ताज़ा खबरपंजाबशिक्षा

ਵਿਧਾਇਕ ਵੱਲੋਂ ਸਿੱਖਿਆ ਕ੍ਰਾਂਤੀ ਅਧੀਨ ਹਲਕੇ 6 ਦੇ ਸਕੂਲਾਂ ਵਿੱਚ ਕਰੀਬ 96 ਲੱਖ ਰੁਪਏ ਦੇ ਵਿਕਾਸ ਕਾਰਜ ਦਾ ਕੀਤਾ ਉਦਘਾਟਨ

ਬਾਬਾ ਬਕਾਲਾ/30 ਅਪ੍ਰੈਲ(ਸੁਖਵਿੰਦਰ ਬਾਵਾ) : ਪੰਜਾਬ ਸਰਕਾਰ ਵੱਲੋਂ ਸਿਹਤ, ਸਿੱਖਿਆ ਆਦਿ ਮਹੱਤਵਪੂਰਨ ਖੇਤਰਾਂ ਵਿੱਚ ਮਿਸਾਲੀ ਕ੍ਰਾਂਤੀਆਂ ਲਿਆਂਦੀਆਂ ਜਾ ਰਹੀਆਂ ਹਨ। ਸਿੱਖਿਆ ਖੇਤਰ ਵਿੱਚ ਕਰੋੜਾਂ ਰੁਪਏ ਦੇ ਫੰਡ ਜਾਰੀ ਕਰਕੇ ਪੰਜਾਬ ਸਰਕਾਰ ਵੱਲੋਂ ਇਸ ਖੇਤਰ ਵਿੱਚ ਵੱਡੀ ਕ੍ਰਾਂਤੀ ਲਿਆਂਦੀ ਹੈ। ਹੁਣ ਸੂਬੇ ਦਾ ਹਰੇਕ ਸਕੂਲ ਦੇ ਬੁਨਿਆਂਦੀ ਢਾਂਚੇ ਵਿੱਚ ਸੁਧਾਰ ਕਰਕੇ ਪ੍ਰਾਇਵੇਟ ਸਕੂਲਾਂ ਦੇ ਬਰਾਬਰ ਦਾ ਮਿਆਰ ਮੁਹੱਈਆ ਕਰਵਾਇਆ ਜਾ ਰਿਹਾ ਹੈ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਆਮ ਘਰਾਂ ਦੇ ਬੱਚੇ ਕਿਸੇ ਤੋਂ ਘੱਟ ਮਹਿਸੂਸ ਨਾ ਕਰਨ । ਉਨ੍ਹਾਂ ਕਿਹਾ ਕਿ ਆਧੁਨਿਕ ਯੁੱਗ ਮੁਕਾਬਲੇ ਦਾ ਯੁੱਗ ਹੈ, ਇਸ ਲਈ ਸਮੇਂ ਦਾ ਹਾਣੀ ਬਣਾਉਣਾ ਪੰਜਾਬ ਸਰਕਾਰ ਦੀ ਪ੍ਰਾਥਮਿਕਤਾ ਹੈ।

          ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਵਿਧਾਇਕ ਬਾਬਾ ਬਕਾਲਾ ਸ: ਦਲਬੀਰ ਸਿੰਘ ਟੌਗ ਨੇ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਆਉਣ ਨਾਲ ਸੂਬੇ ਦੇ ਸਿੱਖਿਆ ਦੇ ਮਿਆਰ ਵਿੱਚ ਵੀ ਵਾਧਾ ਹੋਇਆ ਹੈ ਅਤੇ ਪਹਿਲਾ ਵਾਰ ਹੋਇਆ ਹੈ ਕਿ ਲੋਕ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾ ਤੋ ਹਟਾ ਕੇ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾ ਰਹੇ ਹਨ।         

 ਵਿਧਾਇਕ ਸ: ਦਲਬੀਰ ਸਿੰਘ ਟੌਗ ਹਲਕਾ ਬਾਬਾ ਬਕਾਲਾ ਵਿਖੇ ਵੱਖ ਵੱਖ ਸਰਕਾਰੀ ਸਕੂਲਾਂ ਦੇ ਨਵੀਨੀਕਰਨ ਦਾ ਉਦਘਾਟਨ ਕਰਦੇ ਹੋਏ।

