ताज़ा खबरपंजाब

ਅਕਾਲੀ ਦਲ ਦੀ ਸਰਕਾਰ ਬਣਦੇ ਹੀ ਸੂਬੇ ਦੇ ਉਦਯੋਗ ਨੂੰ ਵੱਡੀ ਰਾਹਤ ਦਿੱਤੀ ਜਾਏਗ : ਧਰਮਿੰਦ ਟੋਨੀ

ਕਿਹਾ – ਸਰਕਾਰ ਆਉਣ ਤੇ ਸੂਬੇ ਦੇ ਸਨਅਤਕਾਰਾਂ ਨੂੰ ਦਿੱਤੀ ਜਾਵੇਗੀ ਵੱਡੀ ਰਾਹਤ

ਫਗਵਾੜਾ, 17 ਅਪ੍ਰੈਲ (ਗੌਰਵ ਮੜੀਆ) : ਸ਼੍ਰੋਮਣੀ ਅਕਾਲੀ ਦਲ ਵਪਾਰ ਵਿੰਗ ਦੇ ਸੂਬਾ ਜਰਨਲ ਸਕੱਤਰ ਧਰਮਿੰਦਰ ਕੁਮਾਰ ਟੋਨੀ ਨੇ ਪਾਰਟੀ ਦੇ ਸਰਪ੍ਰਸਤ ਰਹੇ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਰਾਜਨੀਤਕ ਤੇ ਸਮਾਜਿਕ ਯੋਗਦਾਨਾਂ ਨੂੰ ਭਾਵੁਕ ਤੌਰ ਤੇ ਯਾਦ ਕਰਦਿਆਂ ਕਿਹਾ ਕਿਹਾ ਕਿ ਪੰਜਾਬ ਦੀ ਸਿਆਸਤ ਚ ਲੰਬੇ ਸਮੇਂ ਤਕ ਅਹਿਮ ਭੂਮਿਕਾ ਨਿਭਾਉਣ ਵਾਲੇ ਪ੍ਰਕਾਸ਼ ਸਿੰਘ ਬਾਦਲ ਨੇ ਆਪਣੀ ਪੂਰੀ ਜ਼ਿੰਦਗੀ ਪੰਜਾਬ,ਗਰੀਬਾਂ,ਕਿਸਾਨਾਂ ਅਤੇ ਕੌਮ ਦੀ ਭਲਾਈ ਲਈ ਸਮਰਪਿਤ ਕੀਤੀ।ਪੰਜਾਬ ਤੇ ਕੌਮ ਦੇ ਹੱਕਾਂ ਲਈ ਲੜਦਿਆਂ ਉਨ੍ਹਾਂ ਨੇ ਲਗਭਗ 16 ਸਾਲ ਜੇਲ੍ਹਾਂ ਵਿੱਚ ਵੀ ਗੁਜ਼ਾਰੇ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਵਰਗਵਾਸੀ ਪ੍ਰਕਾਸ਼ ਸਿੰਘ ਬਾਦਲ ਦੇ ਦਿਖਾਏ ਰਾਹ ਤੇ ਚੱਲਦਿਆਂ ਪੰਜਾਬ ਤੇ ਪੰਜਾਬੀਅਤ ਦੀ ਸੇਵਾ ਲਈ ਵਚਨਬੱਧ ਹੈ।

ਧਰਮਿੰਦਰ ਟੋਨੀ ਨੇ ਮੌਜੂਦਾ ਸਰਕਾਰ ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਸੂਬੇ ਚ ਝੂਠੇ ਪੁਲਿਸ ਮੁਕਾਬਲਿਆਂ ਰਾਹੀਂ ਸਿੱਖ ਨੌਜਵਾਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।ਉਨ੍ਹਾਂਨੇ ਨੇ ਸੂਬੇ ਦੇ ਉਦਯੋਗਪਤੀਆਂ ਨੂੰ ਭਰੋਸਾ ਦਿਵਾਇਆ ਕਿ ਉਹ 2027 ਵਿਚ ਖੁੱਲ੍ਹ ਕੇ ਸ਼੍ਰੋਮਣੀ ਅਕਾਲੀ ਦਲ ਦੀ ਸਹਾਇਤਾ ਕਰਨ ਤੇ ਪਾਰਟੀ ਦੇ ਉਮੀਦਵਾਰਾਂ ਨੂੰ ਵੱਡੀ ਜਿੱਤ ਦਰਜ ਕਰਵਾਉਣ ਤਾਂ ਜੋ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੇ ਹੀ ਉਦਯੋਗਪਤੀਆਂ ਦੀ ਹਰ ਸਮੱਸਿਆ ਨੂੰ ਤੁਰੰਤ ਵੱਡੀ ਰਾਹਤ ਦੇ ਕਿ ਮੁੜ ਸੁਰਜੀਤ ਕੀਤਾ ਜਾ ਸਕੇ।ਧਰਮਿੰਦਰ ਟੋਨੀ ਨੇ ਆਪ ਸਰਕਾਰ ਦੀ ਕਾਨੂੰਨੀ ਵਿਵਸਥਾ ਤੇ ਵੀ ਵੱਡੇ ਸਵਾਲ ਖੜ੍ਹੇ ਕਰਦੇ ਹੋਏ ਸਰਕਾਰ ਨੂੰ ਹਰ ਪੱਖ ਤੋਂ ਬੁਰੀ ਤਰ੍ਹਾਂ ਫੇਲ੍ਹ ਦੱਸਿਆ।

ਧਰਮਿੰਦਰ ਟੋਨੀ ਨੇ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀ ਮਜਬੂਤੀ ਲਈ ਡੱਟ ਕੇ ਦਿਨ ਰਾਤ ਮਿਹਨਤ ਕਰਨਗੇ ਅਤੇ ਵੱਧ ਤੋਂ ਵੱਧ ਵਪਾਰੀ ਵਰਗ ਨੂੰ ਪਾਰਟੀਆਂ ਦੀਆਂ ਨੀਤੀਆਂ ਤੋਂ ਜਾਣੂ ਕਰਵਾ ਕੇ ਉਨ੍ਹਾਂਨੂੰ ਪਾਰਟੀ ਨਾਲ ਜੋੜਨਗੇ।ਉਨ੍ਹਾਂਨੇ ਕਿਹਾ ਕਿ ਪਾਰਟੀ ਦੀ ਬਿਹਤਰੀ ਅਤੇ ਵਿਧਾਨ ਚੋਣਾਂ ਦੌਰਾਨ ਪਾਰਟੀ ਨੂੰ ਵੱਡੀ ਜਿੱਤ ਦਿਵਾਉਣ ਲਈ ਉਹ ਦਿਨ-ਰਾਤ ਇਕ ਕਰ ਦੇਣਗੇ।ਉਨ੍ਹਾਂ ਕਿਹਾ ਕਿ ਪੰਜਾਬ ਦੇ ਵਪਾਰੀ ਵਰਗ ਨੇ ਅੱਜ ਮਹਿਸੂਸ ਕਰ ਲਿਆ ਹੈ ਕਿ ਆਮ ਆਦਮੀ ਪਾਰਟੀ ਨੇ ਵਪਾਰੀ ਵਰਗੋ ਨਾਲ ਸਭ ਤੋਂ ਵੱਡਾ ਧੋਖਾ ਤੇ ਧੱਕਾ ਕੀਤਾ ਹੈ।

Show More

Related Articles

Leave a Reply

Your email address will not be published. Required fields are marked *

Back to top button