ताज़ा खबरपंजाब

ਧਾਰਮਿਕ ਪ੍ਰੀਖਿਆ ਵਿੱਚ ਕਾਲਜ ਦੇ ਵਿਦਿਆਰਥੀਆਂ ਨੇ ਕੀਤੀਆਂ ਮੈਰਿਟ ਪੁਜੀਸ਼ਨਾਂ ਹਾਸਲ

65 ਹਜ਼ਾਰ ਰੁਪਏ ਦੀ ਵੰਡੀ ਗਈ ਵਜ਼ੀਫਾ ਰਾਸ਼ੀ

ਚੋਹਲਾ ਸਾਹਿਬ/ਤਰਨਤਾਰਨ, 20 ਮਾਰਚ (ਰਾਕੇਸ਼ ਨਈਅਰ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਧਾਰਮਿਕ ਪਰੀਖਿਆ ਵਿੱਚੋਂ ਮੈਰਿਟ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ।ਕਾਲਜ ਪ੍ਰਿੰਸੀਪਲ ਡਾ.ਕੁਲਵਿੰਦਰ ਸਿੰਘ ਨੇ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ ਦੁਆਰਾ ਹਰ ਸਾਲ ਕਰਵਾਈ ਜਾਂਦੀ ਧਾਰਮਿਕ ਪਰੀਖਿਆ ਵਿੱਚ ਕਾਲਜ ਦੇ ਵਿਦਿਆਰਥੀਆਂ ਨੇ ਮੈਰਿਟ ਪੁਜ਼ੀਸ਼ਨਾਂ ਹਾਸਲ ਕਰਕੇ ਲੱਗਭਗ 65 ਹਜ਼ਾਰ ਰੁਪਏ ਦੇ ਵਜ਼ੀਫ਼ੇ ਹਾਸਲ ਕੀਤੇ ਹਨ।

 ਇਹ ਵਜ਼ੀਫਿਆਂ ਦੀ ਰਾਸ਼ੀ ਚੈੱਕ ਦੇ ਰੂਪ ਵਿੱਚ ਸ.ਗੁਰਮਿੰਦਰ ਸਿੰਘ ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਕਾਲਜ ਪ੍ਰਿੰਸੀਪਲ ਵੱਲੋਂ ਵਿਦਿਆਰਥੀਆਂ ਨੂੰ ਵੰਡੀ ਗਈ।ਇਸ ਮੌਕੇ ਕਾਲਜ ਦੇ ਧਾਰਮਿਕ ਪ੍ਰੀਖਿਆ ਅਧਿਆਪਕ ਕਿਰਨਜੀਤ ਕੌਰ ਦੀ ਵਿਸ਼ੇਸ਼ ਤੌਰ ‘ਤੇ ਸਰਾਹਣਾ ਕੀਤੀ ਗਈ।ਇਸ ਮੌਕੇ ਪ੍ਰੋਫੈਸਰ ਹਿੰਮਤ ਸਿੰਘ ਸਮੇਤ ਕਾਲਜ ਦਾ ਸਮੂਹ ਟੀਚਿੰਗ ਤੇ ਨਾਨ ਟੀਚਿੰਗ ਸਟਾਫ ਹਾਜ਼ਰ ਸੀ।

Show More

Related Articles

Leave a Reply

Your email address will not be published. Required fields are marked *

Back to top button