ताज़ा खबरपंजाब

ਗੁਰੂ ਅਰਜਨ ਦੇਵ ਖਾਲਸਾ ਕਾਲਜ ਵਿਖੇ ਸੁੰਦਰ ਦਸਤਾਰ ਸਜਾਉਣ ਦੇ ਕਰਵਾਏ ਮੁਕਾਬਲੇ

ਚੋਹਲਾ ਸਾਹਿਬ/ਤਰਨਤਾਰਨ,14 ਅਪ੍ਰੈਲ (ਨਈਅਰ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਵਿਖੇ ਖਾਲਸਾ ਸਥਾਪਨਾ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਦੀ ਅਗਵਾਈ ਵਿੱਚ ਵਿਦਿਆਰਥੀਆਂ ਦੇ ਸੁੰਦਰ ਦਸਤਾਰ ਸਜਾਉਣ ਅਤੇ ਧਾਰਮਿਕ ਕਵਿਤਾ ਦੇ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਕਾਲਜ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਕਾਲਜ ਦੇ ਧਾਰਮਿਕ ਵਿਭਾਗ ਦੇ ਪ੍ਰੌ.ਕਿਰਨਜੀਤ ਕੌਰ ਨੇ ਖਾਲਸਾ ਪੰਥ ਦੇ ਇਤਿਹਾਸ ਬਾਰੇ ਵਿਦਿਆਰਥੀਆਂ ਨੂੰ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਉਨ੍ਹਾਂ ਪੂਰੇ ਸਿੱਖ ਇਤਿਹਾਸ ਵਿੱਚ ਇਸ ਦਿਨ ਦੀ ਮਹੱਤਤਾ ਤੋਂ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ।

ਇਸ ਮੌਕੇ ਵਿਦਿਆਰਥੀਆਂ ਵਿੱਚ ਸੁੰਦਰ ਦਸਤਾਰ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਬੀਸੀਏ ਦੇ ਵਿਦਿਆਰਥੀ ਗੁਰਪ੍ਰੀਤ ਸਿੰਘ ਨੇ ਪਹਿਲਾ ਸਥਾਨ ਹਾਸਿਲ ਕੀਤਾ।ਬੀਸੀਏ ਦੇ ਵਿਦਿਆਰਥੀ ਪ੍ਰਭਜੋਤ ਸਿੰਘ ਨੇ ਦੂਸਰਾ ਸਥਾਨ ਹਾਸਿਲ ਕੀਤਾ।ਇਸੇ ਤਰ੍ਹਾਂ ਖਾਲਸਾ ਪੰਥ ਨੂੰ ਸਮਰਪਿਤ ਧਾਰਮਿਕ ਕਵਿਤਾ ਮੁਕਾਬਲਿਆਂ ਵਿੱਚ ਪ੍ਰਭਪਰੀਤ ਕੌਰ ਨੇ ਪਹਿਲਾ,ਮਨਪ੍ਰੀਤ ਕੌਰ ਨੇ ਦੂਸਰਾ ਅਤੇ ਸੁਖਮਨ ਕੌਰ ਅਤੇ ਰਾਜਬੀਰ ਕੌਰ ਨੇ ਤੀਸਰਾ ਸਥਾਨ ਹਾਸਿਲ ਕੀਤਾ।

ਇਸ ਮੌਕੇ ਕਾਲਜ ਪ੍ਰਿੰਸੀਪਲ ਡਾ.ਕੁਲਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਖਾਲਸਾ ਪੰਥ ਦੇ ਸਿਰਜਣਾ ਦਿਵਸ ਦੀ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਗੁਰੂ ਅਤੇ ਗੁਰੂ ਬਾਣੀ ਨਾਲ ਜੁੜਣ ਲਈ ਪ੍ਰੇਰਿਤ ਕੀਤਾ ਅਤੇ ਵਿਦਿਆਰਥੀਆਂ ਨੂੰ ਦਸਤਾਰ ਸਜ਼ਾ ਕੇ ਸਿੱਖੀ ਦੇ ਬੂਟੇ ਨੂੰ ਪ੍ਰਫੁੱਲਿਤ ਕਰਨ ਲਈ ਪ੍ਰੇਰਿਤ ਕੀਤਾ।ਉਨ੍ਹਾ ਇਸ ਮੌਕੇ ਵਿਸਾਖੀ ਦੀ ਪੁਰਾਤਨ ਪਰੰਪਰਾ ਅਨੁਸਾਰ ਕਿਰਸਾਨੀ ਦੇ ਜੀਵਨ ਵਿੱਚ ਕਣਕਾਂ ਦੀ ਫਸਲਾਂ ਦੀ ਵਾਢੀ ਅਰੰਭ ਹੋਣ ਤੇ ਇਸ ਦਿਨ ਦੀ ਸੱਭਿਆਚਾਰਿਕ ਮਹੱਤਤਾ ਬਾਰੇ ਵੀ ਵਿਦਿਆਰਥੀਆਂ ਨਾਲ ਜਾਣਕਾਰੀ ਸਾਂਝੀ ਕੀਤੀ।ਇਸ ਮੌਕੇ ਵੱਖ ਵੱਖ ਮੁਕਾਬਲਿਆਂ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆ ਨੂੰ ਸਨਮਾਨਿਤ ਕੀਤਾ ਗਿਆ।ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਹਾਜ਼ਰ ਸੀ।

Related Articles

Leave a Reply

Your email address will not be published. Required fields are marked *

Back to top button