ताज़ा खबरपंजाब

ਵਿਜੀਲੈਂਸ ਵਿਭਾਗ ਨੇ ਪੰਜਾਬ ਪੁਲਿਸ ਦੇ ASI ਨੂੰ ਰੰਗੇ ਹੱਥੀਂ ਰਿਸ਼ਵਤ ਲੈਂਦੇ ਕੀਤਾ ਕਾਬੂ

ਲੁਧਿਆਣਾ, 11 ਜਨਵਰੀ (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਬੀਤੇ ਦਿਨ ਅਦਾਲਤੀ ਕੰਪਲੈਕਸ ਲੁਧਿਆਣਾ ਦੇ ਹਵਾਲਾਤ ਵਿਖੇ ਡਿਊਟੀ ਕਰ ਰਹੇ ਇੱਕ ਸਹਾਇਕ ਸਬ- ਇੰਸਪੈਕਟਰ (ਏ.ਐਸ.ਆਈ.) ਮੇਘਰਾਜ ਨੂੰ ਰਿਸ਼ਵਤ ਦੀ ਮੰਗ ਕਰਨ ਅਤੇ 1,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰੀ ਨੇ ਦੱਸਿਆ ਕਿ ਉਕਤ ਦੋਸ਼ੀ ਏ.ਐਸ.ਆਈ ਨੂੰ ਰਮਨਜੀਤ ਕੌਰ ਵਾਸੀ ਸਤਿਗੁਰੂ ਨਗਰ ਲੁਧਿਆਣਾ ਦੀ ਸ਼ਿਕਾਇਤ ‘ਤੇ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗਿਰਫ਼ਤਾਰ ਕੀਤਾ ਗਿਆ ਹੈ।

ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਔਰਤ ਨੇ ਵਿਜੀਲੈਂਸ ਕੋਲ ਪਹੁੰਚ ਕਰਕੇ ਸ਼ਿਕਾਇਤ ਕੀਤੀ ਕਿ ਉਕਤ ਪੁਲਸ ਮੁਲਾਜ਼ਮ ਨੇ 4 ਜਨਵਰੀ ਨੂੰ ਅਦਾਲਤ ਵਿੱਚ ਪੇਸ਼ੀ ਭੁਗਤਣ ਸਮੇਂ ਉਸ ਦੇ ਪਤੀ, ਜੋ ਨਿਆਂਇਕ ਹਿਰਾਸਤ ਵਿੱਚ ਸੀ ਨੂੰ ਹਵਾਲਾਤ ਵਿੱਚ ਰੱਖਣ ਲਈ 1000 ਰੁਪਏ ਦੀ ਰਿਸ਼ਵਤ ਮੰਗੀ। ਦੋਸ਼ੀ ਪੁਲਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਭਾਰਤ ਨਗਰ ਚੌਂਕ, ਲੁਧਿਆਣਾ ਨੇੜਿਓਂ ਸ਼ਿਾਇਤਕਰਤਾ ਪਾਸੋਂ 1,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਉਕਤ ਪੁਲਿਸ ਅਧਿਕਾਰੀ ਖਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Show More

Related Articles

Leave a Reply

Your email address will not be published. Required fields are marked *

Back to top button