ताज़ा खबरपंजाब

ਬਾਬਾ ਹਰਨਾਮ ਸਿੰਘ ਖਾਲਸਾ ਨੇ ਜਿਲ੍ਹਾ ਪ੍ਰਧਾਨ ਹਰਦੀਪ ਗਿੱਲ ਨੂੰ ਦਿੱਤਾ ਆਸ਼ੀਰਵਾਦ

ਜੰਡਿਆਲਾ ਗੁਰੂ, 08 ਅਗਸਤ (ਕੰਵਲਜੀਤ ਸਿੰਘ ਲਾਡੀ) : ਦਮਦਮੀ ਟਕਸਾਲ ਅਤੇ ਸੰਤ ਸਮਾਜ ਦੇ ਮੁਖੀ ਸੰਤ ਬਾਬਾ ਹਰਨਾਮ ਸਿੰਘ ਖਾਲਸਾ ਨੇ ਭਾਰਤੀ ਜਨਤਾ ਪਾਰਟੀ ਦੇ ਨਵੇਂ ਬਣੇ ਜਿਲਾ ਦਿਹਾਤੀ ਪ੍ਰਧਾਨ ਹਰਦੀਪ ਸਿੰਘ ਗਿੱਲ ਨੂੰ ਅਸ਼ੀਰਵਾਦ ਦਿੱਤਾ। ਇਸ ਦੌਰਾਨ ਹਰਦੀਪ ਗਿੱਲ ਨੇ ਦਿਹਾਤੀ ਖੇਤਰ ਵਿਚ ਟਕਸਾਲ ਵੱਲੋਂ ਵਿੱਢੇ ਧਾਰਮਿਕ ਅਤੇ ਸਮਾਜਿਕ ਕਾਰਜਾਂ ਵਿੱਚ ਵੱਧ ਚੜ ਕੇ ਹਿੱਸਾ ਲੈਣ ਤੇ ਹਰ ਤਰਾਂ ਦੇ ਸਹਿਯੋਗ ਦਾ ਵਿਸ਼ਵਾਸ਼ ਦਿਵਾਇਆ।

ਹਰਦੀਪ ਸਿੰਘ ਗਿੱਲ ਨੇ ਸਾਥੀਆਂ ਸਮੇਤ ਪਹਿਲਾਂ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਮੱਥਾ ਟੇਕਿਆ, ਨਵੀਂ ਜਿੰਮੇਵਾਰੀ ਲਈ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ ਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਹਰਦੀਪ ਸਿੰਘ ਗਿੱਲ ਨੇ ਕਿਹਾ ਕਿ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਵਿੱਚ ਦਮਦਮੀ ਟਕਸਾਲ ਵੱਲੋਂ ਪੰਜਾਬ ਅਤੇ ਪੰਜਾਬ ਤੋਂ ਬਾਹਰਲੇ ਸੂਬਿਆਂ ਵਿੱਚ ਵੀ ਸ਼ਲਾਘਾਯੋਗ ਉਪਰਾਲੇ ਕੀਤੇ ਜਾ ਰਹੇ ਹਨ। ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਦੇ ਯਤਨਾਂ ਸਦਕਾ ਮਹਾਰਾਸ਼ਟਰ ਦੀ ਸਰਕਾਰ ਨੇ ਜਿੱਥੇ ਆਨੰਦ ਮੈਰਿਜ ਐਕਟ ਲਾਗੂ ਕੀਤਾ ਅਤੇ ਉੱਥੇ ਸਿੱਖ ਇਤਿਹਾਸ ਨੂੰ ਮਹਾਰਾਸ਼ਟਰ ਦੇ ਸਕੂਲਾਂ, ਕਾਲਜਾਂ ਦੇ ਯੂਨੀਵਰਸਿਟੀਆਂ ਦੇ ਸਿਲੇਬਸ ਵਿੱਚ ਸ਼ਾਮਿਲ ਕੀਤਾ।

