ताज़ा खबरपंजाब

ਵਿਧਾਇਕ ਦਲਬੀਰ ਸਿੰਘ ਟੌਂਗ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਕੀਤਾ ਦੌਰਾ

ਬਾਰਿਸ਼ ਕਾਰਨ ਢਹਿ ਗਏ ਘਰਾਂ ਦੇ ਮਾਲਕਾਂ ਨੂੰ ਦਿੱਤਾ ਜਾਵੇਗਾ ਮੁਆਵਜਾ

ਬਾਬਾ ਬਕਾਲਾ ਸਾਹਿਬ 09 ਸਤੰਬਰ (ਸੁੱਖਵਿੰਦਰ ਬਾਵਾ) : ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਦੀ ਹਰ ਸੰਭਵ ਮਦਦ ਕਰ ਰਹੀ ਹੈ ਅਤੇ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਹਰੇਕ ਪਰਿਵਾਰ ਦੀ ਸਹਾਇਤਾ ਸਰਕਾਰ ਵੱਲੋਂ ਕੀਤੀ ਜਾਵੇਗੀ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਲਕਾ ਬਾਬਾ ਬਕਾਲਾ ਵਿਧਾਇਕ ਸ੍ਰ ਦਲਬੀਰ ਸਿੰਘ ਟੌਂਗ ਨੇ ਪਿਛਲੇ ਦਿਨੀ ਲਗਾਤਾਰ ਬਾਰਿਸ਼ ਕਾਰਨ ਪਿੰਡ ਭਿੰਡਰ, ਖਿਲਚੀਆਂ, ਤਿੰਮੋਵਾਲ, ਛੱਜਲਵੱਡੀ ਆਦਿ ਵਿੱਚ ਕਈ ਘਰ ਢਹਿ ਗਏ ਸਨ ਤਾਂ ਮੁਆਇਨ੍ਹਾਂ ਕਰਦਿਆਂ ਕੀਤਾ। 

ਹਲਕਾ ਵਿਧਾਇਕ ਬਾਬਾ ਬਕਾਲਾ ਸ੍ਰ ਦਲਬੀਰ ਸਿੰਘ ਟੌਂਗ ਭਾਰੀ ਬਾਰਿਸ਼ ਦੌਰਾਨ ਢਹਿ ਗਏ ਘਰਾਂ ਦਾ ਮੁਆਇਨਾ ਕਰਦੇ ਹੋਏ।ਵਿਧਾਇਕ ਟੌਂਗ ਨੇ ਪੀੜਤ ਪਰਿਵਾਰਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਤੁਹਾਡੀ ਦੁਖ ਸੁੱਖ ਦੀ ਭਾਈਵਾਲ ਹੈ ਅਤੇ ਜਿੰਨਾਂ ਦੇ ਮਕਾਨ ਢਹਿ ਗਏ ਹਨ ਨੂੰ ਨਿਯਮਾਂ ਅਨੁਸਾਰ ਮੁਆਵਜਾ ਜਲਦ ਹੀ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜਿਲ੍ਹਾ ਪ੍ਰਸਾਸ਼ਨ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲਗਾਤਾਰ ਲੋਕਾਂ ਨੂੰ ਰਾਹਤ ਸਮਗਰੀ ਦੀ ਵੰਡ ਕੀਤੀ ਜਾ ਰਹੀ ਹੈ ਅਤੇ ਪੀੜਤ ਪਰਿਵਾਰਾਂ ਦੀ ਹਰ ਸੰਭਵ ਸਹਾਇਤਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। 

  ਵਿਧਾਇਕ ਟੌਂਗ ਨੇ ਕਿਹਾ ਕਿ ਇਹ ਕੁਦਰਤੀ ਆਫਤ ਹੈ ਅਤੇ ਸਾਡਾ ਸਾਰਿਆਂ ਦਾ ਫਰਜ ਬਣਦਾ ਹੈ ਕਿ ਇਸ ਕੁਦਰਤੀ ਆਫਤ ਦਾ ਮਿਲਜੁਲ ਕੇ ਮੁਕਾਬਲਾ ਕਰੀਏ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਾਣੀ ਦਾ ਪੱਧਰ ਕੁਝ ਘੱਟ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਗਿਰਦਵਾਰੀ ਕਰਾਉਣ ਦੇ ਆਦੇਸ਼ ਜਾਰੀ ਕੀਤੇ ਜਾ ਚੁੱਕੇ ਹਨ ਤੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਜਲਦੀ ਹੀ ਮੁਆਵਜਾ ਦਿੱਤਾ ਜਾਵੇਗਾ। ਇਸ ਮੌਕੇ ਉਹਨਾਂ ਨਾਲ਼ ਸਰਪੰਚ ਫਲਵਿੰਦਰ ਸਿੰਘ , ਰਾਜਕੁਮਾਰ , ਜੋਗ ਬੀਰ ਸਿੰਘ, ਵਿਸ਼ਾਲ ਮੰਨਣ, ਸੁਭਕਰਮਨ ਸਿੰਘ ਅਤੇ ਬਹੁਤ ਸਾਰੇ ਵਰਕਰ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button