
ਜੰਡਿਆਲਾ ਗੁਰੂ 12 ਜੂਨ (ਕੰਵਲਜੀਤ ਸਿੰਘ ਲਾਡੀ): ਧੰਨ ਧੰਨ ਬਾਬਾ ਜੀਵਨ ਸਿੰਘ ਸਰਬ ਸਾਂਝੀ ਸੇਵਾ ਸੁਸਾਇਟੀ ਪੰਜਾਬ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਨਸ਼ਿਆਂ ਖਿਲਾਫ ਜਾਗਰੂਕਤਾ ਰੈਲੀ ਟਾਂਗਰਾ ਨੇੜੇ ਚੌਹਾਨ ਕੈਂਸਲ ਪੈਲਸ ਵਿਖੇ ਸ਼੍ਰੋਮਣੀ ਪੰਥ ਦਸ਼ਮੇਸ਼ ਤਰਨਾ ਦਲ ਨਿਹੰਗ ਜਥੇਬੰਦੀ ਦੇ ਮੁਖੀ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਦੀ ਅਗਵਾਈ ਹੇਠ ਕਰਵਾਈ ਗਈ| ਨਸ਼ਿਆਂ ਖਿਲਾਫ ਇਸ ਰੈਲੀ ਵਿੱਚ ਨਿਹੰਗ ਜਥੇਬੰਦੀ ਦੇ ਆਗੂਆਂ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੀਆਂ ਸਮਾਜ ਸੇਵੀ ਜਥੇਬੰਦੀਆਂ ਨੇ ਵੱਡੀ ਗਿਣਤੀ ਵਿੱਚ ਫਿਰ ਕਿਰਤ ਕੀਤੀ|
ਵੱਖ ਵੱਖ ਬੁਲਾਰਿਆਂ ਨੇ ਨਸ਼ਿਆਂ ਤੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮਹਿਮ ਤੇ ਹੋਰ ਤੇਜੀ ਤੋੇ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਤੇ ਪੂਰੀ ਤਰ੍ਹਾਂ ਸਿਕੰਜਾ ਕਸਿਆ ਜਾਣਾ ਚਾਹੀਦਾ ਹੈ| ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਨੇ ਕਿਹਾ ਕਿ ਸਾਡੇ ਪਿੰਡਾਂ ਦੀ ਨੌਜਵਾਨ ਪੀੜੀ ਨਸ਼ਿਆਂ ਦੀ ਦਲਦਲ ਵਿੱਚ ਪੂਰੀ ਤਰਹਾਂ ਫਸ ਚੁੱਕੀ ਉਹਨਾਂ ਨੌਜਵਾਨਾਂ ਨੂੰ ਇਸ ਦਲਦਲ ਚੋਂ ਬਾਹਰ ਕੱਢਣ ਲਈ ਸਾਨੂੰ ਸਾਰਿਆਂ ਨੂੰ ਰਲ ਮਿਲ ਕੇ ਯੋਗ ਉਪਰਾਲੇ ਕਰਨੇ ਚਾਹੀਦੇ ਹਨ ਜਿਹੜੇ ਨੌਜਵਾਨਾਂ ਨੂੰ ਨਸ਼ਿਆਂ ਦੀ ਲੱਤ ਗਈ ਲੱਤ ਉਹਨਾਂ ਨੂੰ ਬਾਹਰ ਕੱਢਣ ਲਈ ਕਾਰੀ ਅਧਿਕਾਰੀਆਂ ਦੇ ਸਹਿਯੋਗ ਨਾਲ ਨਸ਼ਾ ਛਡਾਊ ਕੇਂਦਰਾਂ ਜਾਂ ਹਸਪਤਾਲਾਂ ਵਿੱਚ ਇਲਾਜ ਕਰਾਉਣਾ ਚਾਹੀਦਾ ਹੈ|
ਰੈਲੀ ਦੋਰਾਨ ਮੰਚ ਤੇ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ, ਭਾਈ ਮਨਜੀਤ ਸਿੰਘ, ਹਰਜੀਤ ਸਿੰਘ,ਤੇ ਹੋਰ।
ਪਿੰਡਾਂ ਸ਼ਹਿਰਾਂ ਵਿੱਚ ਜੋ ਵੀ ਨਸ਼ੇ ਦਾ ਕਾਰੋਬਾਰ ਕਰਦੇ ਉਹਨਾਂ ਤੇ ਲਗਾਮ ਖਸਾਂ ਲਈ ਸਾਡੇ ਸਾਰਿਆਂ ਦਾ ਫਰਜ਼ ਬਣਦਾ ਕਿ ਉਹਨਾਂ ਨੂੰ ਰੋਕਣ ਲਈ ਹਰ ਸੰਭਵ ਯਤਨ ਕੀਤਾ ਜਾਵੇ| ਇਸ ਰੈਲੀ ਤੋਂ ਉਪਰੰਤ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਦੀ ਅਗਵਾਈ ਹੇਠ ਨਸ਼ਿਆਂ ਖਿਲਾਫ ਮਾਰਚ ਕੱਢਿਆ ਗਿਆ । ਮੁਖੀ ਸ਼੍ਰੋਮਣੀ ਪੰਥ ਅਕਾਲੀ ਦਸ਼ਮੇਸ਼ ਤਰਨਾ ਦਲ ਦੇ ਮੁਖੀ ਬਾਬਾ ਮੇਜਰ ਸਿੰਘ ਸੋਢੀ, ਬਾਬਾ ਜੀਵਨ ਸਿੰਘ ਸਰਬ ਸਾਂਝੀ ਸੇਵਾ ਸੋਸਾਇਟੀ ਸਮਾਜ ਸੇਵੀ ਭਾਈ ਮਨਜੀਤ ਸਿੰਘ, ਹਰਵਿੰਦਰ ਸਿੰਘ ਫੌਜੀ ,ਸਤਨਾਮ ਸਿੰਘ, ਹਰਜੀਤ ਸਿੰਘ ਸਾਬਕਾ ਸਰਪੰਚ ਬਾਬਾ ਬਿਬੇਕ ਸਿੰਘ, ਅਵਤਾਰ ਸਿੰਘ ਪੱਖੋਕੇ, ਲਖਬੀਰ ਸਿੰਘ ਲੱਖਾ, ਗੁਰਸੇਵਕ ਸਿੰਘ, ਆਦਿ ਹਾਜ਼ਰ ਸਨ ।