Uncategorized

ਭਗਤ ਪੂਰਨ ਸਿੰਘ ਦੀ 33 ਵੀ ਬਰਸੀ ਤੇ ਮਾਨਾਂਵਾਲ ਦੀ ਪਿੰਗਲਵਾੜਾ ਦੀ ਬਰਾਂਚ ਵਿੱਚ ਖ਼ੂਨਦਾਨ ਕੈਂਪ ਲਗਾਇਆ ਗਿਆ

ਜੰਡਿਆਲਾ ਗੁਰੂ,02 ਅਗਸਤ (ਕੰਵਲਜੀਤ ਸਿੰਘ ਲਾਡੀ) : ਅੱਜ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ (ਰਜਿ:) ਅੰਮ੍ਰਿਤਸਰ ਦੀ ਮਾਨਾਂਵਾਲਾ ਬ੍ਰਾਂਚ ਵਿਖੇ ਪਿੰਗਲਵਾੜਾ ਸੰਸਥਾ ਦੇ ਸੰਸਥਾਪਕ ਭਗਤ ਪੂਰਨ ਸਿੰਘ ਜੀ ਦੀ 33ਵੀਂ ਬਰਸੀ ਮੌਕੇ ਮਾਨਾਂਵਾਲਾ ਬ੍ਰਾਂਚ ਵਿਖੇ ਇੱਕ ਵਿਸ਼ਾਲ ਖੂਨ ਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਡਾ. ਕੁੰਵਰ ਵਿਜੈ ਪ੍ਰਤਾਪ ਸਿੰਘ, ਐੱਮ.ਐੱਲ. ਏ ਨੇ “ਮੁੱਖ ਮਹਿਮਾਨ” ਵਜੋਂ ਉਚੇਚੇ ਤੌਰ ਤੇ ਹਾਜਰੀ ਭਰੀ। ਇਸ ਮੌਕੇ ਪਿੰਗਲਵਾੜਾ ਸੰਸਥਾ ਦੇ ਮੁੱਖ ਸੇਵਾਦਾਰ ਡਾ. ਇੰਦਰਜੀਤ ਕੌਰ ਨੇ ਆਏ ਹੋਏ ਮੁੱਖ ਮਹਿਮਾਨ ਨੂੰ ਜੀ ਆਇਆਂ ਆਖਿਆ ਅਤੇ ਬੱਚਿਆਂ ਵੱਲੋਂ ਮੁੱਖ ਮਹਿਮਾਨ ਨੂੰ ਫੁੱਲ ਭੇਂਟ ਕੀਤੇ ਗਏ। ਇਸ ਮੌਕੇ ਡਾ. ਇੰਦਰਜੀਤ ਕੌਰ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਹਰ ਸਾਲ ਭਗਤ ਜੀ ਦੀ ਬਰਸੀ ਮੌਕੇ ਇਕ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ ਗੁਰੂ ਨਾਨਕ ਦੇਵ ਹਸਪਤਾਲ, ਅੰਮ੍ਰਿਤਸਰ ਅਤੇ ਸ਼੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼, ਅੰਮ੍ਰਿਤਸਰ ਦੇ ਸਹਿਯੋਗ ਨਾਲ ਕੀਤਾ ਜਾਂਦਾ ਹੈ।

