
ਕਪੂਰਥਲਾ, 02 ਦਿਸੰਬਰ (ਗੌਰਵ ਮੜੀਆ) : ਸ਼੍ਰੋਮਣੀ ਅਕਾਲੀ ਦਲ ਕਪੂਰਥਲਾ ਹਲਕੇ ਵਿੱਚ ਲਗਾਤਾਰ ਫੈਲ ਰਹੀ ਹੈ।ਅੱਜ ਹਲਕੇ ਦੇ ਵਾਰਡ ਨੰਬਰ 31 ਦੇ ਮਲਕਾਣਾ ਮੁਹੱਲਾ ਤੋਂ ਸੰਜੀਵ ਕੁਮਾਰ ਹੈਪੀ ਆਪਣੇ ਕਈ ਪਰਿਵਾਰਕ ਮੈਂਬਰਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਐਚਐਸ ਵਾਲੀਆ ਦੀ ਮੌਜੂਦਗੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਏ।ਇਸ ਮੌਕੇ ਐਚਐਸ ਵਾਲੀਆ ਨੇ ਸੰਜੀਵ ਕੁਮਾਰ ਹੈਪੀ ਨੂੰ ਵਾਰਡ ਨੰਬਰ 31 ਦਾ ਇੰਚਾਰਜ ਨਿਯੁਕਤ ਕੀਤਾ।
ਇਨ੍ਹਾਂ ਨੌਜਵਾਨਾਂ ਦਾ ਪਾਰਟੀ ਵਿੱਚ ਸਵਾਗਤ ਕਰਦੇ ਹੋਏ ਐਚਐਸ ਵਾਲੀਆ ਨੇ ਕਿਹਾ ਕਿ ਸਾਡੀ ਪਾਰਟੀ ਦਾ ਮੁੱਖ ਉਦੇਸ਼ ਲੋਕਾਂ ਦੀ ਸੇਵਾ ਕਰਨਾ ਹੈ,ਜਿਸ ਲਈ ਅਸੀਂ ਪਾਰਟੀ ਦਾ ਰੂਪ ਸਿਰਫ ਪੰਜਾਬ ਅਤੇ ਲੋਕਾਂ ਦੀ ਭਲਾਈ ਲਈ ਰੱਖਿਆ ਹੈ। ਇਸ ਮੌਕੇ ਐਚਐਸ ਵਾਲੀਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ ਬਹੁਤ ਪੁਰਾਣਾ ਹੈ ਅਤੇ ਇਹ 100 ਸਾਲ ਤੋਂ ਵੱਧ ਪੁਰਾਣੀ ਪਾਰਟੀ ਹੈ ਜਿਸਨੇ ਹਮੇਸ਼ਾ ਪੰਜਾਬ,ਪੰਜਾਬੀਅਤ ਤੇ ਭਾਈਚਾਰੇ ਦੀ ਤਰੱਕੀ ਲਈ ਕੰਮ ਕੀਤਾ ਹੈ।

ਉਨ੍ਹਾਂ ਕਿਹਾ ਕਿ ਪਾਰਟੀ ਆਪਣੇ ਮੁੱਖ ਸਿਧਾਂਤਾਂ ਪ੍ਰਤੀ ਵਚਨਬੱਧ ਹੈ, ਜਿਸ ਵਿੱਚ ਸੰਘੀ ਢਾਂਚੇ,ਸਮਾਜ ਦੇ ਸਾਰੇ ਵਰਗਾਂ ਅਤੇ ਸਾਰੇ ਧਾਰਮਿਕ ਸਮੂਹਾਂ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਦਭਾਵਨਾ ਦੀ ਜ਼ਰੂਰਤ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ 102 ਸਾਲ ਪੁਰਾਣੀ ਖੇਤਰੀ ਪਾਰਟੀ ਹੈ ਜਿਸਨੇ ਲਗਾਤਾਰ ਗਰੀਬਾਂ, ਕਿਸਾਨਾਂ ਅਤੇ ਮਜ਼ਦੂਰਾਂ ਦੀ ਸੇਵਾ ਕੀਤੀ ਹੈ।ਐਚਐਸ ਵਾਲੀਆ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਸਮਝਣ ਕਿ ਕਿਹੜੀਆਂ ਪਾਰਟੀਆਂ ਉਨ੍ਹਾਂ ਨੂੰ ਸੌੜੀ ਰਾਜਨੀਤੀ ਲਈ ਵੰਡਣਾ ਚਾਹੁੰਦੀਆਂ ਹਨ।ਉਨ੍ਹਾਂ ਕਿਹਾ ਕਿ ਪੰਜਾਬ ਨੇ ਵਿਕਾਸ ਅਤੇ ਖੁਸ਼ਹਾਲੀ ਦੀਆਂ ਉਚਾਈਆਂ ਸਿਰਫ਼ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਹੀ ਪ੍ਰਾਪਤ ਕੀਤੀਆਂ,ਕਿਉਂਕਿ ਅਕਾਲੀ ਦਲ ਦੀ ਸਰਕਾਰ ਨੇ ਹਮੇਸ਼ਾ ਪੰਜਾਬ ਅਤੇ ਪੰਜਾਬ ਦੀ ਭਲਾਈ ਲਈ ਕੰਮ ਕੀਤਾ ਹੈ,
ਜਦੋਂ ਕਿ ਦੂਜੀਆਂ ਪਾਰਟੀਆਂ ਦੀਆਂ ਸਰਕਾਰਾਂ ਨੇ ਸਿਰਫ਼ ਪੰਜਾਬ ਨਾਲ ਹੀ ਧੋਖਾ ਕੀਤਾ ਹੈ।ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਹੁਣ ਆਪ ਸਰਕਾਰ ਦੁਆਰਾ ਧੋਖਾ ਮਹਿਸੂਸ ਕਰ ਰਹੇ ਹਨ। ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅਧੀਨ,ਸਮਾਜ ਦਾ ਹਰ ਵਰਗ ਕਿਸਾਨ,ਵਪਾਰੀ, ਗਰੀਬ ਮਜ਼ਦੂਰ ਅਤੇ ਕਰਮਚਾਰੀ ਖੁਸ਼ਹਾਲ ਸੀ। ਸੂਬੇ ਵਿੱਚ ਸੜਕਾਂ ਬਣਾਉਣ ਤੋਂ ਇਲਾਵਾ,ਉਨ੍ਹਾਂ ਨੇ ਸਿਹਤ,ਸਿੱਖਿਆ,ਕਿਸਾਨ ਭਲਾਈ ਸਕੀਮਾਂ,ਸ਼ਗਨ ਯੋਜਨਾ,ਪੈਨਸ਼ਨ ਸਕੀਮਾਂ ਅਤੇ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਕਈ ਹੋਰ ਯੋਜਨਾਵਾਂ ਵੀ ਲਾਗੂ ਕੀਤੀਆਂ।ਇਹ ਕੀਤੇ ਗਏ ਕੰਮ,ਜੋ ਅੱਜ ਤੱਕ ਕਿਸੇ ਵੀ ਸਰਕਾਰ ਨੇ ਨਹੀਂ ਕੀਤੇ,ਜਿਸ ਕਾਰਨ ਲੋਕ ਹੁਣ ਪੰਜਾਬ ਵਿੱਚ ਦੁਬਾਰਾ ਅਕਾਲੀ ਦਲ ਨੂੰ ਸੱਤਾ ਸੌਂਪਣਾ ਚਾਹੁੰਦੇ ਹਨ।













