ताज़ा खबरपंजाब

ਭਾਜਪਾ ਆਗੂ ਸ਼ਸ਼ੀ ਪਾਠਕ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਮਾਨ ਸਰਕਾਰ ਦੇ ਲੋਕ ਪੱਖੀ ਕੰਮਾਂ ਨੇ ਜਿੱਤਿਆ ਲੋਕਾਂ ਦਾ ਭਰੋਸਾ : ਐਡਵੋਕੇਟ ਚੰਦੀ

ਕਪੂਰਥਲਾ, 30 ਅਪ੍ਰੈਲ (ਗੌਰਵ ਮੜੀਆ) : ਮਾਨ ਸਰਕਾਰ ਦੇ ਲੋਕ ਪੱਖੀ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿੱਚ ਰਿਵਾਇਤੀ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਕਈ ਲੋਕ ਆਪ ਵਿੱਚ ਸ਼ਾਮਲ ਹੋ ਰਹੇ ਹਨ।ਇਹ ਪ੍ਰਭਾਵ ਮੁੱਖ ਤੌਰ ਤੇ 600 ਯੂਨਿਟ ਮੁਫ਼ਤ ਬਿਜਲੀ, ਮੁਹੱਲਾ ਕਲੀਨਿਕ,ਸਰਕਾਰੀ ਸਕੂਲਾਂ ਦੀ ਸਿੱਖਿਆ ਵਿੱਚ ਸੁਧਾਰ ਅਤੇ ਕਿਸਾਨਾਂ ਨੂੰ ਦਿਨ ਵੇਲੇ ਨਿਰਵਿਘਨ ਬਿਜਲੀ ਸਪਲਾਈ ਵਰਗੇ ਕਾਰਜਾਂ ਤੋਂ ਆ ਰਿਹਾ ਹੈ।ਇਸ ਲੜੀ ਦੇ ਤਹਿਤ ਵਿਰਾਸਤੀ ਸ਼ਹਿਰ ਵਿਖੇ ਭਾਜਪਾ ਆਗੂ ਸ਼ਸ਼ੀ ਪਾਠਕ ਨੇ ਭਾਜਪਾ ਨੂੰ ਅਲਵਿਦਾ ਕਹੀ ਕੇ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਸ਼ਾਮਲ ਹੋਣ ਦਾ ਐਲਾਨ।ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਨੇ ਨਵੇਂ ਜੁਆਇੰਨ ਹੋਏ ਸ਼ਸ਼ੀ ਪਾਠਕ ਨੂੰ ਪਾਰਟੀ ਦਾ ਪਟਕਾ ਪਾ ਕੇ ਜੀ ਆਇਆਂ ਕਿਹਾ।ਇਸ ਮੌਕੇ ਐਡਵੋਕੇਟ ਚੰਦੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਕਾਫ਼ਲਾ ਲਗਾਤਾਰ ਵਧਦਾ ਜਾ ਰਿਹਾ ਹੈ।ਦੂਜੇ ਪਾਸੇ ਕਾਂਗਰਸ ਅਤੇ ਅਕਾਲੀ ਦਲ ਨੂੰ ਵੱਡਾ ਝੱਟਕਾ ਲੱਗ ਰਿਹਾ ਹੈ।ਆਪ ਵਿੱਚ ਸ਼ਾਮਲ ਹੋਣ ਵਾਲੇ ਸ਼ਸ਼ੀ ਪਾਠਕ ਨੇ ਕਿਹਾ ਕਿ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਉਹ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ।ਪਿਛਲੇ ਚਾਰ ਸਾਲਾਂ ਤੋਂ ਲੋਕਾਂ ਦੇ ਘਰ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ,ਜਿਸ ਕਾਰਨ ਲੋਕਾਂ ਨੂੰ ਬਹੁਤ ਜ਼ਿਆਦਾ ਵਿੱਤੀ ਰਾਹਤ ਮਿਲੀ ਹੈ।ਇਸ ਦੇ ਨਾਲ ਹੀ ਸਰਕਾਰੀ ਸਕੂਲਾਂ ਅਤੇ ਹਸਪਤਾਲਾਂ ਦੀ ਹਾਲਤ ਵਿੱਚ ਸੁਧਾਰ ਹੋਣ ਕਾਰਨ,ਲੋਕਾਂ ਦਾ ਵਿੱਤੀ ਦਬਾਅ ਵੀ ਕਾਫ਼ੀ ਘੱਟ ਗਿਆ ਹੈ।

