ताज़ा खबरपंजाब

ਪ੍ਰੋਫੈਸ਼ਨਲ ਫੋਟੋਗ੍ਰਾਫਰ ਐਸੋਸੀਏਸ਼ਨ ਅੰਮ੍ਰਿਤਸਰ ਵੱਲੋਂ ਕਾਰਵਾਈ ਜਾ ਰਹੀ ਫੋਟੋ ਪ੍ਰਦਰਸ਼ਨੀ ਦਾ ਪੋਸਟਰ ਜਾਰੀ

ਅੰਮ੍ਰਿਤਸਰ,ਜੰਡਿਆਲਾ ਗੁਰ, 05 ਅਗਸਤ (ਕੰਵਲਜੀਤ ਸਿੰਘ ਲਾਡੀ) : ਅੱਜ ਪ੍ਰੋਫੈਸ਼ਨਲ ਫੋਟੋਗਰਾਫ਼ਰ ਐਸੋਸੀਏਸ਼ਨ ਅੰਮ੍ਰਿਤਸਰ ਦੇ ਐਗਜੈਕਟਿਵ ਮੈਂਬਰਾਂ ਵੱਲੋਂ ਹਰੇਕ ਸਾਲ ਦੀ ਤਰ੍ਹਾਂ ਕਰਵਾਈ ਜਾਂਦੀ ਫੋਟੋ ਪ੍ਰਦਰਸ਼ਨੀ ਇਸ ਵਾਰ 11 ਅਗਸਤ 2023 ਨੂੰ ਕੰਵਰ ਫਾਰਮ ਨਜ਼ਦੀਕ ਗੋਲਡਨ ਗੇਟ ਜੀਟੀ ਰੋਡ ਅੰਮ੍ਰਿਤਸਰ ਵਿਖੇ ਕਰਵਾਈ ਜਾ ਰਹੀ ਹੈ । ਇਸ ਪ੍ਰਦਰਸ਼ਨੀ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚਣ ਲਈ ਡੀ ਸੀ ਪੀ ਪਰਮਿੰਦਰ ਸਿੰਘ ਭੰਡਾਲ ਨੂੰ ਐਸੋਸੀਏਸ਼ਨ ਦੇ ਮੈਂਬਰਾਂ ਵੱਲੋਂ ਉਨਾਂ ਦੇ ਆਫਿਸ ਵਿਚ ਮਿਲਿਆ ਗਿਆ ਅਤੇ ਡੀਸੀਪੀ ਨੂੰ ਮੁਖ ਮਹਿਮਾਨ ਵਜੋਂ ਪਹੁੰਚਣ ਲਈ ਸੱਦਾ ਪੱਤਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਚਰਨ ਸਿੰਘ ਰਾਣਾ ਵੱਲੋਂ ਦਿੱਤਾ ਗਿਆ।

ਇਸ ਮੌਕੇ ਪ੍ਰਧਾਨ ਵੱਲੋ ਡੀਸੀਪੀ ਸਾਹਿਬ ਨੂੰ ਇਸ ਫੋਟੋ ਪ੍ਰਦਰਸ਼ਨੀ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਫੋਟੋ ਪ੍ਰਦਰਸ਼ਨੀ ਵਿੱਚ ਵੱਖ-ਵੱਖ ਕੰਪਨੀਆਂ ਵੱਲੋਂ ਆਪਣੇ ਸਟਾਲ ਲਗਾਏ ਜਾਂਦੇ ਹਨ ਅਤੇ ਫੋਟੋਗ੍ਰਾਫੀ, ਖੇਤਰ ਵਿੱਚ ਆ ਰਹੀਆਂ ਨਵੀਆਂ ਤਕਨੀਕਾਂ ਤੋਂ ਫੋਟੋਗ੍ਰਾਫਰ ਵੀਰਾਂ ਨੂੰ ਜਾਣੂ ਕਰਵਾਇਆ ਜਾਂਦਾ ਹੈ , ਜਿਸ ਨਾਲ ਉਨ੍ਹਾਂ ਦੇ ਰੋਜ਼ਗਾਰ ਵਿੱਚ ਵਾਧਾ ਹੁੰਦਾ ਹੈ। ਪ੍ਰਧਾਨ ਗੁਰਚਰਨ ਸਿੰਘ ਰਾਣਾ ਨੇ ਕਿਹਾ ਕਿ ਸਾਡੀ ਐਸੋਸੀਏਸ਼ਨ ਵੱਲੋਂ ਫੋਟੋ ਗਰਾਫ਼ਰ ਵੀਰਾਂ ਦੀ ਭਲਾਈ ਕਰਨ ਦੇ ਨਾਲ- ਨਾਲ ਸਮਾਜ ਭਲਾਈ ਦੇ ਕੰਮਾਂ ਵਿੱਚ ਵੀ ਵੱਧ ਚੜ ਕੇ ਆਪਣਾ ਯੋਗਦਾਨ ਪਾਇਆ ਜਾਂਦਾ ਹੈ। ਇਸ ਮੌਕੇ ਡੀਸੀਪੀ ਪਰਮਿੰਦਰ ਸਿੰਘ ਭੰਡਾਲ ਵੱਲੋਂ ਐਸੋਸੀਏਸ਼ਨ ਮੈਂਬਰਾਂ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਉਹ ਆਪਣੇ ਕੀਮਤੀ ਸਮੇਂ ਵਿੱਚੋ ਸਮਾਂ ਕੱਢ ਕੇ ਇਸ ਫੋਟੋ ਪ੍ਰਦਰਸ਼ਨੀ ਵਿੱਚ ਮੁੱਖ ਮਹਿਮਾਨ ਵਜੋਂ ਆਪਣੀ ਹਾਜ਼ਰੀ ਜ਼ਰੂਰ ਲਗਵਾਉਣਗੇ। ਸ. ਭੰਡਾਲ ਵੱਲੋ ਐਸੋਸੀਏਸ਼ਨ ਦੇ ਮੈਬਰਾਂ ਨੂੰ ਇਸ ਫੋਟੋ ਪ੍ਰਦਰਸ਼ਨੀ ਦੀ ਵਧਾਈ ਦਿੱਤੀ। ਇਸ ਮੌਕੇ ਪ੍ਰੋਫੈਸ਼ਨਲ ਫੋਟੋਗਰਾਫ਼ਰ ਐਸੋਸੀਏਸ਼ਨ ਅੰਮ੍ਰਿਤਸਰ ਦੇ ਜਨਰਲ ਸੈਕਟਰੀ, ਸਿਮਰਨਜੀਤ ਸਿੰਘ ਵਾਈਸ ਪ੍ਰਧਾਨ, ਪਰਮਜੀਤ ਸਿੰਘ ਪੰਮਾ ਜੁਆਇੰਟ ਸੈਕਟਰੀ, ਬਲਵਿੰਦਰ ਸਿੰਘ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button