ताज़ा खबरपंजाब

ਰਾਸ਼ਟਰੀ ਲੋਕ ਅਦਾਲਤ ਦੌਰਾਨ 439 ਕੇੇਸਾਂ ਦਾ ਮੌਕੇ ‘ਤੇ ਨਿਪਟਾਰਾ, 13 ਕਰੋੜ 48 ਲੱਖ 34 ਹਜ਼ਾਰ 639 ਰੁਪਏ ਦੀ ਕੀਤੀ ਗਈ ਰੀਕਵਰੀ-ਜ਼ਿਲ੍ਹਾ ਤੇ ਸ਼ੈਸਨ ਜੱਜ

ਅੰਮ੍ਰਿਤਸਰ, ਜੰਡਿਆਲਾ ਗੁਰੂ ਕੰਵਲਜੀਤ ਸਿੰਘ ਲਾਡੀ :-
ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਅੱਜ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੀਮਤੀ ਪ੍ਰਿਆ ਸੂਦ, ਜਿਲ੍ਹਾ ਅਤੇ ਸ਼ੈਸਨਜ਼ ਜੱਜ ਸਹਿਤ-ਚੇਅਰਪਰਸਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ ਇਹ ਲੋਕ ਅਦਾਲਤ ਦੇਸ਼ ਦੀ ਹਰ ਤਹਿਸੀਲ ਤੋਂ ਲੈ ਕੇ ਸੁਪਰੀਮ ਕੋਰਟ ਤੱਕ ਲੱਗਾਈ ਗਈ ਹੈ।
ਇਸ ਮੌਕੇ ਜਿਲ੍ਹਾ ਕਚਹਿਰੀ ਤਰਨ ਤਾਰਨ ਵਿਖੇ ਕੋਰਟ ਦੇ ਨੌ ਬੈਂਚਾਂ ਨੇ ਕੇਸਾਂ ਦਾ ਨਿਪਟਾਰਾ ਕੀਤਾ। ਜਿਨ੍ਹਾਂ ਵਿਚ ਪਹਿਲਾ ਬੇੈਂਚ, ਸ਼੍ਰੀਮਤੀ ਪ੍ਰਿਆ ਸੂਦ, ਮਾਣਯੋਗ ਜਿਲਾ੍ਹ ਅਤੇ ਸੈਸ਼ਨਜ਼ ਜੱਜ, ਤਰਨ ਤਾਰਨ, ਦੂਸਰਾ ਬੈਂਚ ਸ਼੍ਰੀਮਤੀ ਰਜਨੀ ਛੋਕਰਾ, (ਪ੍ਰਿੰਸੀਪਲ ਜੱਜ ਫੈਮਲੀ ਕੋਰਟ) ਵਧੀਕ ਜਿਲਾ੍ਹ ਅਤੇ ਸੈਸ਼ਨਜ਼ ਜੱਜ, ਤਰਨ ਤਾਰਨ ਤੀਸਰਾ ਬੈਂਚ ਸ਼੍ਰੀ ਕੰਵਲਜੀਤ ਸਿੰਘ, ਵਧੀਕ ਜਿਲਾ੍ਹ ਅਤੇ ਸੈਸ਼ਨਜ਼ ਜੱਜ, ਤਰਨ ਤਾਰਨ ਚੋਥਾ ਬੈਂਚ ਮਾਣਯੋਗ ਸ੍ਰੀ ਬਗੀਚਾ ਸਿੰਘ, ਸਿਵਲ ਜੱਜ ਸੀਨੀਅਰ ਡਵੀਜ਼ਨ, ਤਰਨ ਤਾਰਨ, ਪੰਜਵਾਂ ਬੈਂਚ ਮਾਣਯੋਗ ਸ੍ਰੀ ਰਾਜੇਸ ਆਹਲੂਵਾਲੀਆ, ਚੀਫ ਜੂਡੀਸੀਅਲ ਮੈਸਿਜਟੇਟ, ਤਰਨਤਾਰਨ, ਛੇਵਾਂ ਬੈਂਚ ਮਾਣਯੋਗ ਮਿਸ ਈਤੂ ਸੋਢੀ, ਸਿਵਲ ਜੱਜ (ਜੂਨੀਅਰ ਡਵੀਜ਼ਨ), ਤਰਨਤਾਰਨ। ਇਸ ਤੋਂ ਇਲਾਵਾ ਪੱਟੀ ਵਿਖੇ ਦੋ (02) ਬੈਂਚਾਂ ਦਾ ਗਠਨ ਕੀਤਾ ਗਿਆ। ਪਹਿਲਾ ਬੈਂਚ ਮਾਣਯੋਗ ਸ਼੍ਰੀ ਅਮਨਦੀਪ ਸਿੰਘ, ਵਧੀਕ ਸਿਵਲ ਜੱਜ (ਸੀਨੀਅਰ ਡਵੀਜਨ), ਦੂਸਰਾ ਬੈਂਚ ਮਾਣਯੋਗ ਸ੍ਰੀ ਗੋਰਵ ਗੁਪਤਾ, ਸਿਵਲ ਜੱਜ (ਜੂਨੀਅਰ ਡਵੀਜ਼ਨ), ਪੱਟੀ ਦਾ ਬਣਿਆ। ਇਸ ਤੋਂ ਇਲਾਵਾ ਖਡੂਰ ਸਾਹਿਬ ਵਿਖੇ ਇੱਕ (01) ਬੈਂਚ ਮਾਣਯੋਗ ਮਿਸ ਗੁਰਪ੍ਰੀਤ ਕੋਰ, ਵਧੀਕ ਸਿਵਲ ਜੱਜ (ਸੀਨੀਅਰ ਡਵੀਜਨ), ਖਡੂਰ ਸਾਹਿਬ ਦਾ ਬਣਿਆ, ਜਿਸ ਵਿੱਚ ਜੱਜ ਸਾਹਿਬਾਨਾਂ ਨੇ ਆਪਣੇ ਪੱਧਰ ਤੇ ਕੇਸਾਂ ਦਾ ਨਿਪਟਾਰਾ ਕੀਤਾ।
ਉਹਨਾਂ ਦੱਸਿਆ ਕਿ ਇਸ ਲੋਕ ਅਦਾਲਤ ਦੌਰਾਨ 2565 ਕੇਸਾਂ ਨੂੰ ਲਿਆ ਗਿਆ ਅਤੇ 439 ਕੇੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ 13,48,34,639 ਰੁਪਏ ਦੀ ਰੀਕਵਰੀ ਕੀਤੀ ਗਈ। ਉਨ੍ਹਾਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਜੇਕਰ ਲੋਕ ਅਦਾਲਤ ਵਿੱਚ ਕਿਸੇ ਕੇਸ ਦਾ ਫੈਸਲਾ ਹੋ ਜਾਂਦਾ ਹੈ ਤਾਂ ਇਸ ਕੇਸ ਵਿੱਚ ਲੱਗੀ ਕੋਰਟ ਫੀਸ ਵਾਪਿਸ ਹੋ ਜਾਂਦੀ ਹੈ। ਅਦਾਲਤਾਂ ਵਿੱਚ ਸਮੇਂ ਸਮੇਂ ਤੇ ਪ੍ਰੀ ਲੋਕ ਅਦਾਲਤਾਂ ਦਾ ਵੀ ਆਯੋਜਨ ਕੀਤਾ ਗਿਆ ਸੀ। ਰਾਸ਼ਟਰੀ ਲੋਕ ਅਦਾਲਤ ਵਿੱਚ ਦੋ ਧਿਰਾਂ ਦੀ ਆਪਸੀ ਰਜ਼ਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕੀਤਾ ਜਾਂਦਾ ਹੈ।
