ताज़ा खबरपंजाब

ਵਿਦਿਆਰਥੀਆਂ ਨੂੰ ਪੜਾਇਆ ਜਾਵੇ ਚਾਰ ਸਾਹਿਬਜ਼ਾਦਿਆਂ ਦਾ ਇਤਿਹਾਸ : ਪੰਡਿਤ,ਨਾਰਾਇਣ, ਅਗਰਵਾਲ

ਕਪੂਰਥਲਾ, 09 ਦਿਸੰਬਰ (ਗੌਰਵ ਮੜੀਆ) : ਵਿਸ਼ਵ ਹਿੰਦੂ ਪਰਿਸ਼ਦ ਨੇ ਦੇਸ਼ ਦੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਰਕਾਰੀ ਸਕੂਲ ਪ੍ਰਬੰਧਕਾਂ ਤੋਂ ਸਾਹਿਬਜ਼ਾਦਿਆਂ ਦੇ ਇਤਿਹਾਸ ਨੂੰ ਪੜ੍ਹਾਉਣ ਦੀ ਅਪੀਲ ਕੀਤੀ ਹੈ।ਵਿਸ਼ਵ ਹਿੰਦੂ ਪਰਿਸ਼ਦ ਜਲੰਧਰ ਵਿਭਾਗ ਦੇ ਪ੍ਰਧਾਨ ਨਰੇਸ਼ ਪੰਡਿਤ,ਜਿਲ੍ਹਾ ਸਰਪ੍ਰਸਤ ਨਾਰਾਇਣ ਦਾਸ ਤੇ ਸ਼ਹਿਰੀ ਪ੍ਰਧਾਨ ਸੰਦੀਪ ਅਗਰਵਾਲ ਨੇ ਕਿਹਾ ਸਾਰੇ ਸਕੂਲਾਂ ਚ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਦਾ ਇਤਿਹਾਸ ਬੱਚਿਆਂ ਨੂੰ ਪੜ੍ਹਾਇਆ ਜਾਣਾ ਚਾਹੀਦਾ ਹੈ ਤਾਂ ਜੋ ਉਹ ਜਾਣ ਸਕਣ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦੇ ਕੌਣ ਸਨ,ਉਨ੍ਹਾਂ ਨੂੰ ਅਤੇ ਮਾਤਾ ਗੁਜਰੀ ਜੀ ਨੂੰ ਕਿਉਂ ਜ਼ਾਲਮ ਹਕੂਮਤ ਨੇ ਸ਼ਹੀਦ ਕੀਤਾ।

ਉਨ੍ਹਾਂ ਨੇ ਕਿਹਾ ਕਿ ਜਿਵੇਂ ਕਿ ਪਿਛਲੇ ਸ਼ਮੇ ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਅਤੇ ਸਰਕਾਰੀ ਪੱਧਰ ਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਵੀਰ ਬਾਲ ਦਿਵਸ ਦੇ ਰੂਪ ਵਿੱਚ ਮਨਾਇਆ ਗਿਆ,ਉਸ ਨਾਲ ਬੱਚਿਆਂ ਵਿੱਚ ਇਸ ਬਾਰੇ ਰੁਚੀ ਪੈਦਾ ਹੋਈ ਹੈ ਅਤੇ ਅੱਜ ਬੱਚੇ ਆਪਣੇ ਘਰਾਂ ਵਿੱਚ ਮਾਪੇਆਂ ਤੋਂ ਇਹ ਜਾਣਣ ਦੀ ਇੱਛਾ ਰੱਖਦੇ ਹਨ ਕਿਸਾਹਿਬਜ਼ਾਦੇ ਕੌਣ ਸਨ ਅਤੇ ਉਹਨਾਂ ਨੰਨ੍ਹਿਆਂ ਮੂੰਹਾਂ ਨੂੰ ਕਿਉਂ ਦੀਵਾਰਾਂ ਵਿੱਚ ਚਿਨਵਾ ਦਿੱਤਾ ਗਿਆ ਸੀ।ਨਰੇਸ਼ ਪੰਡਿਤ ਨੇ ਕਿਹਾ ਕਿ ਇਸ ਦਿਸ਼ਾ ਵਿੱਚ ਸਾਡੀ,ਖਾਸ ਕਰਕੇ ਅਧਿਆਪਕਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਬੱਚਿਆਂ ਨੂੰ ਇਤਿਹਾਸ ਦੀ ਵਿਸਥਾਰ ਨਾਲ ਜਾਣਕਾਰੀ ਦਿਤੀ ਜਾਵੇ।ਨਰੇਸ਼ ਪੰਡਿਤ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਬਾਲ ਦਿਵਸ ਤੇ ਸਮੁੱਚੇ ਦੇਸ਼ ਦੇ ਸਕੂਲਾਂ ਚ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਦੇ ਚਾਰ ਸਾਹਿਬਜ਼ਾਦਿਆਂ ਬਾਰੇ ਇਤਿਹਾਸ ਪੜ੍ਹਾਇਆ ਜਾਵੇ ਕਿਉਂਕਿ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਮਿਸਾਲ ਦੁਨੀਆ ਵਿਚ ਹੋਰ ਕੋਈ ਨਹੀਂ ਹੈ।

