ताज़ा खबरपंजाब

ਵੱਡੀ ਗਿਣਤੀ ‘ਚ ਲੋਕ ਆਮ ਆਦਮੀ ਪਾਰਟੀ ਚ ਹੋਏ ਸ਼ਾਮਲ, ਹਲਕਾ ਇੰਚਾਰਜ ਚੰਦੀ ਨੇ ਕੀਤਾ ਸਵਾਗਤ

ਆਪ ਦੀ ਸਰਕਾਰ ਸਿਰਫ਼ ਅਤੇ ਸਿਰਫ਼ ਲੋਕਾਂ ਨੂੰ ਸਮਰਪਿਤ ਸਰਕਾਰ : ਐਡਵੋਕੇਟ ਚੰਦੀ

ਕਪੂਰਥਲਾ, 1 ਮਈ (ਗੌਰਵ ਮੜੀਆ) : ਕਪੂਰਥਲਾ ਹਲਕੇ ਚ ਆਮ ਆਦਮੀ ਪਾਰਟੀ ਦੇ ਹੱਕ ਚ ਲੋਕਾਂ ਦਾ ਭਰੋਸਾ ਲਗਾਤਾਰ ਵਧ ਰਿਹਾ ਹੈ।ਇਸ ਕੜੀ ਚ ਹਲਕਾ ਕਪੂਰਥਲਾ ਦੇ ਸਰ ਕੱਢ ਕਿ ਆਗੂ ਆਮ ਆਦਮੀ ਪਾਰਟੀ ਚ ਸ਼ਾਮਲ ਹੋਏ ਹਨ।ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਨੇ ਵਿਸ਼ੇਸ਼ ਸਮਾਗਮ ਦੌਰਾਨ ਮਾਨ ਸਰਕਾਰ ਦੇ ਲੋਕ ਪੱਖੀ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਸ਼ਾਮਲ ਹੋਏ ਨਵੇਂ ਮੈਂਬਰਾਂ ਪਰਮਿੰਦਰ ਸਿੰਘ,ਗੁਰਪ੍ਰੀਤ ਸਿੰਘ ਚੀਮਾ,ਕਮਲਜੀਤ ਸਿੰਘ ਲੱਕੀ,ਵਰੁਣ ਪਰਾਸ਼ਰ ਪਰਮਜੀਤ ਸੰਧੂ,ਮਧੂ ਸੂਦਨ ਸ਼ਰਮਾ ਨੂੰ ਪਾਰਟੀ ਚ ਸ਼ਾਮਲ ਕਰਵਾਇਆ ਤੇ ਸਵਾਗਤ ਕੀਤਾ।

ਜਿਨ੍ਹਾਂ ਵਿਅਕਤੀਆਂ ਨੇ ਪਾਰਟੀ ਚ ਸ਼ਮੂਲੀਅਤ ਕੀਤੀ।ਇਨ੍ਹਾਂ ਸਭ ਨੇ ਪਾਰਟੀ ਦੀਆਂ ਨੀਤੀਆਂ ਤੇ ਭਰੋਸਾ ਜਤਾਉਂਦੇ ਹੋਏ ਕਿਹਾ ਕਿ ਉਹ ਲੋਕਾਂ ਦੀ ਸੇਵਾ ਦੇ ਰਾਹੀਂ ਕਪੂਰਥਲਾ ਹਲਕੇ ਦੇ ਵਿਕਾਸ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਉਣਗੇ।ਇਸ ਮੌਕੇ ਤੇ ਐਡਵੋਕੇਟ ਚੰਦੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਲੋਕਾਂ ਦੀਆਂ ਅਸਲ ਜ਼ਰੂਰਤਾਂ ਨੂੰ ਪਹਿਲ ਦੇ ਕੇ ਕੰਮ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਪਾਰਟੀ ਦੇ ਵੱਧਦੇ ਕਾਫਲੇ ਨਾਲ ਇਹ ਸਾਬਤ ਹੁੰਦਾ ਹੈ ਕਿ ਲੋਕ ਸੱਚੀ ਰਾਜਨੀਤੀ ਤੇ ਵਿਕਾਸ-ਪ੍ਰਧਾਨ ਸੋਚ ਨਾਲ ਜੁੜ ਹਨ।