ਇਸ ਮੌਕੇ ਡਾ. ਇੰਦਰਜੀਤ ਕੌਰ ਨੇ ਦੱਸਿਆ ਕਿ ਖੂਨਦਾਨੀਆਂ ਵਲੋਂ ਬੜੇ ਉਤਸ਼ਾਹ ਨਾਲ ਅੱਜ 120 ਯੂਨਿਟ ਖੂਨਦਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਖੂਨਦਾਨ ਕੈਂਪ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣਾ ਚਾਹੀਦਾ ਹੈ। ਖੂਨਦਾਨ ਕਿਸੇ ਲੋੜਵੰਦ ਲਈ ਇਕ ਮਹਾਂਦਾਨ ਹੈ ਅਤੇ ਅਸੀਂ ਖੂਨ ਦਾਨ ਦੇ ਕੇ ਕਿਸੇ ਨੂੰ ਜੀਵਨ ਦਾਨ ਦੇ ਸਕਦੇ ਹਾਂ।ਉਹਨਾਂ ਕਿਹਾ ਕਿ ਇਕੱਤਰ ਕੀਤਾ ਗਿਆ ਖੂਨ ਲਵਾਰਿਸ ਅਤੇ ਲੋੜਵੰਦ ਰੋਗੀਆਂ ਨੂੰ ਲੋੜ ਵੇਲੇ ਦਿੱਤਾ ਜਾਂਦਾ ਹੈ। ਉਹਨਾਂ ਕਿਹਾ ਕਿ ਪਿੰਗਲਵਾੜਾ ਸੰਸਥਾ ਦੇ ਸੇਵਾਦਾਰਾਂ ਅਤੇ ਰਾਣਾ ਪਲਵਿੰਦਰ ਸਿੰਘ ਦਬੁਰਜੀ, ਆਲੇ ਦੁਆਲੇ ਤੋਂ ਆਏ ਲੋਕਾਂ, ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਕਾਲਜ ਚੌਂਤਾ ਸਾਹਿਬ, ਸ੍ਰੀ ਗੁਰੂ ਰਾਮਦਾਸ ਬਲੱਡ ਡੋਨੇਸ਼ਨ ਸੁਸਾਇਟੀ ਵਲੋਂ ਹਰ ਸਾਲ ਵੱਡੀ ਗਿਣਤੀ ਵਿਚ ਖੂਨਦਾਨ ਕੀਤਾ ਜਾਂਦਾ ਹੈ।

ਇਸ ਮੌਕੇ ਵਿਸ਼ੇਸ਼ ਗੱਲ ਇਹ ਰਹੀ ਹੈ ਕਿ ਡਾ. ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਖੁਦ ਕੈਂਪ ਵਿਚ ਖੂਨ ਦਾਨ ਕੀਤਾ। ਉਹਨ੍ਹਾਂ ਕਿਹਾ ਕਿ ਖੂਨ ਦਾਨ ਮਨੁੱਖਤਾ ਲਈ ਮਹਾਂ ਦਾਨ ਹੈ ਅਤੇ ਲੋਕਾਂ ਨੂੰ ਖੂਨ ਦਾਨ ਕਰਨ ਤੋ ਝਿਜਕਣਾ ਨਹੀਂ ਚਾਹੀਦਾ। ਸ੍ਰ. ਰਜਿੰਦਰ ਸਿੰਘ ਮਹਿਤਾ ਜਨਰਲ ਸੈਕਟਰੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖੂਨਦਾਨ ਕੀਤਾ ਗਿਆ। ਇਸ ਮੌਕੇ ਕਲਾ ਕ੍ਰਿਤੀਆਂ ਦੀ ਨੁਮਾਇਸ਼ ਵੀ ਲਗਾਈ ਗਈ। ਪਿੰਗਲਵਾੜਾ ਸੰਸਥਾ ਅਧੀਨ ਚੱਲਦੇ ਸਕੂਲਾਂ ਭਗਤ ਪੂਰਨ ਸਿੰਘ ਆਦਰਸ਼ ਸੀ. ਸੈ. ਸਕੂਲ, ਭਗਤ ਪੂਰਨ ਸਿੰਘ ਸਕੂਲ ਫਾਰ, ਭਗਤ ਪੂਰਨ ਸਿੰਘ ਸਪੈਸ਼ਲ ਸਕੂਲ, ਮਾਨਾਂਵਾਲਾ ਕਲਾਂ, ਮਸਨੂਈ ਅੰਗ ਕੇਂਦਰ, ਵੋਕੇਸ਼ਨਲ ਸੈਂਟਰ, ਫਿਿਜ਼ਉਥਰੈਪੀ ਸੈਂਟਰ ਵਲੋਂ ਪ੍ਰਦਰਸ਼ਨੀ ਵੀ ਲਗਾਈ ਗਈ।

Related Articles

Leave a Reply

Your email address will not be published. Required fields are marked *

Back to top button