ਜੋ ਮਹਾਰਾਸ਼ਟਰ ਦੀ ਭਾਜਪਾ ਸਰਕਾਰ ਦੀ ਸਿੱਖ ਭਾਈਚਾਰੇ ਪ੍ਰਤੀ ਪਿਆਰ, ਸਤਿਕਾਰ ਦੀ ਭਾਵਨਾ ਨੂੰ ਪ੍ਰਗਟ ਕਰਦਾ ਹੈ। ਹਰਦੀਪ ਗਿੱਲ ਨੇ ਕਿਹਾ – ਵਿਦਿਆ ਦੇ ਖੇਤਰ ਟਕਸਾਲ ਵੱਲੋਂ ਸਲਾਘਾ ਯੋਗ ਕੰਮ ਕੀਤੇ ਜਾ ਰਹੇ ਹਨ। ਲੋੜਵੰਦ ਤੇ ਗਰੀਬ ਬੱਚਿਆਂ ਦੀ ਸਹਾਇਤਾ ਕਰਨ ਨਾਲ ਮਾਝੇ ਖੇਤਰ ਵਿੱਚ ਸਿੱਖਿਆ ਤੋਂ ਵਾਂਝੇ ਰਹਿਣ ਵਾਲੇ ਬੱਚਿਆਂ ਨੂੰ ਟਕਸਾਲ ਵੱਲੋਂ ਪੜ੍ਹਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਹਰਦੀਪ ਸਿੰਘ ਗਿੱਲ ਨੇ ਕਿਹਾ ਕਿ ਦਮਦਮੀ ਟਕਸਾਲ ਤੇ ਸੰਤ ਸਮਾਜ ਪੰਜਾਬ ਅਤੇ ਸਿੱਖਾਂ ਨੂੰ ਪੇਸ਼ ਆਉਂਦੀਆਂ ਮੁਸ਼ਕਿਲਾਂ ਦੇ ਹੱਲ ਲਈ ਲਗਾਤਾਰ ਯਤਨਸ਼ੀਲ ਰਹਿੰਦਾ ਹੈ। ਕੇਂਦਰ ਸਰਕਾਰ ਕੋਲ ਵੀ ਸਿੱਖਾਂ ਦੇ ਮਸਲੇ ਹੱਲ ਕਰਾਉਣ ਲਈ ਅਤੇ ਪੰਥ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਟਕਸਾਲ ਨੇ ਹਮੇਸ਼ਾ ਅਗਾਂਹ ਹੋ ਕੇ ਕੌਮ ਦੀ ਅਗਵਾਈ ਕੀਤੀ।

ਇਸ ਮੌਕੇ ‘ਤੇ ਹਰਸ਼ਦੀਪ ਸਿੰਘ, ਪ੍ਰਭਦੀਪ ਸਿੰਘ, ਕੇਵਲ ਸਿੰਘ ਖੱਬੇ ਸਰਕਲ ਪ੍ਰਧਾਨ ਮਹਿਤਾ, ਗੁਲਜਿੰਦਰ ਸਿੰਘ ਲਾਡੀ ਨੰਬਰਦਾਰ, ਸਰਕਲ ਪ੍ਰਧਾਨ ਮਨਜੀਤ ਸਿੰਘ ਸੰਧੂ ਤਰਸਿੱਕਾ, ਬਿਕਰਮਜੀਤ ਸਿੰਘ ਫੌਜੀ, ਰਾਜਬੀਰ ਸਿੰਘ ਮਹਿਤਾ, ਸੁਖਦੇਵ ਸਿੰਘ ਰਜਧਾਨ, ਚਮਨਦੀਪ ਸਿੰਘ , ਸਤਬੀਰ ਸਿੰਘ ਫੌਜੀ, ਜਗਰੂਪ ਸਿੰਘ ਵਡਾਲੀ, ਸ਼ਮਸ਼ੇਰ ਸਿੰਘ ਨੰਗਲੀ, ਕੁਲਵੰਤ ਸਿੰਘ ਮਹਿਤਾ, ਕੇਵਲ ਸਿੰਘ ਨੰਗਲ, ਜਗਰੂਪ ਸਿੰਘ, ਪਰਮਜੀਤ ਸਿੰਘ ਪੰਮਾ, ਹਰਜੋਤ ਸਿੰਘ ਮਹਿਤਾ ਤੋਂ ਇਲਾਵਾ ਹੋਰ ਵੀ ਇਲਾਕਾ ਨਿਵਾਸੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button