चंडीगढ़ताज़ा खबरराजनीति

ਭਗਵੰਤ ਮਾਨ ਕੈਬਨਿਟ ਦੇ 10 ਮੰਤਰੀਆਂ ਨੇ ਚੁੱਕੀ ਸਹੁੰ

ਚੰਡੀਗੜ੍ਹ, 19 ਮਾਰਚ (ਨਿਊਜ਼ 24 ਪੰਜਾਬ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਕੈਬਨਿਟ ਮੰਤਰੀਆਂ ਦਾ ਸਹੁੰ ਚੁੱਕ ਸਮਾਗਮ ਅੱਜ ਪੰਜਾਬ ਰਾਜ ਭਵਨ ਵਿਖੇ ਮੁਕੰਮਲ ਹੋ ਗਿਆ। ਇਸ ਦੌਰਾਨ ਭਗਵੰਤ ਮਾਨ ਸਰਕਾਰ ਦੇ 10 ਮੰਤਰੀਆਂ ਨੂੰ ਅਹੁਦੇ ਦੀ ਸਹੁੰ ਚੁਕਾਈ ਗਈ ਹੈ।

ਇਸ ਸਹੁੰ ਚੁੱਕ ਸਮਾਗਮ ਵਿਚ ਹਰਪਾਲ ਚੀਮਾ, ਡਾ. ਬਲਜੀਤ ਕੌਰ, ਹਰਭਜਨ ਸਿੰਘ ਈ ਟੀ ਓ, ਡਾ. ਵਿਜੇ ਸਿੰਗਲਾ, ਲਾਲ ਚੰਦ ਕਟਾਰਾ,ਗੁਰਮੀਤ ਸਿੰਘ ਮੀਤ ਹੇਅਰ, ਕੁਲਦੀਪ ਸਿੰਘ ਧਾਲੀਵਾਲ, ਲਾਲਜੀਤ ਸਿੰਘ ਭੁੱਲਰ, ਬ੍ਰਹਮ ਸ਼ੰਕਰ ਜ਼ਿੰਪਾ ਅਤੇ ਅਖੀਰ ਵਿਚ ਹਰਜੋਤ ਸਿੰਘ ਬੈਂਸ ਨੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ। ਇਸ ਮੌਕੇ ਮੰਤਰੀਆਂ ਦੇ ਸਹੁੰ ਚੁੱਕ ਸਮਾਗਮ ਵਿਚ ਹਰਿਆਣਾ ਦੇ ਰਾਜਪਾਲ ਬੰਦਾਰੂ ਦੱਤਾਤ੍ਰਿਆ ਉਚੇਚੇ ਤੌਰ ’ਤੇ ਸ਼ਾਮਲ ਹੋਏ।

Show More

Related Articles

Leave a Reply

Your email address will not be published. Required fields are marked *

Back to top button