ਐਡਵੋਕੇਟ ਚੰਦੀ ਨੇ ਕਿਹਾ ਕਿ ਅੱਜ ਕਪੂਰਥਲਾ ਹੀ ਨਹੀਂ ਬਲਕਿ ਪੂਰਾ ਪੰਜਾਬ ਆਮ ਆਦਮੀ ਪਾਰਟੀ ਵਰਕਰਾਂ ਅਤੇ ਸਮਰਥਕਾਂ ਦਾ ਕਿਲ੍ਹਾ ਬਣ ਚੁੱਕਿਆ ਹੈ,ਕਿਉਂਕਿ ਕਨਵੀਨਰ ਆਮ ਆਦਮੀ ਪਾਰਟੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਦੇ ਵੱਲੋਂ ਆਮ ਆਦਮੀ ਪਾਰਟੀ ਇਕ ਅਜਿਹੀ ਪਾਰਟੀ ਬਣਾਈ ਜਾ ਰਹੀ ਹੈ,ਜੋ ਸਿਰਫ਼ ਅਤੇ ਸਿਰਫ਼ ਲੋਕਾਂ ਨੂੰ ਸਮਰਪਿਤ ਪਾਰਟੀ ਹੈ,ਅਤੇ ਕਪੂਰਥਲਾ ਹਲਕੇ ਵਿਚ ਰੋਜ਼ਾਨਾ ਵੱਖ-ਵੱਖ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਸਮੇਤ ਵੱਡੀ ਗਿਣਤੀ ਵਿਚ ਲੋਕਾਂ ਵਲੋਂ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਜਾ ਰਿਹਾ ਹੈ।

ਉਨ੍ਹਾਂਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਹਰ ਵਰਕਰ ਅਤੇ ਸਮਰਥਕਾਂ ਨੂੰ ਮੇਰੀ ਇਹ ਪੁਰਜ਼ੋਰ ਅਪੀਲ ਹੈ ਕਿ ਉਹ ਹਮੇਸ਼ਾ ਲੋਕਾਂ ਦੀਆਂ ਮੁਸ਼ਕਲਾਂ ਹੱਲ ਕਰਨ ਲਈ ਖ਼ੁਦ ਲੋਕਾਂ ਵਿਚ ਵਿਚਰਨ।ਐਡਵੋਕੇਟ ਚੰਦੀ ਨੇ ਨਵੇਂ ਸ਼ਾਮਲ ਹੋਏ ਮੈਂਬਰਾਂ ਨੂੰ ਲੋਕਾਂ ਦੇ ਭਰੋਸੇ ਤੇ ਖਰੇ ਉਤਰਨ ਤੇ ਹਲਕੇ ਦੀ ਭਲਾਈ ਲਈ ਮਿਲ ਜੁਲ ਕੇ ਕੰਮ ਕਰਨ ਦੀ ਅਪੀਲ ਕੀਤੀ।ਪਾਰਟੀ ਚ ਨਵੇਂ ਜੋੜੇ ਗਏ ਚਿਹਰਿਆਂ ਨੇ ਯਕੀਨ ਦਿਵਾਇਆ ਕਿ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤਕ ਪਹੁੰਚਾਉਣਗੇ ਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਮੇਸ਼ਾ ਅੱਗੇ ਰਹਿਣਗੇ।ਇਸ ਸ਼ਮੂਲੀਅਤ ਨਾਲ ਕਪੂਰਥਲਾ ਹਲਕੇ ਚ ਪਾਰਟੀ ਦੀ ਤਾਕਤ ਹੋਰ ਮਜ਼ਬੂਤ ਹੋ ਗਈ ਹੈ।ਇਸ ਮੌਕੇ ਆਮ ਆਦਮੀ ਪਾਰਟੀ ਦੇ ਅਹੁਦੇਦਾਰ ਤੇ ਵਰਕਰ ਵੱਡੀ ਗਿਣਤੀ ਵਿੱਚ ਮੌਜੂਦ ਸਨ।

Show More

Related Articles

Leave a Reply

Your email address will not be published. Required fields are marked *

Back to top button