ताज़ा खबरपंजाबराजनीति

ਪਿੰਡ ਛੱਜਲਵੱਡੀ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ₹10 ਲੱਖ ਤੱਕ ਦੇ ਸਿਹਤ ਬੀਮਾ ਕਾਰਡ ਵੰਡੇ

ਬਾਬਾ ਬਕਾਲਾ ਸਾਹਿਬ, 02 ਅਕਤੂਬਰ (ਸੁਖਵਿੰਦਰ ਬਾਵਾ) : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਅਤੇ ਸੁਲਭ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਅੱਜ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਅਧੀਨ ਪੈਂਦੇ ਪਿੰਡ ਛੱਜਲਵੱਡੀ ਵਿਖੇ ਵਿਧਾਇਕ ਸ. ਦਲਬੀਰ ਸਿੰਘ ਟੌਂਗ ਵੱਲੋਂ ਯੋਗ ਲਾਭਪਾਤਰੀਆਂ ਨੂੰ ₹10 ਲੱਖ ਤੱਕ ਦੇ ਸਿਹਤ ਬੀਮਾ ਕਾਰਡ ਵੰਡੇ ਗਏ।

ਇਸ ਮੌਕੇ ਵਿਧਾਇਕ ਸ. ਦਲਬੀਰ ਸਿੰਘ ਟੌਂਗ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਹਰ ਵਰਗ ਦੇ ਲੋਕਾਂ ਨੂੰ ਮਿਆਰੀ ਅਤੇ ਸਮੇਂ ਸਿਰ ਸਿਹਤ ਸਹੂਲਤਾਂ ਉਪਲਬਧ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲੋਕਾਂ ਲਈ ਇੱਕ ਮਹੱਤਵਪੂਰਨ ਸਹੂਲਤ ਹੈ, ਜਿਸ ਤਹਿਤ ਯੋਗ ਲਾਭਪਾਤਰੀ ਪਰਿਵਾਰਾਂ ਨੂੰ ਇਲਾਜ ਲਈ ਵਿੱਤੀ ਸੁਰੱਖਿਆ ਮਿਲਦੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਤੱਕ ਸਿਹਤ ਸਹੂਲਤਾਂ ਦੀ ਪਹੁੰਚ ਯਕੀਨੀ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਆਰਥਿਕ ਕਾਰਨਾਂ ਕਰਕੇ ਕੋਈ ਵੀ ਪਰਿਵਾਰ ਲੋੜੀਂਦੇ ਇਲਾਜ ਤੋਂ ਵਾਂਝਾ ਨਾ ਰਹੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਵਚਨਬੱਧਤਾ ਹੈ ਕਿ ਸੂਬੇ ਦੇ ਹਰ ਨਾਗਰਿਕ ਨੂੰ ਬਿਹਤਰ, ਮਿਆਰੀ ਅਤੇ ਸੁਲਭ ਸਿਹਤ ਸਹੂਲਤਾਂ ਉਪਲਬਧ ਕਰਵਾਈਆਂ ਜਾਣ। ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਇਸੇ ਦਿਸ਼ਾ ਵਿੱਚ ਇੱਕ ਅਹਿਮ ਉਪਰਾਲਾ ਹੈ, ਜਿਸ ਰਾਹੀਂ ਯੋਗ ਪਰਿਵਾਰਾਂ ਨੂੰ ਸਿਹਤ ਸੇਵਾਵਾਂ ਲਈ ਵਿੱਤੀ ਸਹਾਇਤਾ ਅਤੇ ਸੁਰੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ।

ਇਸ ਮੌਕੇ ਆਮ ਆਦਮੀ ਪਾਰਟੀ ਦੀ ਸਮੁੱਚੀ ਟੀਮ ਤੋਂ ਇਲਾਵਾ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਅਤੇ ਡਾਕਟਰ ਸਾਹਿਬਾਨ ਵੀ ਹਾਜ਼ਰ ਸਨ।

ਇਸ ਮੌਕੇ ਸਵਿੰਦਰ ਸਿੰਘ ਛੱਜਲਵੱਡੀ, ਯੋਧਾ ਸਿੰਘ, ਬਲਜੀਤ ਸਿੰਘ ਭੋਲਾ, ਪਤਵਿੰਦਰ ਸਿੰਘ ਡਿਪਟੀ, ਜਗਤਾਰ ਸਿੰਘ, ਬੀਰਬਲ ਸਿੰਘ, ਸੂਬੇਦਾਰ ਦਿਲਬਾਗ ਸਿੰਘ, ਰਾਜੂ ਤਲਵਾਰ, ਬਾਬਾ ਮਨਜੀਤ ਸਿੰਘ, ਦਲੇਰ ਸਿੰਘ ਤੋਂ ਇਲਾਵਾ ਪੰਚਾਇਤ ਮੈਂਬਰ ਮਨਜੀਤ ਕੌਰ, ਅਮਰਜੀਤ ਕੌਰ, ਸ਼ਰਨਜੀਤ ਕੌਰ, ਗੁਰਵਿੰਦਰ ਕੌਰ ਅਤੇ ਮਨਜੀਤ ਕੌਰ ਵੀ ਹਾਜ਼ਰ ਸਨ।

Show More

Related Articles

Leave a Reply

Your email address will not be published. Required fields are marked *

Back to top button