ताज़ा खबरपंजाब

ਦਿੱਲੀ ਧਮਾਕੇ ਦੇ ਦੋਸ਼ੀਆਂ ਨੂੰ ਦਿੱਤੀ ਜਾਵੇ ਫਾਂਸੀ ਦੀ ਸਜਾ : ਲਾਲੀ ਭਾਸਕਰ

ਸਕੂਲਾਂ ਵਿੱਚ ਸੈਮੀਨਾਰ ਲਗਾਕੇ ਬੱਚਿਆਂ ਨੂੰ ਕੀਤਾ ਜਾਵੇਗਾ ਨਸ਼ਿਆਂ ਤੇ ਅੱਤਵਾਦ ਦੇ ਵਿਰੁੱਧ ਜਾਗਰੂਕ

ਕਿਹਾ-ਜੰਮੂ-ਕਸ਼ਮੀਰ ਦੇ ਨੌਜਵਾਨ ਅੱਤਵਾਦ ਦੀ ਜ਼ਹਿਰੀਲੀ ਵਿਚਾਰਧਾਰਾ ਨੂੰ ਛੱਡ ਕੇ ਆਪਣੇ ਭਵਿੱਖ ਅਤੇ ਆਪਣੇ ਪਰਿਵਾਰਾਂ ਦੀ ਭਲਾਈ ਤੇ ਧਿਆਨ ਕੇਂਦਰਿਤ ਕਰਨ

