ताज़ा खबरपंजाब

ਅਕਾਲੀ ਦਲ ਵਲੋਂ ਪੰਜਾਬ ਬਚਾਓ’ ਮੁਹਿੰਮ ਸਿਰਫ ਇਕ ਰਾਜਨੀਤਿਕ ਨਾਅਰਾ ਨਹੀਂ, ਸਗੋਂ ਸੂਬੇ ਦੇ ਹਿੱਤਾਂ ਦੀ ਰੱਖਿਆ ਲਈ ਇਕ ਅੰਦੋਲਨ : ਐਚ.ਐਸ ਵਾਲੀਆ

ਕਿਹਾ – ਪੰਜਾਬ ਬਚਾਓ ਰੈਲੀਆਂ ਦੇ ਵੱਡੇ ਇਕੱਠ ਸੁਖਬੀਰ ਬਾਦਲ ਪ੍ਰਤੀ ਲੋਕਾਂ ਦੇ ਭਰੋਸੇ ਦਾ ਸਬੂਤ

ਕਪੂਰਥਲਾ, 27 ਫਰਵਰੀ (ਗੌਰਵ ਮੜੀਆ) : ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਐਚਐਸ ਵਾਲੀਆਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸੂਬੇ ਭਰ ਵਿੱਚ ਕੀਤੀਆਂ ਜਾ ਰਹੀਆਂ ਪੰਜਾਬ ਬਚਾਓ’ ਰੈਲੀਆਂ ਨੂੰ ਲੈ ਕੇ ਪਾਰਟੀ ਆਗੂਆਂ,ਵਰਕਰਾਂ ਅਤੇ ਸਮਰਥਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਇਸ ਦੇ ਲਈ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿਚ ਵੱਡੇ ਪੱਧਰ ਤੇ ਸੰਪਰਕ ਅਭਿਆਨ ਚਲਾਇਆ ਜਾ ਰਿਹਾ ਹੈ।ਉਨ੍ਹਾਂਨੇ ਕਿਹਾ ਕਿ ਰੈਲੀਆਂ ਦੌਰਾਨ ਹੋਣ ਵਾਲਾ ਰਿਕਾਰਡ ਤੋੜ ਇਕੱਠ ਅਕਾਲੀ ਦਲ ਪ੍ਰਤੀ ਭੁਲੇਖਾ ਪਾਲੀ ਬੈਠੇ ਵਿਰੋਧੀਆਂ ਦੇ ਸਭ ਭੁਲੇਖੇ ਦੁਰ ਕਰ ਰਿਹਾ ਹੈ ਅਤੇ ਸੂਬੇ ਦੀ ਰਾਜਨੀਤੀ ਵਿਚ ਨਵਾਂ ਸੰਦੇਸ਼ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਬਚਾਓ ਮੁਹਿੰਮ ਸਿਰਫ ਇਕ ਰਾਜਨੀਤਿਕ ਨਾਅਰਾ ਨਹੀਂ ਸਗੋਂ ਸੂਬੇ ਦੇ ਹਿੱਤਾਂ ਦੀ ਰੱਖਿਆ ਲਈ ਇਕ ਅੰਦੋਲਨ ਹੈ। ਐਚਐਸ ਵਾਲਿਆਂ ਨੇ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਦੀਆਂ ਨੀਤੀਆਂ ਕਾਰਨ ਪੰਜਾਬ ਹਰ ਖੇਤਰ ਵਿਚ ਪਿੱਛੇ ਜਾ ਰਿਹਾ ਹੈ ਅਤੇ ਲੋਕ ਹੁਣ ਬਦਲਾਅ ਚਾਹੁੰਦੇ ਹਨ।ਉਨ੍ਹਾਂ ਦਾ ਕਹਿਣਾ ਸੀ ਕਿ ਖੇਤੀਬਾੜੀ,ਉਦਯੋਗ,ਵਪਾਰ ਅਤੇ ਨੌਜਵਾਨਾਂ ਦੇ ਰੋਜਗਾਰ ਸਬੰਧੀ ਮੁੱਦੇ ਅੱਜ ਸਭ ਤੋਂ ਵੱਡੀ ਚਿੰਤਾ ਬਣੇ ਹੋਏ ਹਨ ਅਤੇ ਇਨ੍ਹਾਂ ਮਸਲਿਆਂ ਦਾ ਹੱਲ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੀ ਕਰ ਸਕਦੀ ਹੈ।ਉਨ੍ਹਾਂਨੇ ਨੇ ਦਾਅਵਾ ਕੀਤਾ ਕਿ ਆਉਣ ਵਾਲਾ ਸਮਾਂ ਸ਼੍ਰੋਮਣੀ ਅਕਾਲੀ ਦਲ ਦਾ ਹੈ ਕਿਉਂਕਿ ਲੋਕ ਸਮਝ ਚੁੱਕੇ ਹਨ ਕਿ ਸੂਬੇ ਦੀ ਤਰੱਕੀ ਅਤੇ ਅਮਨ-ਸ਼ਾਂਤੀ ਖੇਤਰੀ ਪਾਰਟੀ ਦੇ ਹੱਥਾਂ ਵਿਚ ਹੀ ਸੁਰੱਖਿਅਤ ਹੈ।ਉਨਾ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਦੁਬਾਰਾ ਮਜ਼ਬੂਤੀ ਨਾਲ ਉਭਰੇਗਾ ਅਤੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਲੋਕ ਉਨ੍ਹਾਂ ਨੂੰ ਮੁੱਖ ਮੰਤਰੀ ਵਜੋਂ ਦੇਖਣਾ ਚਾਹੁੰਦੇ ਹਨ।ਐਚਐਸ ਵਾਲੀਆ ਨੇ ਕਿਹਾ ਕਿ 