ਉਨ੍ਹਾਂਨੇਕਿਹਾ ਕਿ ਆਮ ਆਦਮੀਪਾਰਟੀ ਦੀ ਸਰਕਾਰ ਦੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਲੋਕ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਤੋਂ ਬਹੁਤ ਹੀ ਖੁਸ਼ ਹਨ।ਸਰਕਾਰ ਲੋਕਾਂ ਦੀਆਂ ਉਮੀਦਾਂ ਤੇ ਪੂਰੀ ਤਰ੍ਹਾਂ ਖਰੀ ਉੱਤਰੀ ਹੈ।ਉਨ੍ਹਾਂ ਕਿਹਾ ਕਿ ਜੋ ਵਾਅਦੇ ਤੇ ਜੋ ਗਰੰਟੀਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਹੋਰਾਂ ਵੱਲੋਂ ਸੂਬੇ ਦੇ ਲੋਕਾਂ ਨਾਲ ਨੂੰ ਦਿੱਤੀਆਂ ਗਈਆਂ ਸਨ,ਉਹਨਾਂ ਨੂੰ ਇੱਕ-ਇੱਕ ਕਰਕੇ ਪੂਰਾ ਕਰ ਲਿਆ ਗਿਆ ਹੈ।ਉਨ੍ਹਾਂ ਨੇ ਦੱਸਿਆ ਕਿ ਪੰਜਾਬ ਦੇ ਵਿੱਚ ਸਰਕਾਰ ਹੋਂਦ ਵਿੱਚ ਆਉਂਦੇ ਸਾਰ ਕੁਝ ਦਿਨਾਂ ਵਿੱਚ ਪੰਜਾਬ ਦੇ ਲੋਕਾਂ ਲਈ ਬਿਜਲੀ ਤੇ 600 ਯੂਨਿਟ ਪ੍ਰਤੀ ਬਿੱਲ ਮੁਆਫ ਕੀਤੀ ਗਈ।ਇਸ ਦੇ ਨਾਲ ਹੀ ਪੰਜਾਬ ਵਿੱਚ ਥਾਂ-ਥਾਂ ਖੋਲੇ ਗਏ ਮੁਹੱਲਾ ਕਲੀਨਿਕਾਂ ਦੇ ਵਿੱਚ ਵਧੀਆ ਮਾਹਿਰ ਡਾਕਟਰਾਂ ਦੀ ਟੀਮ ਕੰਮ ਕਰ ਰਹੀ ਹੈ। ਸਰਕਾਰੀ ਸਕੂਲਾਂ ਦੀਆਂ ਬਿਲਡਿੰਗਾਂ ਸਮੇਤ ਸਿੱਖਿਆ ਵਿਵਸਥਾ ਵਿੱਚ ਵੀ ਆਧੁਨਿਕ ਸੁਧਾਰ ਕੀਤਾ ਗਿਆ।ਉਹਨਾਂ ਕਿਹਾ ਕਿ ਮਹਿਲਾਵਾਂ ਲਈ ਪੰਜਾਬ ਸਰਕਾਰ ਵੱਲੋਂ 1000 ਹਜ਼ਾਰ ਰੁਪਇਆ ਤੇ ਅਨੁਸੂਚਿਤ ਜਾਤੀ ਦੀਆਂ ਮਹਿਲਾਵਾਂ ਲਈ 1500 ਪ੍ਰਤੀ ਮਹੀਨਾ ਦੀ ਰਾਸ਼ੀ ਦੇਣ ਦਾ ਵਾਅਦਾ ਵੀ ਪੰਜਾਬ ਸਰਕਾਰ ਵੱਲੋਂ ਪੂਰਾ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਰੰਗਲਾ ਪੰਜਾਬ ਬਣਾਉਣ ਲਈ ਪੰਜਾਬ ਦੇ ਯੂਥ ਨੂੰ ਖੇਡਾਂ ਜੋੜਨ ਲਈ ਵੱਡੇ ਪੱਧਰ ਤੇ ਸਟੇਡੀਅਮ ਦੀ ਉਸਾਰੀ ਕੀਤੀ ਜਾ ਰਹੀ ਹੈ।ਸਮਾਗਮ ਚ ਇਲਾਕਾ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਕੰਮਾਂ ਦੀ ਭਰਪੂਰ ਸ਼ਲਾਘਾ ਕੀਤੀ।

Show More

Related Articles

Leave a Reply

Your email address will not be published. Required fields are marked *

Back to top button