ताज़ा खबरपंजाब

9587 ਕਰੋਨਾ ਪੀੜਤ ਸਿਹਤਯਾਬ ਹੋ ਕੇ ਪਹੁੰਚੇ ਘਰ : ਡਿਪਟੀ ਕਮਿਸ਼ਨਰ

ਬਠਿੰਡਾ (ਸੁਰੇਸ਼ ਰਹੇਜਾ) : ਜ਼ਿਲੇ ਅੰਦਰ ਕੋਵਿਡ-19 ਤਹਿਤ ਕੁਲ 155976 ਸੈਂਪਲ ਲਏ ਗਏ। ਜਿਨਾਂ ਵਿਚੋਂ 10054 ਪਾਜੀਟਿਵ ਕੇਸ ਆਏ, ਇਨਾਂ ਵਿੱਚੋਂ 9587 ਕਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਇਸ ਸਮੇਂ ਜ਼ਿਲੇ ਵਿੱਚ ਕੁੱਲ 234 ਕੇਸ ਐਕਟਿਵ ਹਨ ਤੇ ਹੁਣ ਤੱਕ 233 ਕਰੋਨਾ ਪ੍ਰਭਾਵਿਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਹ ਜਾਣਕਾਰੀ ਕਾਰਜਕਾਰੀ ਡਿਪਟੀ ਕਮਿਸ਼ਨਰ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਸਾਂਝੀ ਕੀਤੀ।

ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਅੱਗੇ ਹੋਰ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ 4 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪਣੇ ਘਰ ਵਾਪਸ ਪਰਤ ਗਏ ਹਨ ।

Show More

Related Articles

Leave a Reply

Your email address will not be published. Required fields are marked *

Back to top button