ਉਹਨਾਂ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਈਆ ਲੜਕੀਆਂ ਵਿਖੇ 38 ਲੱਖ 41 ਹ਼ਜਾਰ ਰੁਪਏ ਦੀ ਲਾਗਤ ਨਾਲ ਦੋ ਨਵੇ ਕਲਾਸ ਰੂਮ, ਨਵੀ ਚਾਰਦੀਵਾਰੀ,ਇਕ ਲਾਇਬਰੇਰੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਈਆ ਲੜਕੇ ਵਿਖੇ 13 ਲੱਖ 10 ਹ਼ਜਾਰ ਰੁਪਏ ਦੀ ਲਾਗਤ ਨਾਲ ਸਕੂਲ ਦੀ ਚਾਰਦੀਵਾਰੀ ਅਤੇ ਖੇਡ ਸਟੇਡੀਅਮ ਦਾ ਨਿਰਮਾਣ, ਸਰਕਾਰੀ ਐਲੀਮੈਟਰੀ ਸਕੂਲ ਰਈਆ ਖੁਰਦ ਵਿਖੇ 9 ਲੱਖ 55 ਹਜ਼ਾਰ ਰੁਪਏ ਦੀ ਲਾਗਤ ਨਾਲ ਇਕ ਨਵਾਂ ਕਲਾਸ ਰੂਮ, ਸਰਕਾਰੀ ਐਲੀਮੈਟਰੀ ਸਕੂਲ ਲੜਕੀਆਂ ਛੱਜਲਵੱਡੀ ਵਿਖੇ 3 ਲੱਖ 40 ਹ਼ਜਾਰ ਰੁਪਏ ਦੀ ਲਾਗਤ ਨਾਲ ਸਕੂਲ ਦੀ ਰਿਪੇਅਰ, ਸਰਕਾਰੀ ਐਲੀਮੈਟਰੀ ਸਕੂਲ ਲੜਕੇ ਛੱਜਲਵੱਡੀ ਵਿਖੇ 23 ਲੱਖ 91 ਹ਼ਜਾਰ ਰੁਪਏ ਦੀ ਲਾਗਤ ਨਾਲ ਸਕੂਲ ਦੀ ਰਿਪੇਅਰ,ਸਕੂਲ ਦੀ ਨਵੀ ਚਾਰਦੀਵਾਰੀ ਅਤੇ ਇਕ ਨਵਾਂ ਕਲਾਸ ਰੂਮ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੱਜਲਵੱਡੀ ਵਿਖੇ 7 ਲੱਖ 51 ਹਜ਼ਾਰ ਰੁਪਏ ਦੀ ਲਾਗਤ ਨਾਲ ਸਮਾਰਟ ਕਲਾਸ ਰੂਮ ਬਣਾਏ ਗਏ ਹਨ ਅਤੇ ਸਕੂਲਾਂ ਦਾ ਨਵੀਨੀਕਰਨ ਵੀ ਕੀਤਾ ਗਿਆ ਹੈ। 

 ਉਹਨਾਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ, ਉਹਨਾਂ ਦੇ ਮਾਪਿਆਂ ਅਤੇ ਸਕੂਲ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਹੁਣ ਕਿਸੇ ਵੀ ਸਰਕਾਰੀ ਸਕੂਲ ਵਿੱਚ ਕਿਸੇ ਵੀ ਪੱਖ ਤੋਂ ਕੋਈ ਵੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਪਹਿਲਾਂ ਵੀ ਸਿੱਖਿਆ ਦੇ ਖੇਤਰ ਵਿੱਚ ਬਹੁਤ ਸਾਰੇ ਵਿਕਾਸ ਕਾਰਜ ਕਰਵਾਏ ਜਾ ਚੁੱਕੇ ਹਨ, ਹੁਣ ਵੀ ਕਰੋੜਾਂ ਰੁਪਏ ਦੇ ਫੰਡ ਜਾਰੀ ਕੀਤੇ ਗਏ ਹਨ ਅਤੇ ਭਵਿੱਖ ਵਿੱਚ ਵੀ ਸਕੂਲਾਂ ਦੀ ਨੁਹਾਰ ਬਦਲਣ ਦੇ ਯਤਨ ਜਾਰੀ ਰਹਿਣਗੇ। 

