ताज़ा खबरपंजाब

ਠੇਕਾ ਕਾਮਿਆਂ ਨੇ ਜੰਡਿਆਲਾ ਗੁਰੂ ਵਿਖੇ ਝੰਡਾ ਮਾਰਚ ਕਰਕੇ ਕੈਬਨਿਟ ਮੰਤਰੀ ਈ.ਟੀ.ਓ.ਰਿਹਾਇਸ਼ ਅੱਗੇ ਕੀਤਾ ਰੋਸ਼ ਪ੍ਰਦਰਸ਼ਨ

ਜੰਡਿਆਲਾ ਗੁਰੂ, 29 ਮਈ (ਕੰਵਲਜੀਤ ਸਿੰਘ ਲਾਡੀ, ਸੁਖਜਿੰਦਰ ਸਿੰਘ) : ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਨੇ ਵੱਖ ਵੱਖ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੇ ਅੱਜ 29 ਮਈ ਐਤਵਾਰ ਨੂੰ ਜੰਡਿਆਲਾ ਗੁਰੂ ਸ਼ਹਿਰ ਵਿਖੇ ਝੰਡਾ ਮਾਰਚ ਕਰਨ ਉਪਰੰਤ ਕੈਬਨਿਟ ਮੰਤਰੀ ਸ੍ਰ: ਹਰਭਜਨ ਸਿੰਘ ਈ.ਟੀ.ਓ. ਦੀ ਰਿਹਾਇਸ਼ ਅੱਗੇ ਪੁੱਜ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਤਹਿਸੀਲਦਾਰ – 1 ਅੰਮ੍ਰਿਤਸਰ ਸ੍ਰ: ਜਸਵਿੰਦਰ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ।

ਵਰਨਣਯੋਗ ਹੈ ਕਿ ਠੇਕਾ ਮੁਲਾਜ਼ਮ ਕੈਬਨਿਟ ਮੰਤਰੀ ਸ੍ਰ: ਹਰਭਜਨ ਸਿੰਘ ਈ.ਟੀ.ਓ. ਨੂੰ ਮੰਗ ਪੱਤਰ ਦੇਣ ਆਏ ਸਨ ਪਰ ਕੈਬਨਿਟ ਮੰਤਰੀ ਈ.ਟੀ.ਓ. ਇਥੇ ਨਾ ਹੋਣ ਕਾਰਨ ਠੇਕਾ ਮੁਲਾਜ਼ਮ ਵੱਲੋਂ ਮੰਗ ਪੱਤਰ ਤਹਿਸੀਲਦਾਰ – 1 ਅੰਮ੍ਰਿਤਸਰ ਸ੍ਰ: ਜਸਵਿੰਦਰ ਸਿੰਘ ਨੂੰ ਸੋਂਪ ਦਿੱਤਾ ਗਿਆ।

ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਵਰਿੰਦਰ ਸਿੰਘ ਮੋਮੀ, ਜਗਰੂਪ ਸਿੰਘ, ਸ਼ੇਰ ਸਿੰਘ ਖੰਨਾ, ਬਲਿਹਾਰ ਸਿੰਘ, ਗੁਰਵਿੰਦਰ ਸਿੰਘ ਪੰਨੂ ਵਰਿੰਦਰ ਸਿੰਘ ਬਠਿੰਡਾ, ਮਹਿੰਦਰ ਸਿੰਘ ਆਰ.ਟੀ.ਪੀ, ਜਸਪ੍ਰੀਤ ਸਿੰਘ ਗਗਨ, ਸੁਰਿੰਦਰ ਕੁਮਾਰ, ਪਵਨਪ੍ਰੀਤ ਸਿੰਘ, ਰਮਨਪ੍ਰੀਤ ਕੌਰ ਮਾਨ, ਹਰਦੇਵ ਸਿੰਘ ਅਤੇ ਹੋਰ ਵੀ ਆਦਿ ਵਿਸ਼ੇਸ਼ ਤੌਰ ਤੇ ਹਾਜਰ ਹੋਏ ਸਨ।

Related Articles

Leave a Reply

Your email address will not be published. Required fields are marked *

Back to top button