शिक्षाताज़ा खबरपंजाब

ਐਚ.ਐਮ.ਵੀ. ਵਿਖੇ ਪੀ.ਜੀ. ਪੰਜਾਬੀ ਵਿਭਾਗ ਵੱਲੋਂ ਤਿੰਨ ਰੋਜਾ ਕਲਾ ਤੇ ਕਲਮ ਸੱਭਿਆਚਾਰਕ ਪ੍ਰਦਰਸ਼ਨੀ ਦਾ ਸਫਲਤਾਪੂਰਵਕ ਆਯੋਜਨ

ਜਲੰਧਰ 07 ਮਈ (ਧਰਮਿੰਦਰ ਸੋਂਧੀ) : ਹੰਸ ਰਾਜ ਮਹਿਲਾ ਮਹਾ ਵਿਦਿਆਲਿਆ, ਜਲੰਧਰ ਸੰਸਥਾ ਮੁਖੀ ਡਾ. (ਸ੍ਰੀਮਤੀ) ਏਕਤਾ ਖੋਸਲਾ ਦੀ ਰਹਿਨੁਮਾਈ ਹੇਠ ਅਤੇ ਡਾ. ਨਵਰੂਪ ਦੀ ਯੋਗ ਅਗਵਾਈ ਹੇਠ ਪੀ.ਜੀ. ਪੰਜਾਬੀ ਵਿਭਾਗ ਵੱਲੋਂ ਤਿੰਨ ਰੋਜਾ ਸੱਭਿਆਚਾਰਕ ਪ੍ਰਦਰਸ਼ਨੀ ਕਲਾ ਤੇ ਕਲਮ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਪ੍ਰਿੰਸੀਪਲ ਡਾ. ਏਕਤਾ ਖੋਸਲਾ ਨੇ ਪਹਿਲੇ ਦਿਨ ਪ੍ਰੋਗਰਾਮ ਦਾ ਆਗਾਜ ਰੋਸ਼ਨੀ ਅਤੇ ਗਿਆਨ ਦਾ ਪ੍ਰਤੀਕ ਦੇਵੀ ਰੁਸ਼ਨਾਈ ਨਾਲ ਕੀਤਾ। ਇਸ ਸਾਹਿਤ ਅਤੇ ਸੱਭਿਆਚਾਰਕ ਪ੍ਰਦਰਸ਼ਨੀ ਦਾ ਮੁੱਖ ਉਦੇਸ਼ ਵਿਦਿਆਰਥਣਾਂ ਵਿੱਚ ਸੱਭਿਆਚਾਰਕ ਜਾਗਰੂਕਤਾ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਆਪਣੀ ਰਚਨਾਤਮਕਤਾ ਪ੍ਰਗਟ ਕਰਨ ਲਈ ਮੰਚ ਪ੍ਰਦਾਨ ਕਰਨਾ ਸੀ। ਇਸ ਮੌਕੇ ਤੇ ਵਿਦਿਆਰਥਣਾਂ ਵੱਲੋਂ ਪੰਜਾਬੀ ਸੱਭਿਆਚਾਰ ਨਾਲ ਸੰਬੰਧਿਤ ਵੱਖ-ਵੱਖ ਪਹਿਲੂਆਂ ਨੂੰ ਦਰਸਾਉਂਦੀਆਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ। ਰਵਾਇਤੀ ਪਹਿਰਾਵੇ, ਲੋਕ ਕਲਾ, ਹੱਥ ਨਾਲ ਬੁਣੀਆਂ ਵਸਤੂਆਂ ਅਤੇ ਵਿਰਸੇ ਨਾਲ ਜੁੜੀਆਂ ਚੀਜਾਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਇਸ ਤੋਂ ਇਲਾਵਾ ਪੰਜਾਬੀ ਵਿਰਾਸਤ, ਇਤਿਹਾਸ ਅਤੇ ਸਾਹਿਤ ਸੱਭਿਆਚਾਰ ਦੀ ਵਿਭਿੰਨਤਾ ਬਾਰੇ ਜਾਨਣ ਦਾ ਮੌਕਾ ਮਿਲਿਆ। ਸੰਸਥਾ ਮੁਖੀ ਨੇ ਪੰਜਾਬੀ ਵਿਭਾਗ ਦੇ ਇਸ ਉਪਰਾਲੇ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਆਯੋਜਨ ਵਿਦਿਆਰਥਣਾਂ ਦੇ ਸਰਵਪੱਖੀ ਵਿਕਾਸ ਲਈ ਜਰੂਰੀ ਹਨ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਦੇ ਰਚਨਾਤਮਕ ਕਾਰਜਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ਦੇ ਦੂਸਰੇ ਦਿਨ ਵੱਖ-ਵੱਖ ਵਿਭਾਗਾਂ ਵੱਲੋਂ ਇਸ ਪ੍ਰਦਰਸ਼ਨੀ ਦਾ ਦੌਰਾ ਕੀਤਾ ਗਿਆ ਅਤੇ ਵਡਮੁੱਲੇ ਵਿਚਾਰ ਸਾਂਝੇ ਕੀਤੇ ਗਏ। ਇਸੇ ਲੜੀ ਵਿੱਚ ਪ੍ਰਦਰਸ਼ਨੀ ਦੇ ਤੀਸਰੇ ਦਿਨ ਕਵੀ ਬੀਬਾ ਬਲਵੰਤ, ਸ਼੍ਰੀ ਹਰਜੀਤ (ਪੰਜਾਬ ਆਰਟਸ ਕੌਂਸਲ, ਚੰਡੀਗੜ੍ਹ) ਅਤੇ ਪਰਵਾਸੀ ਲੇਖਿਕਾ ਸ੍ਰੀਮਤੀ ਪਰਮਜੀਤ ਦਿਓਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਰਸਮ ਨੂੰ ਕਾਇਮ ਰੱਖਦਿਆਂ ਦੀਵੇ ਰੁਸ਼ਨਾਈ ਕੀਤੀ ਗਈ। ਉਨ੍ਹਾਂ ਨੇ ਵਿਦਿਆਰਥਣਾਂ ਵੱਲੋਂ ਤਿਆਰ ਕੀਤੀ ਗਈ ਪ੍ਰਦਰਸ਼ਨੀ ਨੂੰ ਬੜੀ ਦਿਲਚਸਪੀ ਨਾਲ ਦੇਖਿਆ ਅਤੇ ਉਨ੍ਹਾਂ ਦੀ ਸਿਰਜਨਾਤਮਕਤਾ ਦੀ ਖਬ ਸਰਾਹਨਾ ਕੀਤੀ।