ਕਪੂਰਥਲਾ 13 ਨਵੰਬਰ (ਗੌਰਵ ਮੜੀਆ) : ਆਲ ਇੰਡੀਆ ਐਂਟੀ-ਟੈਰੇਰਿਜ਼ਮ ਫਰੰਟ ਨੇ ਸੋਮਵਾਰ ਦੇਰ ਸ਼ਾਮ ਦਿੱਲੀ ਦੇ ਲਾਲ ਕਿਲ੍ਹੇ ਨੇੜੇ ਹੋਏ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕੀਤੀ, ਜਿਸ ਵਿੱਚ 13 ਲੋਕ ਸ਼ਹੀਦ ਹੋ ਗਏ ਅਤੇ 30 ਤੋਂ ਵੱਧ ਜ਼ਖਮੀ ਹੋ ਗਏ।ਆਲ ਇੰਡੀਆ ਐਂਟੀ-ਟੈਰੇਰਿਜ਼ਮ ਫਰੰਟ ਦੇ ਸੂਬਾਈ ਉਪ ਪ੍ਰਧਾਨ ਰਾਜੇਸ਼ ਭਾਸਕਰ ਲਾਲੀ ਨੇ ਬੁੱਧਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਏ ਹਮਲੇ ਦੀ ਨਿੰਦਾ ਕੀਤੀ ਅਤੇ ਮੰਗ ਕੀਤੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅੱਤਵਾਦੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ।ਲਾਲੀ ਭਾਸਕਰ ਨੇ ਇਸ ਘਟਨਾ ਨੂੰ ਮਨੁੱਖਤਾ ਦਾ ਕਤਲ ਦੱਸਿਆ। ਉਨ੍ਹਾਂ ਕਿਹਾ ਕਿ ਉਹ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੇ ਹਨ ਅਤੇ ਵਿਛੜੀਆਂ ਆਤਮਾਵਾਂ ਦੀ ਸ਼ਾਂਤੀ ਅਤੇ ਪਰਿਵਾਰਕ ਮੈਂਬਰਾਂ ਲਈ ਧੀਰਜ ਲਈ ਪਰਮਾਤਮਾ ਅੱਗੇ ਪ੍ਰਾਰਥਨਾ ਕਰਦੇ ਹਨ।ਉਨ੍ਹਾਂਨੇ ਕਿਹਾ ਕਿ ਆਲ ਇੰਡੀਆ ਐਂਟੀ-ਟੈਰੇਰਿਜ਼ਮ ਫਰੰਟ ਦੇ ਜਲਦੀ ਹੈ ਸਕੂਲਾਂ ਵਿੱਚ ਸੈਮੀਨਾਰ ਲਗਾਕੇ ਬੱਚਿਆਂ ਨੂੰ ਨਸ਼ਿਆਂ ਤੇ ਅੱਤਵਾਦ ਦੇ ਵਿਰੁੱਧ ਜਾਗਰੂਕ ਕੀਤਾ ਜਾਵੇਗਾ।ਲਾਲੀ ਭਾਸਕਰ ਨੇ ਅੱਤਵਾਦ ਵਿਰੁੱਧ ਇੱਕਜੁੱਟ ਆਵਾਜ਼ ਉਠਾਉਣ ਦੀ ਅਪੀਲ ਕੀਤੀ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਮੁੱਦਾ ਕਿਸੇ ਪਾਰਟੀ ਜਾਂ ਵਿਰੋਧੀ ਧਿਰ ਦਾ ਨਹੀਂ ਹੈ,ਸਗੋਂ ਮਨੁੱਖਤਾ ਦੀ ਰੱਖਿਆ ਦਾ ਹੈ ਅਤੇ ਸਮਾਜ ਨੂੰ ਅੱਤਵਾਦ ਵਿਰੁੱਧ ਇੱਕਜੁੱਟ ਹੋ ਕੇ ਖੜ੍ਹਾ ਹੋਣਾ ਚਾਹੀਦਾ ਹੈ।ਲਾਲੀ ਭਾਸਕਰ ਨੇ ਫਰੀਦਾਬਾਦ ਤੋਂ 2910 ਕਿਲੋਗ੍ਰਾਮ ਵਿਸਫੋਟਕ ਜ਼ਬਤ ਕਰਕੇ ਸਾਜ਼ਿਸ਼ ਨੂੰ ਨਾਕਾਮ ਕਰਨ ਅਤੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਭਾਰਤੀ ਸੁਰੱਖਿਆ ਏਜੰਸੀਆਂ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਇਸ ਸਾਜ਼ਿਸ਼ ਵਿੱਚ ਤਿੰਨ ਡਾਕਟਰਾਂ ਦੀ ਸ਼ਮੂਲੀਅਤ ਬਹੁਤ ਚਿੰਤਾਜਨਕ ਹੈ। ਇਹ ਇਸ ਗੱਲ ਦਾ ਸੰਕੇਤ ਹੈ ਕਿ ਪੜ੍ਹਿਆ-ਲਿਖਿਆ ਵਰਗ ਵੀ ਕੱਟੜਪੰਥੀ ਵਿਚਾਰਧਾਰਾਵਾਂ ਦੇ ਪ੍ਰਭਾਵ ਹੇਠ ਆ ਰਿਹਾ ਹੈ। ਆਲ ਇੰਡੀਆ ਐਂਟੀ-ਟੈਰੇਰਿਜ਼ਮ ਫਰੰਟ ਦਾ ਮੰਨਣਾ ਹੈ ਕਿ ਪਾਕਿਸਤਾਨ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਉਤਸ਼ਾਹਿਤ ਕਰਕੇ ਭਾਰਤ ਨੂੰ ਅਸਥਿਰ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ, ਖਾਸ ਕਰਕੇ ਜੰਮੂ-ਕਸ਼ਮੀਰ ਦੇ ਨੌਜਵਾਨਾਂ ਨੂੰ ਨਿਸ਼ਾਨਾ ਬਣਾ ਕੇ। ਉਨ੍ਹਾਂ ਨੇ ਕਸ਼ਮੀਰ ਦੇ ਨੌਜਵਾਨਾਂ ਨੂੰ ਅੱਤਵਾਦ ਦੀ ਜ਼ਹਿਰੀਲੀ ਵਿਚਾਰਧਾਰਾ ਨੂੰ ਰੱਦ ਕਰਨ ਅਤੇ ਆਪਣੇ ਭਵਿੱਖ ਅਤੇ ਆਪਣੇ ਪਰਿਵਾਰਾਂ ਦੀ ਭਲਾਈ ‘ਤੇ ਧਿਆਨ ਕੇਂਦਰਿਤ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕੇਂਦਰ ਅਤੇ ਜੰਮੂ-ਕਸ਼ਮੀਰ ਸਰਕਾਰਾਂ ਤੋਂ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ, ਇੱਥੋਂ ਤੱਕ ਕਿ ਮੌਤ ਦੀ ਸਜ਼ਾ ਦੀ ਵੀ ਮੰਗ ਕੀਤੀ ਹੈ।ਲਾਲੀ ਭਾਸਕਰ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਜੰਮੂ-ਕਸ਼ਮੀਰ ਪੁਲਿਸ ਦੀ ਮੁਹਿੰਮ ਦੀ ਵੀ ਪ੍ਰਸ਼ੰਸਾ ਕੀਤੀ ਅਤੇ ਚੇਤਾਵਨੀ ਦਿੱਤੀ ਕਿ ਅਜਿਹੇ ਤੱਤਾਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ।ਇਸ ਮੌਕੇ ਤੇ ਬਲਵਿੰਦਰ ਸਿੰਘ ਪਿੰਕਾ,ਨਰਿੰਦਰ ਸਿੰਘ ਲਵਲੀ,ਯੋਗਾ ਸਿੰਘ ਪੱਡਾ,ਸੁਮੀਤ ਬਜਾਜ,ਦਲਵੀਰ ਸਿੰਘ,ਜਸਬੀਰ ਸਿੰਘ,ਸੋਨੂੰ ਸ਼ਰਮਾ,ਸਾਹਿਲ ਸ਼ਰਮਾ,ਰਣਵੀਰ ਸਿੰਘ,ਪਰਮਿੰਦਰ ਸਿੰਘ ਆਦਿ ਹਾਜ਼ਰ ਸਨ।

Show More

Related Articles

Leave a Reply

Your email address will not be published. Required fields are marked *

Back to top button