ताज़ा खबरपंजाब

ਡੀ.ਆਈ.ਜੀ. ਨਵੀਨ ਸਿੰਗਲਾ ਵਲੋਂ ਪੰਜਾਬ ਪ੍ਰੈੱਸ ਕਲੱਬ ਜਲੰਧਰ ਦਾ ਵਿਸ਼ੇਸ਼ ਦੌਰਾ

ਦੋਆਬਾ ਖੇਤਰ ਦੀ ਸੁਰੱਖਿਆ ਤੇ ਅਪਰਾਧ ਨਿਯੰਤਰਣ ਬਾਰੇ ਕੀਤੀ ਚਰਚਾ

ਜਲੰਧਰ, 25 ਫਰਵਰੀ (ਕਬੀਰ ਸੌਂਧੀ) : ਅੱਜ ਡਿਪਟੀ ਇੰਸਪੈਕਟਰ ਜਨਰਲ (ਡੀ.ਆਈ.ਜੀ.) ਪੁਲਿਸ ਸ੍ਰੀ ਨਵੀਨ ਸਿੰਗਲਾ ਨੇ ਵਿਸ਼ੇਸ਼ ਤੌਰ ‘ਤੇ ਪੰਜਾਬ ਪ੍ਰੈੱਸ ਕਲੱਬ ਜਲੰਧਰ ਦਾ ਦੌਰਾ ਕੀਤਾ। ਇਸ ਮੌਕੇ ਕਲੱਬ ਦੇ ਪ੍ਰਧਾਨ ਸ੍ਰੀ ਜਸਪ੍ਰੀਤ ਸਿੰਘ ਸੈਣੀ ਦੀ ਅਗਵਾਈ ਹੇਠ ਸੀਨੀਅਰ ਉਪ ਪ੍ਰਧਾਨ ਸ੍ਰੀ ਰਾਜੇਸ਼ ਥਾਪਾ, ਉਪ ਪ੍ਰਧਾਨ ਬੀਬੀ ਤੇਜਿੰਦਰ ਕੌਰ ਥਿੰਦ ਅਤੇ ਸ੍ਰੀ ਪਰਮਜੀਤ ਸਿੰਘ ਰੰਗਪੁਰੀ, ਸਕੱਤਰ ਸ੍ਰੀ ਰਾਜੇਸ਼ ਯੋਗੀ, ਜਾਇੰਟ ਸਕੱਤਰ ਸ੍ਰੀ ਸੁਕਰਾਂਤ ਸਫਰੀ, ਖਜ਼ਾਨਚੀ ਸ੍ਰੀ ਸ਼ਿਵ ਸ਼ਰਮਾ ਅਤੇ ਜਨਰਲ ਮੈਨੇਜਰ ਸ੍ਰੀ ਜਤਿੰਦਰ ਪਾਲ ਸਿੰਘ ਵੱਲੋਂ ਡੀ.ਆਈ.ਜੀ. ਨਵੀਨ ਸਿੰਗਲਾ ਦਾ ਤਹਿ ਦਿਲੋਂ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਡੀ.ਆਈ.ਜੀ. ਨਵੀਨ ਸਿੰਗਲਾ ਨੇ ਪ੍ਰੈੱਸ ਕਲੱਬ ਦੇ ਮੈਂਬਰਾਂ ਨਾਲ ਖੁੱਲ੍ਹੀ ਗੱਲਬਾਤ ਦੌਰਾਨ ਦੋਆਬਾ ਖੇਤਰ ਦੀ ਸੁਰੱਖਿਆ ਵਿਵਸਥਾ, ਅਪਰਾਧ ਨਿਯੰਤਰਣ ਅਤੇ ਟ੍ਰੈਫਿਕ ਸੰਬੰਧੀ ਸਮੱਸਿਆਵਾਂ ‘ਤੇ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਮੀਡੀਆ ਦੋਵੇਂ ਸਮਾਜ ਦੇ ਅਹਿਮ ਸਤੰਭ ਹਨ ਅਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਦੋਹਾਂ ਵਿਚਕਾਰ ਸਹਿਯੋਗ ਬਹੁਤ ਜ਼ਰੂਰੀ ਹੈ।

ਸ੍ਰੀ ਸਿੰਗਲਾ ਨੇ ਅਪਰਾਧਾਂ ਦੀ ਜਾਂਚ ਅਤੇ ਉਨ੍ਹਾਂ ਦੀ ਪੜਤਾਲ ਦੌਰਾਨ ਆਪਣੇ ਲੰਬੇ ਤਜਰਬੇ ਸਾਂਝੇ ਕਰਦੇ ਹੋਏ ਦੱਸਿਆ ਕਿ ਤਕਨੀਕੀ ਸਾਧਨਾਂ, ਗੁਪਤ ਸੂਚਨਾਵਾਂ ਅਤੇ ਟੀਮ ਵਰਕ ਨਾਲ ਜਟਿਲ ਤੋਂ ਜਟਿਲ ਕੇਸ ਵੀ ਸੁਲਝਾਏ ਜਾ ਸਕਦੇ ਹਨ। ਉਨ੍ਹਾਂ ਨੇ ਟ੍ਰੈਫਿਕ ਸਮੱਸਿਆਵਾਂ ਨੂੰ ਘਟਾਉਣ ਲਈ ਜਨਤਾ ਦੀ ਸਹਿਯੋਗੀ ਭੂਮਿਕਾ ‘ਤੇ ਵੀ ਜ਼ੋਰ ਦਿੱਤਾ।

ਪੰਜਾਬ ਪ੍ਰੈੱਸ ਕਲੱਬ ਦੇ ਪ੍ਰਧਾਨ ਸ੍ਰੀ ਜਸਪ੍ਰੀਤ ਸਿੰਘ ਸੈਣੀ ਨੇ ਡੀ.ਆਈ.ਜੀ. ਨਵੀਨ ਸਿੰਗਲਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਮੁਲਾਕਾਤਾਂ ਨਾਲ ਪੁਲਿਸ ਅਤੇ ਪੱਤਰਕਾਰਾਂ ਵਿਚਕਾਰ ਭਰੋਸਾ ਮਜ਼ਬੂਤ ਹੁੰਦਾ ਹੈ ਅਤੇ ਸਮਾਜਿਕ ਸਮੱਸਿਆਵਾਂ ਨੂੰ ਉਭਾਰਨ ਵਿੱਚ ਮੀਡੀਆ ਹੋਰ ਪ੍ਰਭਾਵਸ਼ਾਲੀ ਭੂਮਿਕਾ ਨਿਭਾ ਸਕਦਾ ਹੈ। ਸਮਾਗਮ ਬਹੁਤ ਸੁਹਾਵਣੇ ਮਾਹੌਲ ਵਿੱਚ ਹੋਇਆ।

Show More

Related Articles

Leave a Reply

Your email address will not be published. Required fields are marked *

Back to top button