ताज़ा खबरपंजाब

ਅੰਮ੍ਰਿਤਸਰ ਦੇ ਪ੍ਰਾਚੀਨ ਤੇ ਇਤਿਹਾਸਿਕ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਇੱਕ ਵਾਰ ਫਿਰ ਤੋਂ ਕਥਿਤ ਰੀਲ ਵੀਡੀਓ ‘ਤੇ ਵਿਵਾਦ, ਕਾਲੀ ਸੈਨਾ ਨੇ ਜਤਾਇਆ ਸਖਤ ਇਤਰਾਜ਼

ਜਗਤ ਗੁਰੂ ਸੁਆਮੀ ਅਸ਼ਨੀਲ ਮਹਾਰਾਜ ਨੇ ਮੰਦਰ ਕਮੇਟੀ ਅਤੇ ਸੁਰੱਖਿਆ ਪ੍ਰਬੰਧਾਂ ‘ਤੇ ਚੁੱਕੇ ਗੰਭੀਰ ਸਵਾਲ

ਧਾਰਮਿਕ ਆਸਥਾ ਨਾਲ ਖਿਲਵਾੜ ਕਰਨ ਵਾਲਿਆਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਦੀ ਕੀਤੀ ਮੰਗ

ਜਗਤ ਗੁਰੂ ਅਸ਼ਨੀਲ ਮਹਾਰਾਜ ਨੇ ਦੁਰਗਿਆਣਾ ਮੰਦਰ ਕਮੇਟੀ ਨੂੰ ਵੀ ਦਿੱਤਾ 15 ਦਿਨਾਂ ਦਾ ਅਲਟੀਮੇਟਮ

ਅੰਮ੍ਰਿਤਸਰ, 11 ਅਗਸਤ (ਸਾਹਿਲ ਗੁਪਤਾ) : ਸ਼੍ਰੀ ਸ਼੍ਰੀ 1008 ਜਗਤ ਗੁਰੂ ਸਵਾਮੀ ਅਸ਼ਨੀਲ ਮਹਾਰਾਜ ਜੀ, ਕਾਲੀ ਸੈਨਾ ਦੇ ਰਾਸ਼ਟਰੀ ਉਪ ਪ੍ਰਧਾਨ ਹਰਿਦੁਆਰ ਨੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਇੱਕ ਵੀਡੀਓ ਨੂੰ ਲੈ ਕੇ ਗੰਭੀਰ ਇਤਰਾਜ਼ ਪ੍ਰਗਟ ਕੀਤਾ। ਉਹਨਾਂ ਨੇ ਕਿਹਾ ਕਿ ਲਗਾਤਾਰ ਦੁਰਗਿਆਣਾ ਮੰਦਰ ਦੇ ਅੰਦਰ ਰੀਲਾਂ ਬਣਾਈਆਂ ਜਾ ਰਹੀਆਂ ਹਨ ਅਤੇ ਉਹਨਾਂ ਨੂੰ ਸੋਸ਼ਲ ਮੀਡੀਆ ‘ਤੇ ਅਪਲੋਡ ਕੀਤਾ ਜਾ ਰਿਹਾ ਹੈ। ਨਾਲ ਹੀ ਪਿੱਛੇ ਹਿੰਦੀ ਗਾਣੇ ਲਗਾਏ ਜਾ ਰਹੇ ਹਨ, ਜੋ ਸਾਡੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾ ਰਹੇ ਹਨ।

