ताज़ा खबरपंजाब

ਕਾਰੋਬਾਰੀਆਂ ਤੇ ਪਤਵੰਤਿਆਂ ਨੂੰ ਫਿਰੌਤੀਆਂ ਦੇਣ ਲਈ ਮਜਬੂਰ ਕਰ ਰਹੇ ਗੈਂਗਸਟਰ : ਕੁਲਦੀਪ ਸਿੰਘ

ਕਪੂਰਥਲਾ, 26 ਫਰਵਰੀ (ਗੌਰਵ ਮੜੀਆ) : ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨਾਕਾਮੀਆਂ ਤੇ ਲਗਾਤਾਰ ਵਿਗੜ ਰਹੀ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਜ਼ਿਲਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਕੁਲਦੀਪ ਸਿੰਘ ਨੇ ਤਿੱਖੀ ਪ੍ਰਤਿਕਿਰਆ ਜਾਹਿਰ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਸੂਬੇ ਚ ਅਮਨ-ਕਾਨੂੰਨ ਦੀ ਸਥਿਤੀ ਲਗਾਤਾਰ ਖਰਾਬ ਹੋ ਰਹੀ ਹੈ ਅਤੇ ਸਰਕਾਰ ਹਾਲਾਤਾਂ ਤੇ ਕਾਬੂ ਪਾਉਣ ਚ ਪੂਰੀ ਤਰ੍ਹਾਂ ਅਸਫਲ ਦਿੱਖ ਰਹੀ ਹੈ।ਕੁਲਦੀਪ ਸਿੰਘ ਨੇ ਕਿਹਾ ਕਿ ਜਦੋਂ ਤੋਂ ਆਪ ਪਾਰਟੀ ਦੀ ਸਰਕਾਰ ਨੇ ਪੰਜਾਬ ਚ ਸੱਤਾ ਸੰਭਾਲੀ ਹੈ,ਉਸ ਸਮੇਂ ਤੋਂ ਸੂਬਾ ਹਰ ਮੋਰਚੇ ਤੇ ਪਿੱਛੇ ਵੱਧ ਰਿਹਾ ਹੈ।ਉਨ੍ਹਾਂ ਦੋਸ਼ ਲਗਾਇਆ ਕਿ ਕਾਨੂੰਨ-ਵਿਵਸਥਾ ਦੀ ਹਾਲਤ ਬਹੁਤ ਹੀ ਨਾਜ਼ੁਕ ਹੋ ਚੁੱਕੀ ਹੈ ਅਤੇ ਹਰ ਰੋਜ਼ ਲੁੱਟਾਂ,ਚੋਰੀਆਂ,ਨਸ਼ਿਆਂ ਤੇ ਗੋਲੀਬਾਰੀਆਂ ਨਾਲ ਜੁੜੀਆਂ ਘਟਨਾਵਾਂ ਆਮ ਹੋ ਗਈਆਂ ਹਨ।ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ,ਪਰ ਸਰਕਾਰ ਖਾਲੀ ਇਸ਼ਤਿਹਾਰਬਾਜ਼ੀ ਅਤੇ ਦਾਅਵਿਆਂ ਤੱਕ ਸੀਮਿਤ ਰਹਿ ਗਈ ਹੈ।

ਉਨ੍ਹਾਂ ਪੰਜਾਬ ਦੀ ਮੌਜੂਦਾ ਸਥਿਤੀ ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਗੈਂਗਸਟਰਵਾਦ ਦਾ ਬੋਲਬਾਲਾ ਹੈ। ਗੈਂਗਸਟਰ ਕਾਰੋਬਾਰੀਆਂ ਅਤੇ ਹੋਰ ਪ੍ਰਮੁੱਖ ਲੋਕਾਂ ਨੂੰ ਫਿਰੋਤੀ ਦੇ ਪੈਸੇ ਦੇਣ ਲਈ ਮਜਬੂਰ ਕਰ ਰਹੇ ਹਨ ਅਤੇ ਜੇਕਰ ਉਹ ਇਨਕਾਰ ਕਰਦੇ ਹਨ ਤਾਂ ਉਨ੍ਹਾਂ ਨੂੰ ਖੁੱਲ੍ਹੇਆਮ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਹੇ ਹਨ।ਪੰਜਾਬ ਵਿਚ ਕਿਤੇ ਨਾ ਕਿਤੇ ਕਤਲ ਰੋਜ਼ਾਨਾ ਹੋ ਰਹੇ ਹਨ।ਇਸੇ ਤਰ੍ਹਾਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਪੰਜਾਬ ਵਿੱਚ ਵਗਦੇ ਨਸ਼ਿਆਂ ਦੇ ਛੇਵੇਂ ਦਰਿਆ ਨੂੰ ਰੋਕਣ ਵਿੱਚ ਪੂਰੀ ਤਰ੍ਹਾਂ ਅਸਫਲ ਰਹੀ ਹੈ।ਪੰਜਾਬ ਦੇ ਕਿਸਾਨ, ਮਜ਼ਦੂਰ ਅਤੇ ਕਰਮਚਾਰੀ ਆਪਣੀਆਂ ਜਾਇਜ਼ ਮੰਗਾਂ ਲਈ ਦਬਾਅ ਪਾਉਣ ਲਈ ਸੜਕਾਂ ਤੇ ਉਤਰਨ ਲਈ ਮਜਬੂਰ ਹੋ ਰਹੇ ਹਨ।ਉਨ੍ਹਾਂ ਕਿਹਾ ਕਿ ਪੰਜਾਬ ਪਿਛਲੇ 20 ਸਾਲਾਂ ਤੋਂ ਵਿਕਾਸ ਦੇ ਰਾਹ ਤੋਂ ਡਿੱਗ ਗਿਆ ਹੈ ਅਤੇ ਦੇਸ਼ ਤੋਂ ਲਗਾਤਾਰ ਪਛੜਨ ਦਾ ਦਰਦ ਝੱਲ ਰਿਹਾ ਹੈ।

ਉਨਾਂ ਕਿਹਾ ਕਿ ਸਿਰਫ ਕਾਂਗਰਸ ਹੀ ਪੰਜਾਬ ਵਿਚ ਵਿਕਾਸ ਲਿਆਉਣ ਦੇ ਸਮਰੱਥ ਹੈ,ਅਤੇ ਇਸ ਵਾਰ ਪੰਜਾਬ ਦੇ ਲੋਕਾਂ ਨੇ ਕਾਂਗਰਸ ਦੇ ਹੱਥਾਂ ਵਿਚ ਪੰਜਾਬ ਦੀ ਸੱਤਾ ਸੌਂਪਣ ਦਾ ਮਨ ਬਣਾ ਲਿਆ ਹੈ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਸੱਤਾ ਤੋਂ ਬਾਹਰ ਕਰਨ ਦਾ ਰਸਤਾ ਦਿਖਾਉਣ,ਜੋ ਲੋਕਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਵਿੱਚ ਪੁਰੀ ਤਰ੍ਹਾਂ ਅਸਫਲ ਰਹੀ ਹੈ।ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਸਿਰਫ ਰਾਜਨੀਤਿਕ ਨਾਟਕਬਾਜ਼ੀ ਕੀਤੀ ਜਾ ਰਹੀ ਹੈ।ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੇ ਦਾਅਵੇ ਕਾਗਜ਼ਾਂ ਤੱਕ ਹੀ ਰਹਿ ਗਏ ਹਨ,ਜਦਕਿ ਉਦਯੋਗ ਸੂਬੇ ਤੋਂ ਬਾਹਰ ਜਾ ਰਹੇ ਹਨ।ਕਿਸਾਨ

ਵਰਗ ਪਹਿਲਾਂ ਹੀ ਆਰਥਿਕ ਸੰਕਟ ਦਾ ਸਾਹਮਣਾ ਕਰ ਰਿਹਾ ਹੈ ਅਤੇ ਫਸਲਾਂ ਦੇ ਮੁੱਦੇ ਤੇ ਕੋਈ ਢੰਗ ਦੀ ਨੀਤੀ ਨਹੀਂ ਬਣਾਈ ਗਈ।ਜਦਕਿ ਛੋਟੇ ਅਤੇ ਦਰਮਿਆਨੇ ਵਪਾਰੀ ਟੈਕਸਾਂ ਅਤੇ ਮੰਦਗੀ ਕਾਰਨ ਪਰੇਸ਼ਾਨ ਹਨ।ਕੁਲਦੀਪ ਸਿੰਘ ਨੇ ਦੋਸ਼ ਲਗਾਇਆ ਕਿ ਪੁਲਸ ਪ੍ਰਸ਼ਾਸਨ ਤੇ ਰਾਜਨੀਤਿਕਦਖਲਅੰਦਾਜ਼ੀ ਵੱਧ ਰਹੀ ਹੈ,ਜਿਸ ਕਾਰਨ ਅਪਰਾਧੀਆਂ ਦੇ ਹੌਸਲੇ ਬੁਲੰਦ ਹੋ ਰਹੇ ਹਨ।ਨਸ਼ੇ ਦੇ ਖ਼ਾਤਮੇ ਲਈ ਕੀਤੇ ਵਾਅਦੇ ਵੀ ਸਿਰਫ਼ ਬਿਆਨਾਂ ਤੱਕ ਸੀਮਿਤ ਰਹੇ ਹਨ।ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਜ਼ਮੀਨੀ ਪੱਧਰ ਤੇ ਸਖਤ ਕਾਰਵਾਈ ਕਰੇ ਅਤੇ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਏ।ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾਂ ਲੋਕਾਂ ਦੇ ਹੱਕਾਂ ਲਈ ਅਵਾਜ਼ ਉਠਾਉਂਦੀ ਰਹੀ ਹੈ ਅਤੇ ਅੱਗੇ ਵੀ ਸੂਬੇ ਦੇ ਹਿੱਤਾਂ ਦੀ ਰੱਖਿਆ ਲਈ ਸੰਘਰਸ਼ ਜਾਰੀ ਰੱਖੇਗੀ। ਅੰਤ ਚ ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਅਤੇ ਅਮਨ-ਸ਼ਾਂਤੀ ਲਈ ਮਜ਼ਬੂਤ ਅਤੇ ਜ਼ਿੰਮੇਵਾਰ ਪ੍ਰਸ਼ਾਸਨ ਦੀ ਲੋੜ ਹੈ ਅਤੇ ਜੇਕਰ ਮੌਜੂਦਾ ਸਰਕਾਰ ਨੇ ਆਪਣਾ ਰਵੱਈਆ ਨਾ ਬਦਲਿਆ ਤਾਂ ਲੋਕਤੰਤਰਕ ਢੰਗ ਨਾਲਇਸਦਾ ਜਵਾਬ ਦਿੱਤਾ ਜਾਵੇਗਾ।

Show More

Related Articles

Leave a Reply

Your email address will not be published. Required fields are marked *

Back to top button