ਸੂਬੇ ਦੇ ਅੰਦਰ ਪੰਜਾਬ ਬਚਾਓ ਦੇ ਨਾਂ ਤੇ ਕੀਤੀਆਂ ਜਾ ਰਹੀਆਂ ਰੈਲੀਆਂ ਚ ਹੋ ਰਹੇ ਵੱਡੇ ਇਕੱਠ ਇਸ ਗੱਲ ਦਾ ਸਬੂਤ ਹਨ ਕਿ ਪੰਜਾਬ ਦੇ ਲੋਕ ਸੁਖਬੀਰ ਸਿੰਘ ਬਾਦਲ ਨੂੰ ਸੂਬੇ ਦਾ ਮੁੱਖ ਮੰਤਰੀ ਦੇਖਣਾ ਚਾਹੁੰਦੇ ਹਨ।ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਦੀ ਵਧਦੀ ਲੋਕਪ੍ਰਿਯਤਾ ਵਿਰੋਧੀਆਂ ਨੂੰ ਹਜਮ ਨਹੀਂ ਹੋ ਰਹੀ,ਜਿਸ ਕਾਰਨ ਉਹ ਬੁਖਲਾਹਟ ਚ ਆ ਕੇ ਤਰ੍ਹਾਂ-ਤਰ੍ਹਾਂ ਦੇ ਇਲਜ਼ਾਮ ਲਾ ਰਹੇ ਹਨ।ਜਦਕਿ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੇ ਹੱਕਾਂ ਅਤੇ ਸੂਬੇ ਦੀ ਤਰੱਕੀ ਲਈ ਆਵਾਜ਼ ਬੁਲੰਦ ਕੀਤੀ ਹੈ।ਲੋਕ ਇਸ ਗੱਲ ਨੂੰ ਹੁਣ ਭਲੀ-ਭਾਂਤ ਸਮਝਦੇ ਹਨ।ਉਨ੍ਹਾਂ ਕਿਹਾ ਕਿ ਇਹ ਰੈਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦਾ ਮੁੱਢ ਬਣਨ ਗਿਆ ਅਤੇ ਸੂਬੇ ਦੀ ਸਿਆਸਤ ਚ ਨਵਾਂ ਰੂਪ ਤੇਅ ਕਰੇਗੀ।

Show More

Related Articles

Leave a Reply

Your email address will not be published. Required fields are marked *

Back to top button