ਉਹਨਾਂ ਨੇ ਕਿਹਾ ਕਿ ਇਸ ਸਮੇਂ ਸਾਵਣ ਦਾ ਪਵਿੱਤਰ ਮਹੀਨਾ ਚੱਲ ਰਿਹਾ ਹੈ ਅਤੇ ਅਜਿਹੇ ਸਮੇਂ ਧਾਰਮਿਕ ਸਥਾਨਾਂ ‘ਤੇ ਮਰਿਆਦਾ ਦਾ ਪੂਰਾ ਧਿਆਨ ਰੱਖਿਆ ਜਾਣਾ ਚਾਹੀਦਾ ਹੈ। ਉਹਨਾਂ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਕਿਸੇ ਧਾਰਮਿਕ ਸਥਾਨ ਦੇ ਅੰਦਰ ਨੱਚ ਕੇ ਵੀਡੀਓ ਬਣਾਉਂਦਾ ਹੈ ਅਤੇ ਉਸ ਨੂੰ ਸੋਸ਼ਲ ਮੀਡੀਆ ‘ਤੇ ਅਪਲੋਡ ਕਰਦਾ ਹੈ ਤਾਂ ਇਹ ਧਾਰਮਿਕ ਮਰਿਆਦਾ ਦੇ ਉਲਟ ਹੈ।

ਉਹਨਾਂ ਨੇ ਦੁਰਗਿਆਣਾ ਮੰਦਰ ਕਮੇਟੀ ਅਤੇ ਸੁਰੱਖਿਆ ਪ੍ਰਬੰਧਾਂ ‘ਤੇ ਵੀ ਸਵਾਲ ਖੜੇ ਕਰਦਿਆਂ ਕਿਹਾ ਕਿ ਜਦੋਂ ਇਹ ਘਟਨਾ ਵਾਪਰ ਰਹੀ ਸੀ ਤਾਂ ਉੱਥੇ ਮੌਜੂਦ ਸੁਰੱਖਿਆ ਕਰਮਚਾਰੀਆਂ ਅਤੇ ਪ੍ਰਬੰਧਕਾਂ ਨੇ ਇਸ ਨੂੰ ਤੁਰੰਤ ਕਿਉਂ ਨਹੀਂ ਰੋਕਿਆ। ਉਹਨਾਂ ਨੇ ਕਿਹਾ ਕਿ ਦੁਰਗਿਆਣਾ ਮੰਦਰ ਕਮੇਟੀ ਦੋ ਫਾੜ ਹੋਈ ਪਈ ਹੈ ਅਤੇ ਦੁਰਗਿਆਣਾ ਮੰਦਰ ਵੱਲ ਕੋਈ ਵੀ ਧਿਆਨ ਨਹੀਂ ਦਿੱਤਾ ਜਾ ਰਿਹਾ।

ਉਹਨਾਂ ਨੇ ਦੁਰਗਿਆਣਾ ਮੰਦਰ ਕਮੇਟੀ ਨੂੰ 15 ਦਿਨਾਂ ਦਾ ਅਲਟੀਮੇਟਮ ਦਿੱਤਾ ਕਿ ਮੰਦਰ ਪਰਿਸਰ ਦੇ ਅੰਦਰ ਇਸ ਤਰ੍ਹਾਂ ਦੀਆਂ ਰੀਲਾਂ ਨਾ ਬਣਨ ਦਿੱਤੀਆਂ ਜਾਣ। ਨਹੀਂ ਤਾਂ ਉਹਨਾਂ ਵੱਲੋਂ ਖੁਦ ਕੋਈ ਵੱਡਾ ਐਕਸ਼ਨ ਲਿਆ ਜਾਵੇਗਾ। ਉਨ੍ਹਾਂ ਨੇ ਸ਼ਰਧਾਲੂਆਂ ਨੂੰ ਵੀ ਅਪੀਲ ਕੀਤੀ ਕਿ ਦੁਰਗਿਆਣਾ ਮੰਦਰ ਇੱਕ ਆਸਥਾ ਦਾ ਕੇਂਦਰ ਹੈ ਅਤੇ ਲੋਕ ਇੱਥੇ ਆ ਕੇ ਰੀਲਾਂ ਬਣਾਉਣ ਤੋਂ ਗੁਰੇਜ਼ ਕਰਨ, ਨਹੀਂ ਤਾਂ ਉਹਨਾਂ ਵੱਲੋਂ ਕਾਨੂੰਨੀ ਕਾਰਵਾਈ ਕਰਵਾਈ ਜਾਵੇਗੀ।

Show More

Related Articles

Leave a Reply

Your email address will not be published. Required fields are marked *

Back to top button