ਸ਼੍ਰੀਮਤੀ ਪ੍ਰਿਆ ਸੂਦ, ਮਾਣਯੋਗ ਜਿਲਾ੍ਹ ਅਤੇ ਸੈਸ਼ਨਜ਼ ਜੱਜ, ਤਰਨ ਤਾਰਨ ਨੇ ਦੱਸਿਆ ਕਿ ਤਰਨ ਤਾਰਨ ਵਿੱਚ ਸ਼੍ਰੀਮਤੀ ਰਜਨੀ ਛੋਕਰਾ, (ਪ੍ਰਿੰਸੀਪਲ ਜੱਜ ਫੈਮਲੀ ਕੋਰਟ) ਵਧੀਕ ਜਿਲਾ੍ਹ ਅਤੇ ਸੈਸ਼ਨਜ਼ ਜੱਜ, ਤਰਨ ਤਾਰਨ ਅਤੇ ਖਡੂਰ ਸਾਹਿਬ ਵਿੱਚ ਮਿਸ ਗੁਰਪ੍ਰੀਤ ਕੋਰ, ਵਧੀਕ ਸਿਵਲ ਜੱਜ (ਸੀਨੀਅਰ ਡਵੀਜਨ),ਦੀ ਕੋਰਟ ਦੀ ਲਾਈਵ ਟੇੈਲੀਕਾਸਟ ਵੀ ਕੀਤਾ ਗਿਆ। ਜਿਸ ਵਿੱਚ ਨਾਲਸਾ ਅਤੇ ਸੁਪਰੀਮ ਕੋਰਟ ਦੇ ਅਤੇ ਹਾਈ ਕੋਰਟ ਦੇ ਜੱਜ ਸਾਹਿਬਾਂ ਦੁਆਰਾ ਕੋਰਟ ਦੀ ਕਾਰਵਾਈ ਚਲਦਿਆਂ ਦੇਖਿਆ ਗਿਆ। ਜਿਸ ਨਾਲ ਇਹ ਸਾਰੀ ਕਾਰਵਾਈ ਪਾਰਦਰਸ਼ੀ ਅਤੇ ਲੋਕਾਂ ਦੇ ਭਲੇ ਲਈ ਬਣ ਜਾਂਦੀ ਹੈ ਸ਼੍ਰੀਮਤੀ ਪ੍ਰਤਿਮਾ ਅਰੋੜਾ, ਚੀਫ ਜੂਡੀਸ਼ੀਅਲ ਮੈਜਿਸਟ੍ਰੇਟ ਕਮ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਨੇ ਦੱਸਿਆ ਕਿ ਰਾਸ਼ਟਰੀ ਲੀਗਲ ਸਰਵਿਸ ਅਥਾਰਟੀ, ਦਿੱਲੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਕੋਮੀ ਲੋਕ ਅਦਾਲਤ ਦਾ ਆਯੋਜ਼ਨ ਅੱਜ ਦੇਸ਼ ਭਰ ਦੀਆਂ ਸਾਰੀਆਂ ਅਦਾਲਤਾਂ ਵਿਚ ਕੀਤਾ ਗਿਆ ਹੈ ਉਨ੍ਹਾਂ ਦੱਸਿਆ ਕਿ ਇਸ ਰਾਸ਼ਟਰੀ ਲੋਕ ਅਦਾਲਤ ਦੌਰਾਨ 138 ਐਨ.ਆਈ.ਐਕਟ, ਬੈਂਕ ਰਿਕਵਰੀ ਕੇਸ, ਲੇਬਰ ਕੇਸ, ਫੋਰਸਟ ਵਿਭਾਗ ਦੇ ਕੇਸ, ਬਿਜਲੀ, ਅਤੇ ਕਮੇਟੀ ਘਰ ਦੇ ਹੋਰ ਕੇੇਸ, ਸਾਰੀ ਤਰਾਂ੍ਹ ਦੇ ਸਿਵਲ ਕੇਸ, ਛੋਟੇ ਘੱਟ ਸਜ਼ਾ ਵਾਲੇ ਅਪਰਾਧ, ਐਮ.ਏ.ਸੀ.ਟੀ. ਦੇ ਕੇਸ, ਇੰਸ਼ੀਉਰੈਂਸ ਕਲੇਮ ਦੇ ਕੇਸ, ਬੈਂਕ ਰਿਕਵਰੀ ਕੇਸ, ਦਾ ਵੀ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਕੀਤਾ ਗਿਆ ਹੈ।ਜੇਕਰ ਕੋਈ ਵਿਆਕਤੀ ਆਪਣੇ ਝਗੜੇ ਦਾ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਇਸ ਰਾਸ਼ਟਰੀ ਲੋਕ ਅਦਾਲਤ ਜ਼ਰੀਏ ਹੱਲ ਕਰਨਾ ਚਾਹੰੁਦਾ ਹੈ ਤਾਂ ਉਹ ਆਪਣੀ ਅਰਜ਼ੀ ਆਪਣੇ ਸਬੰਧਤ ਕੋਰਟ ਵਿਚ ਜਾਂ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫਤਰ ਵਿਖੇ ਦੇ ਸਕਦਾ ਹੈ।
ਸ਼੍ਰੀਮਤੀ ਪ੍ਰਤਿਮਾ ਅਰੋੜਾ, ਨੇ ਦੱਸਿਆ ਕਿ ਲੋਕ ਅਦਾਲਤ ਰਾਹੀਂ ਹੱਲ ਕੀਤੇ ਜਾਂਦੇ ਮੁਕੱਦਮਿਆਂ ਦੀ ਅੱਗੇ ਕਿਸੇ ਵੀ ਅਦਾਲਤ ਵਿੱਚ ਅਪੀਲ ਨਹੀਂ ਕੀਤੀ ਜਾ ਸਕਦੀ ਅਤੇ ਲੋਕ ਅਦਾਲਤ ਰਾਹੀਂ ਹੱਲ ਕੀਤੇ ਗਏ ਮਾਮਲੇ ਦਾ ਫੈਸਲਾ ਅੰਤਿਮ ਹੰੁਦਾ ਹੈ। ਸ਼੍ਰੀਮਤੀ ਪ੍ਰਤਿਮਾ ਅਰੋੜਾ ਨੇ ਦੱਸਿਆ ਕਿ ਲੋਕ ਅਦਾਲਤ ਰਾਹੀਂ ਆਪਣੇ ਮੁਕੱਦਮੇ ਹੱਲ ਕਰਵਾਉਣ ਲਈ ਜਿਥੇ ਲੋਕਾਂ ਦੇ ਪੈਸੇ ਦੀ ਬਚਤ ਹੰੁਦੀ ਹੈ ਉਥੇ ਦੋਹਾਂ ਧਿਰਾਂ ਵਿੱਚ ਪ੍ਰੇਮ ਪਿਆਰ ਵੀ ਬਣਿਆ ਰਹਿੰਦਾ ਹੈ ਅਤੇ ਕੋਈ ਵੀ ਧਿਰ ਆਪਣੇ ਆਪ ਨੂੰ ਜਿੱਤੀ ਜਾ ਹਾਰੀ ਮਹਿਸੂਸ ਨਹੀਂ ਕਰਦੀ। ਉਨਾਂ ਨੇ ਇਹ ਵੀ ਦੱਸਿਆ ਕਿ ਹੁਣ ਅਗਲੀ ਕੌਮੀ ਲੋਕ ਅਦਾਲਤ 13 ਅਗਸਤ, 2022 ਨੂੰ ਲੱਗੇਗੀ।

Related Articles

Leave a Reply

Your email address will not be published. Required fields are marked *

Back to top button