
ਜੰਡਿਆਲਾ ਗੁਰੂ, 15 ਅਗਸਤ (ਕੰਵਲਜੀਤ ਸਿੰਘ ਲਾਡੀ) : ਨਗਰ ਕੌਂਸਲ ਜੰਡਿਆਲਾ ਗੁਰੂ ਵਿਖੇ 79 ਵਾ ਸੁਤੰਤਰਤਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ ਸਭ ਤੋਂ ਪਹਿਲਾਂ ਆਏ ਹੋਏ ਮੁੱਖ ਮਹਿਮਾਨ ਕੈਬਿਨੇਟ ਮੰਤਰੀ ਹਰਭਜਨ ਸਿੰਘ ਈ ਟੀ ਓ ਦੇ ਮਾਤਾ ਸ਼੍ਰੀਮਤੀ ਸੁਰਿੰਦਰ ਕੌਰ ਜੀ ਵਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਅਤੇ ਸਮੂਹ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ ਗਈ| ਉਪਰੰਤ ਸ਼ਬਦ ਕੀਰਤਨ ਨਾਲ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ।
ਇਸ ਮੌਕੇ ਜੰਡਿਆਲਾ ਗੁਰੂ ਦੇ ਵੱਖ ਵੱਖ ਸਕੂਲਾਂ ਤੋਂ ਆਏ ਹੋਏ ਸਕੂਲੀ ਵਿਦਿਆਰਥੀਆਂ ਨੇ ਵੱਖ ਵੱਖ ਤਰ੍ਹਾਂ ਦੇ ਦੇਸ਼ ਭਗਤੀ ਦੇ ਗੀਤ ਗਾਏ ਅਤੇ ਵੱਖ ਵੱਖ ਤਰ੍ਹਾਂ ਦੀਆਂ ਆਇਟਮਾਂ ਪੇਸ਼ ਕਰਕੇ ਆਏ ਹੋਏ ਪਤਵੰਤੇ ਸੱਜਣਾਂ ਦਾ ਮਨ ਮੋਹ ਲਿਆ। ਇਸ ਮੌਕੇ ਆਏ ਡੀ ਐਸ ਪੀ ਰਾਵਿੰਦਰ ਸਿੰਘ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਂਦੇ ਹੋਏ ਕਿਹਾ ਕਿ ਭਗਤ ਸਿੰਘ, ਰਾਜਗੁਰੂ, ਸੁਖਦੇਵ ਸਿੰਘ, ਸਰਦਾਰ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ ਅਤੇ ਹੋਰ ਅਜ਼ਾਦੀ ਘੁਲਾਟੀਆਂ ਵਲੋਂ ਸਮੇਂ ਸਮੇਂ ਤੇ ਆਰੰਭੇ ਗਏ ਸੰਘਰਸ਼ ਕਾਰਨ ਹੀ ਅਸੀਂ ਅਜ ਅਜ਼ਾਦ ਫਿਜ਼ਾ ਵਿੱਚ ਸਾਹ ਲੈ ਰਹੇ ਹਾਂ।
ਉਹਨਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਦੇਸ ਦੇ ਅਜ਼ਾਦੀ ਸੰਗਰਾਮ ਦੋਰਾਨ ਸਭ ਤੋਂ ਜ਼ਿਆਦਾ ਕੁਰਬਾਨੀਆਂ ਪੰਜਾਬੀਆਂ ਨੇ ਦਿਤੀਆਂ ਹਨ। ਇਸ ਮੌਕੇ ਡੀ ਐਸ ਪੀ ਰਵਿੰਦਰ ਸਿੰਘ, ਐਸ ਐਚ ਓ ਮੁਖਤਿਆਰ ਸਿੰਘ,ਨਰੇਸ਼ ਕੁਮਾਰ,ਨਰੇਸ਼ ਪਾਠਕ, ਸਰਬਜੀਤ ਸਿੰਘ ਡਿੰਪੀ,ਸਤਿੰਦਰ ਸਿੰਘ , ਸੁਨੈਨਾ ਰੰਧਾਵਾ, ਐਸ ਡੀ ਓ ਸੁਖਜੀਤ ਸਿੰਘ,ਵਿਜੈ ਕੁਮਾਰ ਮੱਟੀ, ਅਸ਼ਵਨੀ ਕੁਮਾਰ, ਅਵਤਾਰ ਸਿੰਘ ਕਾਲਾ, ਆਤਮਾ ਰਾਮ, ਰਜਨੀਸ਼ ਜੈਨ ਚਾਂਦ ਜਿਵੈਲਰਸ, ਗੁਲਸ਼ਨ ਕੁਮਾਰ,ਪ੍ਰਿੰਸ ਜੈਨ , ਮੈਡਮ ਸਰਬਜੀਤ ਕੌਰ, ਮੋਹਿੰਦਰ ਪਾਲ, ਸਰਪੰਚ ਪਰਮਜੀਤ ਸਿੰਘ, ਹਰਪ੍ਰੀਤ ਸਿੰਘ ਆਦਿ ਵਿਸ਼ੇਸ਼ ਤੌਰ ਤੇ ਹਾਜਿਰ ਸਨ।