Uncategorizedताज़ा खबरपंजाब

ਫ਼ਰੀਦਕੋਟ ਦੀ ਮਾਡਰਨ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਿਹਾ ਕੈਦੀ ਪੁਲਿਸ ਹਿਰਾਸਤ ’ਚੋਂ ਫ਼ਰਾਰ

ਫ਼ਰੀਦਕੋਟ 26 ਜੁਲਾਈ (ਬਿਊਰੋ) : ਕਤਲ ਕੇਸ ਵਿੱਚ ਫ਼ਰੀਦਕੋਟ ਦੀ ਮਾਡਰਨ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਕੈਦੀ ਫਰਾਰ ਹੋ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਕੈਦੀ ਅੰਗਰੇਜ਼ ਸਿੰਘ ਮੈਡੀਕਲ ਹਸਪਤਾਲ ਤੋਂ ਗਾਰਡ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ।

ਦੇਰ ਰਾਤ ਪੇਟ ਵਿੱਚ ਦਰਦ ਦੀ ਸ਼ਿਕਾਇਤਾਂ ਦੇ ਚੱਲਦਿਆਂ ਉਸ ਨੂੰ ਜੇਲ੍ਹ ਵਿੱਚੋਂ ਮੈਡੀਕਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਪੁਲਿਸ ਨੇ ਕੈਦੀ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਕ ਅੰਗਰੇਜ਼ ਸਿੰਘ ਵਾਸੀ ਬਾਜਾਖਾਨਾ ਨੂੰ ਕਤਲ ਕੇਸ ਵਿੱਚ ਉਮਰ ਕੈਦ ਹੋਈ ਹੈ ਤੇ ਉਹ ਜੇਲ੍ਹ ਵਿੱਚ ਨਜ਼ਰਬੰਦ ਸੀ। ਉਸ ਨੂੰ ਇਲਾਜ ਲਈ ਇਥੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ ਸੀ‌। ਜਿਥੋਂ ਅੱਜ ਸਵੇਰੇ ਫ਼ਰਾਰ ਹੋ ਗਿਆ।

Show More

Related Articles

Leave a Reply

Your email address will not be published. Required fields are marked *

Back to top button