
ਚੰਡੀਗੜ, 14 ਜੁਲਾਈ (ਬਿਊਰੋ) : ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਜਬਰ- ਜਨਾਹ ਮਾਮਲੇ ਵਿੱਚ ਭਗੌੜੇ ਵਜੋਂ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਪੁਲਿਸ ਨੇ ਉਸਦਾ 2 ਦਿਨ ਦਾ ਰਿਮਾਂਡ ਹਾਸਲ ਕੀਤਾ। ਦੱਸ ਦੇਈਏ ਕਿ ਸਿਮਰਜੀਤ ਸਿੰਘ ਬੈਂਸ ਨੇ ਸੋਮਵਾਰ ਨੂੰ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ। ਅੱਜ ਰਿਮਾਂਡ ਖਤਮ ਹੋਣ ਤੋਂ ਬਾਅਦ ਉਸ ਨੂੰ ਦੁਬਾਰਾ ਪੇਸ਼ ਕਰਕੇ ਦੋ ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਗਿਆ।