Uncategorized
ਲਾਅ ਐਂਡ ਆਰਡਰ ਦੀ ਸਥਿਤੀ ਨੂੰ ਲੈਅ ਕੇ ਗਰਜੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ

ਜੰਡਿਆਲਾ ਗੁਰੂ 09 ਅਗਸਤ (ਕੰਵਲਜੀਤ ਸਿੰਘ ਲਾਡੀ) : ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਮੇਲਾ ਰੱਖੜ ਪੁੰਨਿਆ ਮੌਕੇ ਸਿਆਸੀ ਕਾਨਫਰੰਸ ਕੀਤੀ ਗਈ। ਇਸ ਦੌਰਾਨ ਵੱਖ ਵੱਖ ਕਾਂਗਰਸੀ ਲੀਡਰਾਂ ਵੱਲੋਂ ਸੱਤਾਧਾਰੀ ਆਮ ਆਦਮੀ ਪਾਰਟੀ ਉੱਤੇ ਨਿਸ਼ਾਨਾ ਸਾਧਦੇ ਹੋਏ ਪੰਜਾਬ ਦੀ ਮੌਜੂਦਾ ਲਾ ਐਂਡ ਆਰਡਰ ਦੀ ਸਥਿਤੀ ਦੇ ਉੱਤੇ ਸਵਾਲ ਚੁੱਕੇ ਗਏ।
ਇਸ ਦੇ ਨਾਲ ਹੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਗੱਲਬਾਤ ਦੌਰਾਨ ਪੰਜਾਬ ਦੇ ਮੌਜੂਦਾ ਹਾਲਾਤਾਂ ਉੱਤੇ ਵਿਚਾਰ ਚਰਚਾ ਕਰਦਿਆਂ ਬੇਹਦ ਚਿੰਤਾ ਦਾ ਪ੍ਰਗਟਾਵਾ ਕੀਤਾ ਗਿਆ ਤੇ ਕਿਹਾ ਸਾਢੇ ਤਿੰਨ ਸਾਲ ਦੌਰਾਨ ਪੰਜਾਬ ਜੰਗਲ ਰਾਜ ਵਿੱਚ ਬਦਲਿਆ ,ਪੰਜਾਬ ਵਿੱਚ ਵਿਗੜੇ ਲਾਅ ਐਂਡ ਆਰਡਰ ਦੀਆਂ ਚਰਚਾਵਾਂ ਵਿਦੇਸ਼ਾਂ ਤੱਕ ਹਨ।ਸੋਚਣ ਦੀ ਗੱਲ ਇਹ ਪੰਜਾਬ ਦਾਂ ਕੀ ਕਰਨਗੇ ।ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਰੇ ਆਹੁਦੇੰਦਾਰ ਮੌਜੂਦ ਸਨ।