
ਅੰਮ੍ਰਿਤਸਰ, 11 ਸਤੰਬਰ (ਕੰਵਲਜੀਤ ਸਿੰਘ ਲਾਡੀ) : ਅੱਜ ਅੰਮ੍ਰਿਤਸਰ ਵਿਖੇ ਆਮ ਆਦਮੀ ਪਾਰਟੀ ਦੇ ਮਾਝਾ ਜ਼ੋਨ ਦੀ ਮੀਡੀਆ ਟੀਮ ਦੀ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਦੀ ਅਗਵਾਈ ਪੰਜਾਬ ਦੇ ਜਨਰਲ ਸਕੱਤਰ ਤੇ ਪ੍ਰਿੰਟ ਮੀਡੀਆ ਦੇ ਇੰਚਾਰਜ ਦੀਪਕ ਬਾਲੀ ਵੱਲੋਂ ਕੀਤੀ ਗਈ। ਮਾਝਾ ਜ਼ੋਨ ਮੀਡੀਆ ਇੰਚਾਰਜ ਅਰਵਿੰਦਰ ਸਿੰਘ ਭੱਟੀ ਅਤੇ ਮਾਝਾ ਜ਼ੋਨ ਮੀਡੀਆ ਸਕੱਤਰ ਵਰੁਣ ਰਾਣਾ ਦਾ ਵੀ ਅਹਿਮ ਯੋਗਦਾਨ ਰਿਹਾ। ਮੀਟਿੰਗ ਵਿੱਚ ਅੰਮ੍ਰਿਤਸਰ, ਤਰਨ ਤਾਰਨ, ਗੁਰਦਾਸਪੁਰ ਅਤੇ ਪਠਾਨਕੋਟ ਦੇ ਜ਼ਿਲ੍ਹਾ ਮੀਡੀਆ ਇੰਚਾਰਜਾਂ ਅਤੇ ਸਕੱਤਰਾਂ ਨੇ ਸ਼ਮੂਲੀਅਤ ਕੀਤੀ।
ਮੀਟਿੰਗ ਵਿੱਚ ਮੀਡੀਆ ਨਾਲ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਪਾਰਟੀ ਦੀਆਂ ਨੀਤੀਆਂ ਤੇ ਪ੍ਰੋਗਰਾਮਾਂ ਨੂੰ ਲੋਕਾਂ ਤੱਕ ਸਹੀ ਢੰਗ ਨਾਲ ਪਹੁੰਚਾਉਣ ਲਈ ਵਿਚਾਰ-ਵਟਾਂਦਰਾ ਹੋਇਆ। ਸਾਰੇ ਹਾਜ਼ਰ ਮੈਂਬਰਾਂ ਨੇ ਆਪਣੇ ਸੁਝਾਅ ਦਿੱਤੇ ਅਤੇ ਮਿਲ ਕੇ ਅਹਿਦ ਲਿਆ ਕਿ ਪਾਰਟੀ ਦੀਆਂ ਗੱਲਾਂ ਨੂੰ ਘਰ-ਘਰ ਪਹੁੰਚਾਉਣ ਲਈ ਮੀਡੀਆ ਨਾਲ ਸੰਪਰਕ ਹੋਰ ਵਧਾਇਆ ਜਾਵੇਗਾ।
ਸ੍ਰੀ ਦੀਪਕ ਬਾਲੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅੱਜ ਦੇ ਸਮੇਂ ਵਿੱਚ ਮੀਡੀਆ ਰਾਜਨੀਤੀ ਅਤੇ ਜਨਤਾ ਦੇ ਵਿਚਕਾਰ ਇੱਕ ਮਜ਼ਬੂਤ ਪੁਲ ਦਾ ਕੰਮ ਕਰਦੀ ਹੈ। ਇਸ ਕਰਕੇ ਹਰ ਇੰਚਾਰਜ ਅਤੇ ਸਕੱਤਰ ਦੀ ਜ਼ਿੰਮੇਵਾਰੀ ਹੈ ਕਿ ਪਾਰਟੀ ਦੀ ਆਵਾਜ਼ ਨੂੰ ਨਿਰਪੱਖ ਤੇ ਸਪਸ਼ਟ ਢੰਗ ਨਾਲ ਮੀਡੀਆ ਰਾਹੀਂ ਲੋਕਾਂ ਤੱਕ ਪਹੁੰਚਾਇਆ ਜਾਵੇ।
ਅਰਵਿੰਦਰ ਸਿੰਘ ਭੱਟੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਮੀਡੀਆ ਟੀਮ ਪਾਰਟੀ ਦੀਆਂ ਪਾਲਿਸੀਆਂ ਨੂੰ ਘਰ-ਘਰ ਤੱਕ ਲਿਜਾਣ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ। ਉਨ੍ਹਾਂ ਕਿਹਾ ਕਿ ਮਾਝਾ ਜ਼ੋਨ ਦੀ ਟੀਮ ਇਸ ਕੰਮ ਵਿੱਚ ਪੂਰੀ ਤਰ੍ਹਾਂ ਵਚਨਬੱਧ ਹੈ।
ਇਸ ਮੌਕੇ ਜ਼ਿਲ੍ਹਾ ਮੀਡੀਆ ਇੰਚਾਰਜ ਅੰਮ੍ਰਿਤਸਰ ਸਤਨਾਮ ਸਿੰਘ ਮਠਾੜੂ, ਜ਼ਿਲ੍ਹਾ ਮੀਡੀਆ ਸਕੱਤਰ ਰੌਸ਼ਨ ਸਿੰਘ, ਜ਼ਿਲ੍ਹਾ ਮੀਡੀਆ ਇੰਚਾਰਜ ਗੁਰਦਾਸਪੁਰ ਮੁੱਖਦੇਵ ਅਲੋਵਾਲ, ਜ਼ਿਲ੍ਹਾ ਮੀਡੀਆ ਸਕੱਤਰ ਰਣਜੋਧ ਸਿੰਘ, ਜ਼ਿਲ੍ਹਾ ਮੀਡੀਆ ਇੰਚਾਰਜ ਪਠਾਨਕੋਟ ਅਸ਼ੋਕ ਕੁਮਾਰ, ਜ਼ਿਲ੍ਹਾ ਮੀਡੀਆ ਸਕੱਤਰ ਦੀਪ ਮਹਿਰਾ, ਜ਼ਿਲ੍ਹਾ ਮੀਡੀਆ ਇੰਚਾਰਜ ਤਰਨ ਤਾਰਨ ਐਡਵੋਕੇਟ ਹਰਪ੍ਰੀਤ ਸਿੰਘ ਕੋਟ, ਜ਼ਿਲ੍ਹਾ ਮੀਡੀਆ ਸਕੱਤਰ ਐਡਵੋਕੇਟ ਸੁਰਿੰਦਰ ਪਾਲ ਸਿੰਘ ਮਨਾਵਾ ਹਾਜ਼ਰ ਸਨ।