ਆਪ ਨੂੰ ਵੱਡਾ ਝਟਕਾ, ਗੁਰਮੱਘਰ ਸਿੰਘ ਨੰਬਰਦਾਰ ਸਮੇਤ ਦਰਜਨਾਂ ਪਰਿਵਾਰ ਆਪ ਛੱਡਕੇ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ ਹੋਏ।

ਫਿਰੋਜ਼ਪੁਰ 21 ਅਗਸਤ (ਬਿਊਰੋ) : ਹਲਕਾ ਫਿਰੋਜ਼ਪੁਰ ਦਿਹਾਤੀ ‘ਚ ਅੱਜ ਆਮ ਆਦਮੀ ਪਾਰਟੀ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਜਦੋਂ ਕਿ ਪਾਰਟੀ ਦੇ ਵਲੂਰ ਪਿੰਡ ਤੋਂ ਫਾਉਂਡਰ ਮੈਂਬਰ ਜੋ ਕਿ 2014 ਤੋਂ ਆਮ ਆਦਮੀ ਪਾਰਟੀ ਨਾਲ ਜੁੜੇ ਹੋਏ ਸਨ ਅਕਾਲੀ ਆਗੂ ਬਲਵੰਤ ਸਿੰਘ ਸਿੱਧੂ ਅਤੇ ਨਿਸ਼ਾਨ ਸਿੰਘ ਦੀ ਪ੍ਰੇਰਨਾ ਸਦਕਾ ਅੱਜ ਆਪਣੇ ਦਰਜਨਾਂ ਸਾਥੀਆਂ ਗੁਰਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਰਮਨਦੀਪ ਸਿੰਘ, ਗੁਰਮੇਲ ਸਿੰਘ, ਰਾਜਬੀਰ ਸਿੰਘ, ਗੁਰਪ੍ਰੀਤ ਸਿੰਘ, ਲਖਵੀਰ ਸਿੰਘ, ਸੁਖਦੇਵ ਸਿੰਘ,ਬਾਉ ਲਾਲ, ਜੋਗਿੰਦਰ ਸਿੰਘ, ਸੁਖਚੈਨ ਸਿੰਘ ਚੰਦ,ਸੀਸ ਰਾਮ, ਸੁਖਦੇਵ ਸਿੰਘ ਸੋਨੇ,ਰਿੰਕੂ ਰਾਜਪੂਤ, ਆਸ਼ੂ, ਗੁਰਲਾਲ ਸਿੰਘ, ਸੁਨੀਲ ਰਾਜਪੂਤ, ਗੁਰਦੇਵ ਸਿੰਘ, ਜਸਵੰਤ ਸਿੰਘ, ਕੁਲਵੰਤ ਸਿੰਘ ਰਾਜਪੂਤ, ਗੁਰਦੇਵ ਸਿੰਘ, ਜਸਵੀਰ ਸਿੰਘ, ਜਗਜੀਤ ਸਿੰਘ, ਬਲਜੀਤ ਸਿੰਘ ਸਮੇਤ ਆਮ ਆਦਮੀ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ, ਜਿੰਨਾ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਇੰਚਾਰਜ ਸ.ਜੋਗਿੰਦਰ ਸਿੰਘ ਜਿੰਦੂ ਵੱਲੋਂ ਪਾਰਟੀ ਸਿਰਪਾਓ ਦੇ ਕੇ ਜੀ ਆਇਆ ਆਖਿਆ,ਇਸ ਮੌਕੇ ‘ਤੇ ਹਾਜਰੀਨ ਨੂੰ ਸੰਬੋਧਨ ਕਰਦਿਆਂ ਸ. ਜੋਗਿੰਦਰ ਸਿੰਘ ਜਿੰਦੂ ਨੇ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀਆਂ ਪੰਜਾਬ ਮਾਰੂ ਨੀਤੀਆਂ ਨੂੰ ਸਮਝ ਚੁੱਕੇ ਹਨ, ਅਤੇ ਪਿਛਲੇ ਸਮੇਂ ਵਿੱਚ ਹੋਈਆਂ ਗਲਤੀਆਂ ਨੂੰ ਸੁਧਾਰ ਕੇ ਮੁੜ ਪੰਜਾਬ ਪੰਜਾਬੀਅਤ ਦੀ ਆਪਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਪੰਜਾਬ ਵਿੱਚ ਬਣਾ ਕੇ ਆਪਣੇ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਦੇਖਣਾ ਚਾਹੁੰਦੇ ਹਨ, ਉਹਨਾਂ ਕਿਹਾ ਕਿ ਅੱਜ ਜਿੰਨੇ ਵੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ ‘ਚ ਆ ਰਹੇ ਹਨ ਉਹਨਾਂ ਸਾਰਿਆਂ ਦਾ ਪਾਰਟੀ ਵੱਲੋਂ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ।
ਇਸ ਮੌਕੇ ‘ਤੇ ਜਥੇਦਾਰ ਦਰਸ਼ਨ ਸਿੰਘ ਸ਼ੇਰ ਖਾਂ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਦਿਲਬਾਗ ਸਿੰਘ ਵਿਰਕ ਨੇ ਵੀ ਇਹਨਾਂ ਪਰਿਵਾਰਾਂ ਨੂੰ ਜੀ ਆਇਆਂ ਆਖਦਿਆਂ ਆਪਣੇ ਸੰਬੋਧਨ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਦਾ ਸੁਨੇਹਾ ਦਿੱਤਾ,ਇਸ ਮੌਕੇ ਤੇ ਸਰਕਲ ਪ੍ਰਧਾਨ ਬਲਵਿੰਦਰ ਸਿੰਘ ਭੁੱਲਰ, ਬਲਵੰਤ ਸਿੰਘ ਸਿੱਧੂ, ਨਿਸ਼ਾਨ ਸਿੰਘ,ਸਰਕਲ ਪ੍ਰਧਾਨ ਸਰਵਨ ਸਿੰਘ ਮਹਾਲਮ, ਗੁਰਪ੍ਰੀਤ ਸਿੰਘ ਕੁੱਲ, ਮਲਕੀਤ ਸਿੰਘ ਲੋਹਗੜ੍ਹ, ਸਮੇਤ ਵੱਡੀ ਗਿਣਤੀ ਵਿਚ ਆਗੂ ਹਾਜ਼ਰ ਸਨ।