗਾ। ਭਾਜਪਾ ਆਗੂਆਂ ਨੇ ਕਿਹਾ ਕਿ ਜਿਸ ਤਰ੍ਹਾਂ ਅਮਰੀਕਾ ਨੇ ਭਾਰਤ ਤੇ ਆਰਥਿਕ ਪਾਬੰਦੀਆਂ ਲਗਾ ਕੇ ਟੈਰਿਫ ਵਧਾ ਕੇ ਭਾਰਤ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਉਸ ਦੇ ਜਵਾਬ ਵਿੱਚ ਭਾਰਤ ਨੇ ਸਵਦੇਸ਼ੀ ਨੂੰ ਪ੍ਰਫੁੱਲਤ ਕਰਨ ਲਈ ਦੇਸ਼ ਵਾਸੀਆਂ ਨੂੰ ਰਾਹਤ ਦਿੱਤੀ ਹੈ। ਭਾਜਪਾ ਆਗੂਆਂ ਨੂੰ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਨੇ ਅਮਰੀਕਾ ਅੱਗੇ ਨਾ ਝੁਕਦਿਆਂ ਡੇਅਰੀ, ਖੇਤੀਬਾੜੀ ਖੇਤਰ ਵਿੱਚ ਅਮਰੀਕਾ ਦੀ ਦਖਲਅੰਦਾਜ਼ੀ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ। ਇਹ ਨਵੇਂ ਆਧੁਨਿਕ ਭਾਰਤ ਦੀ ਤਾਕਤ ਹੈ ਜਿਸ ਦਾ ਸਿਹਰਾ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਾਂਦਾ ਹੈ। ਉਕਤ ਆਗੂਆਂ ਨੇ ਵੀ ਕਿਹਾ ਕਿ ਟੈਲੀਵਿਜ਼ਨ, ਫਰਿਜ, ਵਾਸ਼ਿੰਗ ਮਸ਼ੀਨ ਅਤੇ ਰਸੋਈ ਦਾ ਘਰੇਲੂ ਸਮਾਨ ਵੀ ਸਸਤਾ ਹੋਵੇਗਾ ਜਿਸ ਨਾਲ ਸਾਡੀਆਂ ਮਾਤਾਵਾਂ ਭੈਣਾਂ ਨੂੰ ਘਰ ਦਾ ਬਜਟ ਸੰਤੁਲਨ ਕਰਨ ਵਿੱਚ ਸਹਾਇਤਾ ਮਿਲੇਗੀ। ਇੱਕ ਸਵਾਲ ਦੇ ਜਵਾਬ ਵਿੱਚ ਰਵੀਕਰਨ ਕਾਹਲੋਂ ਭਾਜਪਾ 2027 ਦੀਆਂ ਚੋਣਾਂ ਵਿੱਚ ਪੂਰੀ ਤਾਕਤ ਨਾਲ ਚੋਣ ਮੈਦਾਨ ਵਿੱਚ ਨਿਤਰੇਗੀ ਅਤੇ ਪੰਜਾਬ ਦੇ ਲੋਕਾਂ ਦੇ ਆਸ਼ੀਰਵਾਦ ਨਾਲ ਸਰਕਾਰ ਬਣਾਏਗੀ। ਇਸ ਮੌਕੇ ‘ਤੇ ਉਕਤ ਆਗੂਆਂ ਤੋਂ ਇਲਾਵਾ ਸਾਬਕਾ ਸੀਨੀਅਰ ਡਿਪਟੀ ਮੇਅਰ ਅਜੇ ਬੀਰਪਾਲ ਸਿੰਘ ਰੰਧਾਵਾ, ਭਾਜਪਾ ਆਗੂ ਗੁਪਤੇਸ਼ਵਰ ਬਾਵਾ, ਰਜੇਸ਼ ਟਾਂਗਰੀ ਬਲਵਿੰਦਰ ਸਿੰਘ ਪੱਡਾ ਵੀ ਹਾਜ਼ਰ ਸਨ। ਪ੍ਰੈੱਸ ਕਾਨਫਰੰਸ ਦੌਰਾਨ ਭਾਜਪਾ ਆਗੂ ਰਵੀਕਰਨ ਸਿੰਘ ਕਾਹਲੋਂ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿੱਲ, ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ, ਅਜੇ ਵੀਰਪਾਲ ਰੰਧਾਵਾ ਤੇ ਹੋਰ।

Related Articles

Leave a Reply

Your email address will not be published. Required fields are marked *

Back to top button