 ਉਹਨਾਂ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਸਰਕਾਰ ਸਿੱਖਿਆ ਖੇਤਰ ਵਿੱਚ ਮਿਸਾਲੀ ਕ੍ਰਾਂਤੀਆਂ ਲਿਆ ਰਹੀ ਹੈ ਉਹ ਵੀ ਆਪਣੀ ਨਿੱਜੀ ਜਿੰਮੇਵਾਰੀ ਸਮਝ ਕੇ ਸਿੱਖਿਆ ਦੇ ਖੇਤਰ ਨੂੰ ਹੋਰ ਬੁਲੰਦੀਆਂ ਵੱਲ ਲਿਜਾਣ ਲਈ ਪੰਜਾਬ ਸਰਕਾਰ ਦਾ ਸਾਥ ਦੇਣ।

   ਇਸ ਮੌਕੇ “ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲੇਗਾ ਪੰਜਾਬ” ਮੁਹਿੰਮ ਤਹਿਤ ਸਰਕਾਰੀ ਸਕੂਲਾਂ ਨੂੰ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਦੇ ਮੰਤਵ ਨਾਲ ਸ਼ੁਰੂ ਕਰਵਾਏ ਵਿਕਾਸ ਕਾਰਜਾਂ ਲਈ ਵਿਦਿਆਰਥੀਆਂ, ਅਧਿਆਪਕਾਂ, ਮਾਪਿਆਂ ਅਤੇ ਪਿੰਡਾਂ ਦੇ ਵਾਸੀਆਂ ਵੱਲੋਂ ਸ. ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ।

  ਇਸ ਮੌਕੇ ਸਕੂਲ ਮੁੱਖੀ ਮੈਡਮ ਨਵਤੇਜ ਕੌਰ, ਮੈਡਮ ਹਰਜਿੰਦਰ ਕੌਰ, ਮੈਡਮ ਰਚਨਾ, ਮੈਡਮ ਦਵਿੰਦਰਜੀਤ ਕੌਰ, ਸ: ਜਸਵਿੰਦਰ ਸਿੰਘ, ਸ: ਹਰਦੀਪ ਸਿੰਘ ਸੰਜੀਵ ਭੰਡਾਰੀ ,ਐਮ.ਸੀ. ਜਗਤਾਰ ਸਿੰਘ ਬਿੱਲਾ ,ਐਮ.ਸੀ. ਸਰਬਜੀਤ ਸਿੰਘ ਮਾਨ ਬਲਾਕ ਪ੍ਰਧਾਨ ਸੁਖਦੇਵ ਸਿੰਘ ਪੱਡਾ ,ਕਰਮਜੀਤ ਸਿੰਘ ਸਰਪੰਚ ਫੇਰੂਮਾਨ,ਸਰਬਜੀਤ ਸਿੰਘ ਫੌਜੀ ,ਰੋਸ਼ਨ ਲਾਲ ਪ੍ਰਧਾਨ,ਇੰਦਰਜੀਤ ਕੌਰ ,ਸੋਨੀਆ ,ਵਿਸ਼ਾਲ ਮੰਨਣ ,ਸੈਕਟਰੀ ਸੰਦੀਪ ਸਿੰਘ ਬੋਬੀ,ਭੁਪਿੰਦਰ ਸਿੰਘ ਮਾਨ ਕਾਲੂ ,ਕੁਲਦੀਪ ਸਿੰਘ ਤੋ ਇਲਾਵਾ ਵੱਡੀ ਗਿਣਤੀ ਵਿਚ ਸਕੂਲੀ ਬੱਚੇ ਅਤੇ ਉਨ੍ਹਾਂ ਦੇ ਮਾਪੇ ਵੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button