ਉਨ੍ਹਾਂਨੇ ਕਿਹਾ ਕਿ ਸਮੁੱਚੇ ਦੇਸ਼ ਵਿਚ ਬੱਚਿਆਂ ਲਈ ਇਹ ਜਾਨਣਾ ਜ਼ਰੂਰੀ ਹੈ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦੇ ਕਿੰਨੇ ਦਲੇਰ,ਸਾਹਸੀ, ਹੌਸਲੇ ਵਾਲੇ ਤੇ ਸ਼ਹਾਦਤ ਤੋਂ ਨਾ ਡਰਨ ਵਾਲੇ ਸਨ।ਉਨ੍ਹਾਂ ਕਿਹਾ ਕਿ ਇਸ ਉਦੇਸ਼ ਵਾਸਤੇ ਸਰਕਾਰ ਨੂੰ ਪੰਜਾਬੀ ਤੋਂ ਇਲਾਵਾ ਹਿੰਦੀ, ਤਾਮਿਲ,ਮਰਾਠੀ,ਤੇਲਗੂ, ਮਲਿਆਲਮ ਸਮੇਤ ਦੇਸ਼ ਦੀਆਂ ਸਾਰੀਆਂ ਭਾਸ਼ਾਵਾਂ ਵਿਚ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਇਤਿਹਾਸ ਛਾਪਣਾ ਚਾਹੀਦਾ ਹੈ ਤੇ ਇਹ ਬਾਲ ਦਿਵਸ ਤੇ ਵਿਸ਼ੇਸ਼ ਤੌਰ ਤੇ ਪੜ੍ਹਾਇਆ ਜਾਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਬਾਲ ਦਿਵਸ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਵਾਲੇ ਦਿਨ ਮਨਾਇਆ ਜਾਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਸਿਰਫ ਦੇਸ਼ ਵਿਚ ਹੀ ਨਹੀਂ ਸਗੋਂ ਸਾਰੀ ਦੁਨੀਆਂ ਨੂੰ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਇਤਿਹਾਸ ਦੱਸਣ ਵਾਸਤੇ ਭਾਰਤ ਸਰਕਾਰ ਨੂੰ ਸੰਯੁਕਤ ਰਾਸ਼ਟਰ ਨਾਲ ਰਾਬਤਾ ਕਾਇਮ ਕਰ ਕੇ ਸਾਰੀ ਦੁਨੀਆਂ ਦੀਆਂ ਭਾਸ਼ਾਵਾਂ ਵਿਚ ਇਹ ਇਤਿਹਾਸ ਛਾਪਿਆ ਜਾਣਾ ਤੇ ਵਿਦਿਆਰਥੀਆਂ ਨੂੰ ਪੜ੍ਹਾਇਆ ਜਾਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਇਸ ਦੇਸ਼ ਦੀ ਹੋਂਦ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਕੁਰਬਾਨੀ ਦੀ ਬਦੌਲਤ ਹੈ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ,ਗੁਰੂ ਗੋਬਿੰਦ ਸਿੰਘ ਸਾਹਿਬ, ਚਾਰ ਸਾਹਿਬਜ਼ਾਦੇ ਤੇ ਮਾਤਾ ਗੁਜਰੀ ਜੀ ਦੀ ਕੁਰਬਾਨੀ ਸਦਕਾ ਹੀ ਅੱਜ ਦਾ ਭਾਰਤ ਹੈ ਤੇ ਭਾਰਤ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਦੀ ਜਾਣਕਾਰੀ ਸਾਰੀ ਦੁਨੀਆਂ ਨੂੰ ਦਿੱਤੀ ਜਾਵੇ।ਨਰੇਸ਼ ਪੰਡਿਤ ਨੇ ਕਿਹਾ ਕਿ ਦੁਨੀਆਭਰ ਵਿਚ ਇਹ ਸ਼ਹਾਦਤ ਦੇ ਦਿਹਾੜੇ ਮਨਾਏ ਜਾਂਦੇ ਹਨ।ਉਨ੍ਹਾਂ ਇਸ ਮੌਕੇ ਖੁਲਾਸਾ ਕੀਤਾ ਕਿ ਗੁਜਰਾਤ ਵਿਚ ਵੀ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਦਿਹਾੜਾ ਮਨਾਇਆ ਜਾਂਦਾ ਹੈ ਪਰ ਸਿੱਖਾਂ ਵੱਲੋਂ ਨਹੀਂ ਬਲਕਿ ਗੈਰ-ਸਿੱਖਾਂ ਵੱਲੋਂ ਇਹ ਕਹਿ ਕੇ ਦਿਹਾੜਾ ਮਨਾਇਆ ਜਾਂਦਾ ਹੈ ਕਿ ਅਸੀਂ ਸਿੱਖਾਂ ਦੇ ਕਰਜ਼ਦਾਰ ਹਾਂ।ਉਨ੍ਹਾਂ ਕਿਹਾ ਕਿ ਪੋਹ ਦੇ ਇਸ ਠੰਡ ਨਾਲ ਭਰੇ ਮਹੀਨੇ ਵਿਚ ਲੋਕ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਮੰਜਿਆਂ ਤੇ ਨਹੀਂ ਸੌਂਦੇ।

Show More

Related Articles

Leave a Reply

Your email address will not be published. Required fields are marked *

Back to top button