
ਚੋਹਲਾ ਸਾਹਿਬ/ਤਰਨਤਾਰਨ,14 ਦਸੰਬਰ(ਰਾਕੇਸ਼ ਨਈਅਰ) : ਸਿੱਖਿਆ ਵਿਭਾਗ ਵੱਲੋਂ ਸਿੱਖਿਆ ਅਦਾਰਿਆਂ ਦੇ ਕੰਮਕਾਜ ਨੂੰ ਬਿਹਤਰ ਅਤੇ ਸੁਚਾਰੂ ਢੰਗ ਨਾਲ ਚਲਾਉਣ ਲਈ ਹੈੱਡ ਟੀਚਰ ਤੋਂ ਬਤੌਰ ਸੈਂਟਰ ਹੈਡ ਟੀਚਰ ਦੀਆਂ ਤਰੱਕੀਆਂ ਕੀਤੀਆਂ ਗਈਆਂ ਹਨ।ਇਸੇ ਲੜੀ ਤਹਿਤ ਮੈਡਮ ਪਰਮਜੀਤ ਕੌਰ ਹੈੱਡ ਟੀਚਰ ਸਰਕਾਰੀ ਐਲੀਮੈਂਟਰੀ ਸਕੂਲ ਸਰਹਾਲੀ ਖੁਰਦ ਨੇ ਬਤੌਰ ਸੈਂਟਰ ਹੈੱਡ ਟੀਚਰ ਸਰਕਾਰੀ ਐਲੀਮੈਂਟਰੀ ਸਕੂਲ ਨੌਸ਼ਹਿਰਾ ਪੰਨੂਆਂ(ਮੁੰਡੇ) ਵਿਖੇ ਅਹੁਦਾ ਸੰਭਾਲਿਆ ਹੈ।
ਇਸ ਮੌਕੇ ਉਚੇਚੇ ਤੌਰ ‘ਤੇ ਪਹੁੰਚੇ ਸੈਂਟਰ ਹੈਡ ਟੀਚਰ ਸ.ਸੁਰਿੰਦਰ ਸਿੰਘ ਬਾਠ ਨੇ ਮੈਡਮ ਪਰਮਜੀਤ ਕੌਰ ਨੂੰ ਵਧਾਈ ਦਿੱਤੀ।ਇਸ ਮੌਕੇ ਹੈੱਡ ਟੀਚਰ ਰਵੀ ਸਚਦੇਵਾ,ਹੈੱਡ ਟੀਚਰ ਮਨਜੀਤ ਸਿੰਘ,ਹੈੱਡ ਟੀਚਰ ਰੇਸ਼ਮ ਸਿੰਘ ਅਤੇ ਸਮੂਹ ਸਕੂਲ ਸਟਾਫ ਮੈਂਬਰ ਹਾਜਰ ਸਨ। ਇਸ ਮੌਕੇ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਮੈਡਮ ਵੀਰਜੀਤ ਕੌਰ ਨੇ ਮੈਡਮ ਪਰਮਜੀਤ ਕੌਰ ਨੂੰ ਵਧਾਈ ਦਿੰਦਿਆਂ ਆਪਣੀ ਕਾਰਜਕੁਸ਼ਲਤਾ ਨੂੰ ਬਿਹਤਰੀਨ ਤਰੀਕੇ ਨਾਲ ਪੇਸ਼ ਕਰਨ ਲਈ ਉਤਸਾਹਿਤ ਕੀਤਾ।