ਉਨ੍ਹਾਂ ਨੇ ਵਿਦਿਆਰਥਣਾਂ ਦੀ ਹੌਸਲਾ ਅਫਜਾਈ ਕੀਤੀ ਅਤੇ ਕਿਹਾ ਕਿ ਕਲਾ ਅਤੇ ਕਲਮ ਜਿਹੇ ਪ੍ਰੋਗਰਾਮ ਨੌਜਵਾਨ ਪੀੜ੍ਹੀ ਨੂੰ ਆਪਣੇ ਸੱਭਿਆਚਾਰ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਤੇ ਡਾ. ਨਵਰੂਪ, ਮੁਖੀ ਪੰਜਾਬੀ ਵਿਭਾਗ ਨੇ ਕਿਹਾ ਕਿ ਪੰਜਾਬੀ ਸਾਹਿਤ ਅਤੇ ਸੱਭਿਆਚਾਰ ਸਾਡੀ ਪਹਿਚਾਣ ਦਾ ਅਟੁੱਟ ਹਿੱਸਾ ਹਨ ਅਤੇ ਇਸ ਨੂੰ ਸੰਭਾਲਣਾ ਸਾਡੀ ਸਾਂਝੀ ਜਿੰਮੇਵਾਰੀ ਹੈ। ਵਿਦਿਆਰਥਣਾਂ ਵੱਲੋਂ ਲਗਾਈ ਗਈ ਇਸ ਪ੍ਰਦਰਸ਼ਨੀ ਦੇ ਵਿਰਾਸਤੀ ਤੱਤ ਸਾਡੇ ਸੰਸਕਾਰਾਂ ਦੀ ਝਲਕ ਨੂੰ ਪੇਸ਼ ਕਰਦੇ ਹਨ। ਉਨ੍ਹਾਂ ਕਿਹਾ ਕਿ ਅਜਿਹਾ ਮੰਚ ਵਿਦਿਆਰਥਣਾਂ ਨੂੰ ਆਪਣੀ ਭਾਸ਼ਾ, ਸਾਹਿਤ ਅਤੇ ਵਿਰਸੇ ਨਾਲ ਜੋੜਦੇ ਹਨ। ਉਨ੍ਹਾਂ ਨੇ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਐਮ.ਏ. ਭਾਗ ਚੌਥਾ ਦੀਆਂ ਵਿਦਿਆਰਥਣਾਂ ਦਾ ਵਿਸ਼ੇਸ਼ ਧੰਨਵਾਦ ਕੀਤਾ ਜਿਨ੍ਹਾਂ ਦੀ ਮਿਹਨਤ ਅਤੇ ਲਗਨ ਨੇ ਇਸ ਪ੍ਰਦਰਸ਼ਨੀ ਨੂੰ ਕਾਮਯਾਬ ਬਣਾਉਣ ਲਈ ਮਦਦ ਕੀਤੀ। ਇਸ ਪ੍ਰੋਗਰਾਮ ਨੂੰ ਹੋਰ ਵਧੇਰੇ ਰੌਚਕ ਬਣਾਉਣ ਲਈ ਕਵੀ ਦਰਬਾਰ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਕਵੀ ਬੀਬਾ ਬਲਵੰਤ, ਪਰਮਜੀਤ ਦਿਉਲ, ਡਾ. ਨਵਰੂਪ, ਸ਼੍ਰੀਮਤੀ ਕੁਲਜੀਤ ਕੌਰ, ਡਾ. ਮਮਤਾ, ਡਾ. ਰਮਨੀਤਾ ਅਤੇ ਡਾ. ਸੰਦੀਪ ਕੌਰ ਨੇ ਆਪਣੀਆਂ ਕਵਿਤਾਵਾਂ ਪੇਸ਼ ਕੀਤੀਆਂ। ਇਸ ਤੋਂ ਇਲਾਵਾ ਡਾ. ਮਨਦੀਪ ਕੌਰ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਅਜਿਹੀਆਂ ਪ੍ਰਦਰਸ਼ਨੀਆਂ ਅਜੋਕੀ ਪੀੜ੍ਹੀ ਨੂੰ ਆਪਣੇ ਮੁੱਲਾਂ ਨਾਲ ਜੋੜਨ ਦਾ ਸ਼ਲਾਘਾਯੋਗ ਯਤਨ ਹੈ। ਇਸ ਮੌਕੇ ਤੇ ਵੱਖ-ਵੱਖ ਵਿਭਾਗਾਂ ਦੇ ਅਧਿਆਪਕਾਂ ਨੇ ਦੌਰਾ ਕੀਤਾ ਅਤੇ ਪੰਜਾਬੀ ਵਿਭਾਗ ਵੱਲੋਂ ਸ੍ਰੀਮਤੀ ਸੁਖਵਿੰਦਰ ਕੌਰ, ਸੁਸ਼੍ਰੀ ਸਿਮਰਨਜੀਤ, ਸੁਸ਼ੀ ਅਮਨਪ੍ਰੀਤ, ਸੁਸ਼ੀ ਮਨਦੀਪ ਕੌਰ ਹਾਜਰ ਰਹੇ। ਸ੍ਰੀਮਤੀ ਕੁਲਜੀਤ ਕੌਰ ਵੱਲੋਂ ਮੰਚ ਸੰਚਾਲਨ ਕੀਤਾ ਗਿਆ ਅਤੇ ਧੰਨਵਾਦ ਦੀ ਰਸਮ ਅਦਾ ਕੀਤੀ ਗਈ। ਇਹ ਸੱਭਿਆਚਾਰਕ ਪ੍ਰਦਰਸ਼ਨੀ ਵਿਦਿਆਰਥਣਾਂ ਲਈ ਇਕ ਯਾਦਗਾਰ ਅਨੁਭਵ ਸਾਬਤ ਹੋਈ।

Show More

Related Articles

Leave a Reply

Your email address will not be published. Required fields are marked *

Back to top button